Menu

ਪਤੀ ਦੇ ਨਜ਼ਾਇਜ਼ ਸਬੰਧਾਂ ਤੋਂ ਦੁਖੀ ਪਤਨੀ ਨੇ ਕੀਤੀ ਖੁਦਕਸ਼ੀ, ਪਹਿਲਾਂ ਬਾਂਹ ‘ਤੇ ਲਿਖਿਆ ਸੁਸਾਈਡ ਨੋਟ

17 ਅਪ੍ਰੈਲ 2024- ਇੰਦੌਰ ‘ਚ ਇਕ 40 ਸਾਲਾ ਔਰਤ ਦੇ ਪਤੀ ਅਤੇ ਉਸ ਦੀ ਪ੍ਰੇਮਿਕਾ ਨੂੰ ਬੁੱਧਵਾਰ ਨੂੰ ਉਸ ‘ਤੇ ਤਸ਼ੱਦਦ ਕਰਨ ਅਤੇ ਖੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਗਿਆ। ਇਕ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਕਿਹਾ ਕਿ ਔਰਤ ਨੇ ਆਪਣੇ ਪਤੀ ਅਤੇ ਉਸਦੀ ਪ੍ਰੇਮਿਕਾ ਦੁਆਰਾ ਕਥਿਤ ਤਸ਼ੱਦਦ ਦੀ ਕਹਾਣੀ ਆਪਣੀ ਬਾਂਹ ‘ਤੇ ਲਿਖ ਕੇ ਖੁਦਕੁਸ਼ੀ ਕਰ ਲਈ, ਜਿਸ ਨੂੰ ਪੁਲਿਸ ਨੇ “ਸੁਸਾਈਡ ਨੋਟ” ਮੰਨਿਆ ਅਤੇ ਦੋਵਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ।

ਵਧੀਕ ਡਿਪਟੀ ਕਮਿਸ਼ਨਰ ਪੁਲਿਸ ਰਾਜੇਸ਼ ਡੰਡੋਤੀਆ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕਵਿਤਾ ਪਾਟਿਲ (40) ਨੇ 15 ਅਪ੍ਰੈਲ ਦੀ ਸਵੇਰ ਨੂੰ ਤੇਜਾਜੀ ਨਗਰ ਇਲਾਕੇ ‘ਚ ਆਪਣੇ ਘਰ ‘ਚ ਫਾਹਾ ਲੈ ਕੇ ਕਥਿਤ ਤੌਰ ‘ਤੇ ਖ਼ੁਦਕੁਸ਼ੀ ਕਰ ਲਈ ਸੀ। ਡੰਡੋਤੀਆ ਨੇ ਕਿਹਾ ਕਿ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਕਵਿਤਾ ਨੇ ਆਪਣੀ ਬਾਂਹ ‘ਤੇ ਪੈੱਨ ਨਾਲ ਮਰਾਠੀ ’ਚ ਸੁਸਾਇਡ ਨੋਟ ਲਿਖਿਆ ਸੀ ਕਿ ਉਸ ਦੇ ਪਤੀ ਪੰਕਜ ਪਾਟਿਲ ਅਤੇ ਇਸ ਵਿਅਕਤੀ ਦੀ ਪ੍ਰੇਮਿਕਾ ਨਮਰਤਾ ਨੇ ਦੋਵੇਂ ਉਸ ਦੀ ਮੌਤ ਲਈ ਜ਼ਿੰਮੇਵਾਰ ਹਨ।

ਉਸਨੇ ਦੱਸਿਆ ਕਿ ਇਸ “ਸੁਸਾਈਡ ਨੋਟ” ਦੇ ਆਧਾਰ ‘ਤੇ ਕਵਿਤਾ ਦੇ ਪਤੀ ਅਤੇ ਉਸਦੀ ਪ੍ਰੇਮਿਕਾ ਦੇ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 306 (ਖ਼ੁਦਕੁਸ਼ੀ ਲਈ ਉਕਸਾਉਣ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਿਸ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਵਿਆਹੁਤਾ ਦੀ ਮੌਤ ਦੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

CM ਮਾਨ ਨੇ ਜੇਲ੍ਹ ‘ਚ ਅਰਵਿੰਦ ਕੇਜਰੀਵਾਲ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਿਹਾੜ ਜੇਲ੍ਹ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਗ੍ਰਿਫਤਾਰੀ ਦੇ ਬਾਵਜੂਦ ਅਰਵਿੰਦ ਕੇਜਰੀਵਾਲ…

ਨਵੀਂ ਦਿੱਲੀ, 29 ਅਪ੍ਰੈਲ 2024: ਦਿੱਲੀ ਹਾਈ…

Listen Live

Subscription Radio Punjab Today

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ ਚਮਕਿਆ ਪੰਜਾਬੀਅਤ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਫਰਿਜ਼ਨੋ ਦੇ ਨਜ਼ਦੀਕੀ ਸ਼ਹਿਰ ਕ੍ਰਦ੍ਰਜ਼ ਦੇ ਗੁਰਦਵਾਰਾ ਪੈਸੇਫਿੱਕ ਕੋਸਟ ਖ਼ਾਲਸਾ…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ…

Our Facebook

Social Counter

  • 40017 posts
  • 0 comments
  • 0 fans