Menu

ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਕੀਤਾ ਜਾਵੇ ਵੱਧ ਤੋਂ ਵੱਧ ਜਾਗਰੂਕ : ਲਤੀਫ਼ ਅਹਿਮਦ

ਬਠਿੰਡਾ, 17 ਅਪ੍ਰੈਲ (ਵੀਰਪਾਲ ਕੌਰ) :ਵਧੀਕ ਡਿਪਟੀ ਕਮਿਸ਼ਨਰ (ਜਨਰਲ)  ਲਤੀਫ਼ ਅਹਿਮਦ ਦੀ ਪ੍ਰਧਾਨਗੀ ਹੇਠ ਹਾੜੀ 2024 ਦੌਰਾਨ ਕਣਕ ਦੇ ਨਾੜ ਦੀ ਸਾਂਭ-ਸੰਭਾਲ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਜਾਗਰੂਕ ਕਰਨ ਸਬੰਧੀ ਜ਼ਿਲ੍ਹਾ ਪੱਧਰੀ ਕੋਆਰਡੀਨੇਟਰ ਅਤੇ ਮੋਨੇਟਰਿੰਗ ਕਮੇਟੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਲਤੀਫ਼ ਅਹਿਮਦ ਨੇ ਵੱਖ-ਵੱਖ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਭਰ ਦੇ ਪਿੰਡਾਂ/ਬਲਾਕਾਂ ਵਿੱਚ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਵੱਧ ਤੋਂ ਵੱਧ ਪ੍ਰਚਾਰ ਕਰਦਿਆਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ।

          ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਉੱਪ ਮੰਡਲ ਮੈਜਿਸਟ੍ਰੇਟਸ ਨੂੰ ਹਦਾਇਤ ਕੀਤੀ ਕਿ ਕਣਕ ਦੇ ਨਾੜ/ਝੋਨੇ ਦੀ ਪਰਾਲੀ ਨੂੰ ਨਾ ਸਾੜਣ ਸਬੰਧੀ ਪ੍ਰਗਤੀ ਰਿਪੋਰਟ ਲੈਣ ਲਈ ਹਫ਼ਤਾਵਾਰ ਮੀਟਿੰਗਾਂ ਕੀਤੀਆਂ ਜਾਣ ਅਤੇ ਉਨ੍ਹਾਂ ਦੀ ਕਾਰਵਾਈ ਰਿਪੋਰਟ ਨਿਮਨ ਹਸਤਾਖਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ। ਸਮੂਹ ਤਹਿਸੀਲਦਾਰ/ਨਾਇਬ ਤਹਿਸੀਲਦਾਰਾਂ ਨੂੰ ਕਿਹਾ ਕਿ ਉਹ ਆਪਣੇ ਨਾਲ ਸਬੰਧਤ ਦਫ਼ਤਰਾਂ ਵਿੱਚ ਕਣਕ ਦੇ ਨਾੜ/ ਝੋਨੇ ਦੀ ਪਰਾਲੀ ਨੂੰ ਨਾ ਸਾੜਣ ਸਬੰਧੀ ਸਲੋਗਨ/ਹੋਰਡਿੰਗਜ਼ ਲਗਾਉਣ ਤਾਂ ਜੋ ਸਬੰਧਤ ਦਫ਼ਤਰਾਂ ਵਿੱਚ ਆਉਣ ਵਾਲੇ ਕਿਸਾਨ ਇਸ ਬਾਰੇ ਜਾਗਰੂਕ ਹੋ ਸਕਣ।

