Menu

ਕਾਂਗਰਸ ‘ਚ ਪਏ ਖਿਲਾਰੇ ਨੂੰ ਖੁਦ ਇਕੱਠਾ ਕਰਨ ਨਿਕਲੇ ਰਾਜਾ ਵੜਿੰਗ

ਪਟਿਆਲਾ,17 ਅਪ੍ਰੈਲ 2024- ਪਟਿਆਲਾ ‘ਚ ਦੋਫਾੜ ਹੋਈ ਕਾਂਗਰਸ ਨੂੰ ਮਿਲਾਉਣ  ਲਈ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖੁਦ ਜੁਟ ਗਏ ਹਨ। ਕੁਝ ਦਿਨ ਪਹਿਲਾਂ ਕਾਂਗਰਸ ਵਿਚ ਸ਼ਾਮਲ ਹੋਏ ਸਾਬਕਾ ਸਾਂਸਦ ਡਾ. ਧਰਮਵੀਰ ਗਾਂਧੀ ਨੂੰ ਲੋਕ ਸਭਾ ਚੋਣਾਂ ਟਿਕਟ ਦੇਣ ਨਾਲ ਪਾਰਟੀ ਦੇ ਕਈ ਨੇਤਾ ਨਾਰਾਜ਼ ਚੱਲ ਰਹੇ ਹਨ।

ਰਾਜਾ ਵੜਿੰਗ ਅੱਜ ਪਟਿਆਲਾ ਕਾਂਗਰਸ ਦੇ ਸੀਨੀਅਰ ਨੇਤਾ ਤੇ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਦੇ ਘਰ ਪਹੁੰਚੇ। ਖੁਦ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਸਬੰਧੀ ਫੋਟੋ ਸ਼ੇਅਰ ਕੀਤੀ ਜਿਸ ਵਿਚ ਲਿਖਿਆ ਹਰਦਿਆਲ ਕੰਬੋਜ ਦੇ ਘਰ ‘ਤੇ ਦੁਪਹਿਰ ਦੇ ਖਾਣੇ ਦੇ ਸਮੇਂ। ਇਸ ਮੌਕੇ ਕਈ ਹੋਰ ਨੇਤਾ ਵੀ ਉਨ੍ਹਾਂ ਨਾਲ ਦਿਖ ਰਹੇ ਹਨ।

ਪਟਿਆਲਾ ਕਾਂਗਰਸ ਵਿਚ ਡਾ. ਧਰਮਵੀਰ ਗਾਂਧੀ ਖਿਲਾਫ ਟਕਸਾਲੀ ਨੇਤਾ ਇਕਜੁੱਟ ਹਨ। ਕਈ ਵਿਧਾਇਕਾਂ ਤੇ ਸੀਨੀਅਰ ਨੇਤਾਵਾਂ ਨੇ ਉਨ੍ਹਾਂ ਖਿਲਾਫ ਮੋਰਚਾ ਖੋਲ੍ਹਿਆ ਹੈ। 20 ਤਰੀਕ ਤੋਂ ਪਹਿਲਾਂ ਵਿਧਾਇਕ ਹਰਦਿਆਲ ਕੰਬੋਜ ਵੱਲੋਂ ਮੀਟਿੰਗ ਬੁਲਾਈ ਗਈ ਹੈ। ਚਰਚਾ ਹੈ ਕਿ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਇਸੇ ਤਰ੍ਹਾਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਵੀ ਪਾਰਟੀ ਦੇ ਫੈਸਲੇ ਤੋਂ ਖੁਸ਼ ਨਹੀਂ ਹਨ।

ਦੂਜੇ ਪਾਸੇ ਸਾਬਕਾ ਖਜ਼ਾਨਾ ਮੰਤਰੀ ਲਾਲ ਸਿੰਘ ਨੇ ਵੀ ਇਸ ਮਾਮਲੇ ਵਿਚ ਪਾਰਟੀ ਤੋਂ ਵੱਖ ਪ੍ਰਾਈਵੇਟ ਵਿਚ ਮੀਟਿੰਗ ਬੁਲਾਈ ਹੈ। ਉਨ੍ਹਾਂ ਵੱਲੋਂ ਵੀ 20 ਅਪ੍ਰੈਲ ਨੂੰ ਹੀ ਮੀਟਿੰਗ ਬੁਲਾਈ ਗਈ ਹੈ। ਪਾਰਟੀ ਦੇ ਇਸ ਫੈਸਲੇ ਤੋਂ ਸਾਰੇ ਨਾਰਾਜ਼ ਹਨ। ਉਹ ਮੰਗ ਕਰ ਰਹੇ ਹਨ ਕਿ ਇਸ ਟਿਕਟ ਨੂੰ ਬਦਲਿਆ ਜਾਵੇ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਪਾਰਟੀ ਹਾਈਕਮਾਨ ਨੂੰ ਇਸ ਬਾਰੇ ਇਕ ਪੱਤਰ ਵੀ ਲਿਖਿਆ ਗਿਆ ਸੀ। ਨਾਲ ਹੀ ਪਾਰਟੀ ਬਲਾਕ ਪ੍ਰਧਾਨ ਵੀ ਇਸ ਬਾਰੇ ਮੀਟਿੰਗ ਕਰ ਚੁੱਕੇ ਹਨ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans