ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼ ਮੁਹਾਲੀ ਦੇ ਸੈਕਟਰ-56 ਪੁਲਿਸ ਚੌਕੀ ਸਾਹਮਣੇ ਜੰਗਲ ‘ਚੋਂ ਬਰਾਮਦ ਕੀਤੀ ਗਈ। ਮ੍ਰਿਤ.ਕ ਦੀ ਪਛਾਣ ਅਜੀਤ ਦੇ ਤੌਰ ‘ਤੇ ਕੀਤੀ ਗਈ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਕਤ ਕਾਂਸਟੇਬਲ ਮਲੋਆ ਇਲਾਕੇ ਦਾ ਰਹਿਣ ਵਾਲਾ ਸੀ। ਦੱਸ ਦਈਏ ਕਿ ਉਸ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਵੀ ਮਿਲੇ ਹਨ। ਉਸ ਦੇ ਮੂੰਹ ‘ਤੇ ਪੱਥਰ ਵਰਗੀ ਭਾਰੀ ਚੀਜ਼ ਨਾਲ ਵਾਰ ਕੀਤਾ ਗਿਆ। ਜਾਣਕਾਰੀ ਮੁਤਾਬਕ ਸਵੇਰੇ ਇਕ ਮਹਿਲਾ ਰਾਹਗੀਰ ਨੇ ਉਸ ਦੀ ਲਾਸ਼ ਉਥੇ ਪਈ ਦੇਖੀ। ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸੈਕਟਰ-16 ਹਸਪਤਾਲ ਭੇਜ ਦਿੱਤਾ ਗਿਆ ਹੈ।
ਜਿਸ ਥਾਂ ਤੋਂ ਲਾਸ਼ ਮਿਲੀ ਹੈ, ਉਹ ਉਜਾੜ ਥਾਂ ਹੈ। ਆਸ-ਪਾਸ ਕੋਈ ਸੀਸੀਟੀਵੀ ਕੈਮਰੇ ਨਹੀਂ ਲੱਗੇ ਹੋਏ ਹਨ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਹ ਇੱਥੇ ਕਦੋਂ ਪਹੁੰਚਿਆ ਸੀ ਜਾਂ ਫਿਰ ਉਸਨੂੰ ਮਾਰ ਕੇ ਇੱਥੇ ਸੁੱਟ ਦਿੱਤਾ ਗਿਆ ਸੀ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਸਮੇਂ ਅਤੇ ਕਾਰਨਾਂ ਦਾ ਪਤਾ ਲੱਗੇਗਾ। ਫ਼ਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।