     ਲਤੀਫ਼ ਅਹਿਮਦ ਨੇ ਮੁੱਖ ਖੇਤੀਬਾੜੀ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਹੋਣ ਵਾਲੇ ਸਰਕਾਰੀ ਸਮਾਗਮ/ਮੇਲੇ ਆਦਿ (ਜਿੱਥੇ ਕਿਸਾਨਾਂ ਦੁਆਰਾ ਭਾਗ ਲਿਆ ਜਾਂਦਾ ਹੈ) ਵਿਖੇ ਕਣਕ ਦੇ ਨਾੜ/ਝੋਨੇ ਦੀ ਪਰਾਲੀ ਨੂੰ ਨਾ ਸਾੜਣ ਸਬੰਧੀ ਸਲੋਗਨ/ਹੋਰਡਿੰਗਜ਼ ਲਗਾਏ ਜਾਣ ਤਾਂ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾ ਸਕੇ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸੀਨੀਅਰ ਸਕੈਡੰਰੀ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਕੈਂਪ/ਰੈਲੀਆਂ ਜਾਂ ਸੈਮੀਨਾਰ ਕਰਵਾਏ ਜਾਣ ਤਾਂ ਜੋ ਉਹ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਕਣਕ ਦੇ ਨਾੜ/ਝੋਨੇ ਦੀ ਪਰਾਲੀ ਨੂੰ ਨਾ ਸਾੜਣ ਸਬੰਧੀ ਜਾਗਰੂਕ ਕਰ ਸਕਣ।

          ਵਧੀਕ ਡਿਪਟੀ ਕਮਿਸ਼ਨਰ  ਨੇ ਸਮੂਹ ਕਲੱਸਟਰ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਰੋਜ਼ਾਨਾ ਦੋ ਵਾਰ (ਸਵੇਰੇ ਅਤੇ ਸ਼ਾਮ) ਗੁਰਦੁਆਰੇ ਅਤੇ ਮੰਦਰਾਂ ਰਾਹੀਂ ਕਣਕ ਦੇ ਨਾੜ/ਝੋਨੇ ਦੀ ਪਰਾਲੀ ਨੂੰ ਨਾ ਸਾੜਣ ਸਬੰਧੀ ਅਨਾਉਸਮੈਂਟਸ ਕਰਵਾ ਕੇ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ। ਇਸ ਤੋਂ ਇਲਾਵਾ ਨੋਡਲ ਅਫ਼ਸਰਾਂ ਦੁਆਰਾ ਜੇ ਫਾਰਮ ਹੋਲਡਰ ਕਿਸਾਨਾਂ ਦੀ ਸੂਚੀ ਅਨੁਸਾਰ ਕਿਸਾਨ ਨੂੰ ਫੋਨ ਕਾਲ ਦੁਆਰਾ ਕਣਕ ਦੇ ਨਾੜ/ਝੋਨੇ ਦੀ ਪਰਾਲੀ ਨੂੰ ਨਾ ਸਾੜਣ ਸਬੰਧੀ ਜਾਗਰੂਕ ਕੀਤਾ ਜਾਵੇ। ਇਸ ਤੋਂ ਇਲਾਵਾ ਕਣਕ ਦੀ ਵਾਢੀ ਸਮੇਂ ਆਪਣੇ ਅਧੀਨ ਕੰਮ ਕਰ ਰਹੇ ਨੋਡਲ ਅਫ਼ਸਰਾਂ ਨੂੰ ਅਲਾਟ ਕੀਤੇ ਗਏ ਪਿੰਡਾਂ ਦਾ ਦੌਰਾ ਕਰਨ ਲਈ ਪਾਬੰਦ ਕੀਤਾ ਜਾਵੇ।

          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਲਵਜੀਤ ਕਲਸੀ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਇਨਾਯਤ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ  ਕੰਵਰਜੀਤ ਸਿੰਘ, ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ  ਹਰਜਿੰਦਰ ਸਿੰਘ ਜੱਸਲ, ਉਪ ਮੰਡਲ ਮੈਜਿਸਟ੍ਰੇਟ ਮੌੜ  ਨਰਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ  ਕਰਨਜੀਤ ਸਿੰਘ, ਵਾਤਾਵਰਣ ਇੰਜੀਨਿਅਰ  ਰਮਨਦੀਪ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਕਲੱਸਟਰ ਅਫ਼ਸਰਾਂ ਨੇ ਭਾਗ ਲਿਆ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans