Menu

ਪਹਿਲੇ ਦਿਨ ਕਾਲਜ ਜਾ ਰਹੇ ਵਿਦਿਆਰਥੀ ਦੀ ਸੜਕ ਹਾਦਸੇ ‘ਚ ਹੋਈ ਮੌਤ

24 ਅਪ੍ਰੈਲ 2024:ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਅੱਜ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਡੱਲਾ ਰੋਡ ਸਥਿਤ ਇੱਕ ਪੈਟ੍ਰੋਲ ਪੰਪ ਨੇੜੇ ਹੋਏ ਸੜਕ ਹਾਦਸੇ ‘ਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਇੱਕ ਜ਼ਖ਼ਮੀ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ  ਟਿੱਪਰ ਦੇ ਅਚਾਨਕ ਅੱਗੇ ਆ ਜਾਣ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ, ਜਿਸ ਤੋਂ ਬਾਅਦ ਦੋ ਵਿਦਿਆਰਥੀ ਸੜਕ ‘ਤੇ ਡਿੱਗ ਗਏ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਦੂਜੇ ਨੌਜਵਾਨ ਦੇ ਗੰਭੀਰ ਸੱਟਾਂ ਲੱਗੀਆਂ ਹਨ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਮ੍ਰਿਤਕ ਦੀ ਪਹਿਚਾਣ 18 ਸਾਲਾ ਨਵਦੀਪ ਸਿੰਘ ਪੁੱਤਰ ਜਸਵੀਰ ਸਿੰਘ ਮਲਸੀਆਂ ਵਜੋਂ ਹੋਈ ਹੈ। ਨੌਜਵਾਨ ਏਪੀਜੇ ਨਰਸਿੰਗ ਕਾਲਜ ਵਿਖੇ ਨਰਸਿੰਗ ਦੀ ਪੜ੍ਹਾਈ ਕਰਦਾ ਸੀ ਅਤੇ ਦੋ ਮਹੀਨੇ ਦੀ ਟਰੇਨਿੰਗ ਤੋਂ ਬਾਅਦ ਅੱਜ ਪਹਿਲੇ ਦਿਨ ਆਪਣੇ ਸਾਥੀ ਅਜੇ ਪੁੱਤਰ ਰਾਜੂ ਵਾਸੀ ਪਿੰਡ ਜੈਨ ਪੁਰ ਨਾਲ ਪੀਬੀ 08 ਈਸੀ 6926 ਮੋਟਰਸਾਈਕਲ ‘ਤੇ ਕਾਲਜ ਮਲਸੀਆਂ ਜਾ ਰਿਹਾ ਸੀ। ਜਦੋਂ ਉਹ ਡੱਲਾ ਰੋਡ ਨੇੜੇ ਇਕ ਪਟਰੌਲ ਪੰਪ ਕੋਲ ਪੁੱਜਾ ਤਾਂ ਅੱਗੇ ਤੋਂ ਅਚਾਨਕ ਇੱਕ ਟਿੱਪਰ ਆ ਗਿਆ। ਮੋਟਰਸਾਈਕਲ ਦਾ ਸੰਤੁਲਨ ਵਿਗੜਨ ਨਾਲ ਹੇਠਾਂ ਡਿੱਗਦਿਆਂ ਹੀ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚ ਗਈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans