Menu

ਨਰਮੇ ਦੀ ਫਸਲ ਦੀ ਪੁਨਰ ਸੁਰਜੀਤੀ ਲਈ ਉਪਰਾਲੇ ਕਰਨ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ

ਫਾਜਿ਼ਲਕਾ, 18 ਅਪ੍ਰੈਲ- ਜਿ਼ਲ੍ਹੇ ਵਿਚ ਨਰਮੇ ਦੀ ਫਸਲ ਦੀ ਪੁਨਰ ਸੁਰਜੀਤੀ ਲਈ ਉਪਰਾਲਿਆਂ ਦੀ ਲੜੀ ਵਿਚ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਰਮੇ ਦੀ ਫਸਲ ਨੂੰ ਗੁਲਾਬੀ ਸੂੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਉਣ ਲਈ ਅਗਾਉਂ ਵਿਉਂਤਬੰਦੀ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਇਸ ਸਬੰਧੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਉਹ ਆਪਣੀਆਂ ਨਰਮੇ ਦੀਆਂ ਪਿੱਛਲੇ ਸਾਲ ਦੀਆਂ ਪਈਆਂ ਛਟੀਆਂ ਨੂੰ ਨਸ਼ਟ ਕਰ ਦੇਣ ਜਾਂ ਝਾੜ ਕੇ ਉਨ੍ਹਾਂ ਦੇ ਸੁੱਕੇ ਟੀਂਡੇ ਸਾੜ ਦੇਣ ਕਿਉਂਕਿ ਇੰਨ੍ਹਾਂ ਵਿਚ ਹੀ ਗੁਲਾਬੀ ਸੂੰਡੀ ਦਾ ਪਿਉਪਾ ਲੁਕਿਆ ਹੋਇਆ ਹੈ ਅਤੇ ਇਸੇ ਤੋਂ ਹੀ ਗੁਲਾਬੀ ਸੂੰਡੀ ਦੀਆਂ ਨਵੀਂਆਂ ਪੁਸਤਾਂ ਪੈਦਾ ਹੋ ਕੇ ਨਰਮੇ ਦੀ ਅਗਲੀ ਫਸਲ ਦੇ ਨੁਕਸਾਨ ਦਾ ਕਾਰਨ ਬਣ ਸਕਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜਿੱਥੇ ਸੰਭਵ ਹੋਵੇ ਇਸ ਕੰਮ ਲਈ ਮਗਨਰੇਗਾ ਕਰਮੀਆਂ ਦੀ ਮਦਦ ਵੀ ਲਈ ਜਾ ਸਕਦੀ ਹੈ।

ਡਿਪਟੀ ਕਮਿਸ਼ਨਰ ਨੇ ਨਰਮੇ ਦੀਆਂ ਜਿੰਨਿੰਗ ਮਿੱਲਾਂ ਵਿਚ ਫੁਮੀਗੇਸ਼ਨ ਕਰਨ ਦੀ ਹਦਾਇਤ ਵੀ ਕੀਤੀ ਤਾਂ ਜੋ ਇੱਥੇ ਲੁਕੇ ਹੋਏ ਗੁਲਾਬੀ ਸੂੰਡੀ ਦੇ ਪਿਊਪੇ ਨੂੰ ਨਸ਼ਟ ਕੀਤਾ ਜਾ ਸਕੇ। ਇਸ ਮੌਕੇ ਖੇਤੀਬਾੜੀ ਅਫ਼ਸਰ ਡਾ: ਮਮਤਾ, ਖੇਤੀਬਾੜੀ ਬਲਾਕ ਅਫ਼ਸਰ ਹਰਪ੍ਰੀਤ ਕੌਰ, ਬਲਦੇਵ ਸਿੰਘ ਅਤੇ ਸ਼ਾਮ ਸੁੰਦਰ ਵੀ ਹਾਜਰ ਸਨ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans