Menu

ਡਿਪਟੀ ਕਮਿਸ਼ਨਰ ਦੀ ਸਖ਼ਤੀ ਦਾ ਅਸਰ, ਦੋ ਦਿਨ ਵਿਚ ਲਿਫਟਿੰਗ ਵਿਚ ਰਿਕਾਰਡ ਉਛਾਲ

ਫਾਜ਼ਿਲਕਾ 24 ਅਪ੍ਰੈਲ- ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੀ ਸਖ਼ਤੀ ਦਾ ਅਸਰ ਵਿਖਾਈ ਦੇਣ ਲੱਗਾ ਹੈ। ਦੋ ਦਿਨ੍ਹਾਂ ਵਿਚ ਕਣਕ ਦੀ ਲਿਫਟਿੰਗ ਵਿਚ 5 ਗੁਣਾ ਵਾਧਾ ਹੋਇਆ ਹੈ। 21 ਅਪ੍ਰੈਲ ਨੂੰ ਜਿੱਥੇ ਜ਼ਿਲ੍ਹੇ ਦੀਆਂ ਏਂਜਸੀਆਂ ਨੇ 4095 ਮਿਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਸੀ ਉਥੇ ਹੀ 22 ਅਪ੍ਰੈਲ ਨੂੰ ਇਹ ਆਂਕੜਾ 12236 ਮਿਟ੍ਰਿਕ ਟਨ ਤੇ ਪਹੁੰਚਿਆ ਅਤੇ ਬੀਤੇ ਕੱਲ 23 ਅਪ੍ਰੈਲ ਨੂੰ ਏਂਜਸੀਆਂ ਨੇ 23493 ਮਿਟ੍ਰਿਕ ਟਨ ਕਣਕ ਚੁੱਕੀ। ਜਿਕਰਯੋਗ ਹੈ ਕਿ ਪਿੱਛਲੇ ਦੋ ਦਿਨ ਤੋਂ ਡਿਪਟੀ ਕਮਿਸ਼ਨਰ ਖੁਦ ਮੰਡੀਆਂ, ਗੋਦਾਮਾਂ ਦਾ ਦਿਨ ਰਾਤ ਦੌਰਾ ਕਰ ਰਹੇ ਹਨ ਤੇ ਖਰੀਦ ਪ੍ਰਬੰਧਾਂ ਦੀ ਖੁਦ ਨਿਗਰਾਨੀ ਕਰ ਰਹੇ ਹਨ।
ਦੂਜੇ ਪਾਸੇ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਵੱਖ ਵੱਖ ਖਰੀਦ ਏਜੇਂਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕਣਕ ਦੀ ਲਿਫਟਿੰਗ ਨੂੰ ਹੋਰ ਤੇਜ ਕਰਨ ਦੇ ਹੁਕਮ ਦਿਤੇ|
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਕਿਸਾਨ ਨੂੰ ਮੰਡੀਆ ਚ ਪ੍ਰੇਸ਼ਾਨੀ ਨਾ ਆਵੇ| ਉਨ੍ਹਾਂ ਕਿਹਾ ਕਿ ਖਰੀਦ ਏਜੇਂਸੀਆਂ ਕਣਕ ਦੀ ਖਰੀਦ ਅਨੁਸਾਰ ਲਿਫਟਿੰਗ ਦੇ ਟੀਚੇ ਪੂਰੇ ਕਰਨੇ ਵੀ ਯਕੀਨੀ ਬਣਾਉਣ | ਉਨ੍ਹਾਂ ਟਰਾਂਸਪੋਰਟ ਠੇਕੇਦਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਏਂਜਸੀਆਂ ਦੀ ਮੰਗ ਅਨੁਸਾਰ ਟਰੱਕ ਅਤੇ ਲੇਬਰ ਮੁਹਈਆ ਕਰਵਾਈ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਕੁੱਲ 252455 ਮਿਟ੍ਰਿਕ ਟਨ ਕਣਕ ਦੀ ਆਮਦ ਮੰਡੀਆਂ ਵਿਚ ਹੋਈ ਹੈ ਅਤੇ 232782 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਪਨਗ੍ਰੇਨ ਨੇ 59151 ਮਿਟ੍ਰਿਕ ਟਨ, ਮਾਰਕਫੈਡ ਨੇ 69020 ਮਿਟ੍ਰਿਕ ਟਨ, ਪਨਸਪ ਨੇ 60121 ਮਿਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 34998 ਮਿਟ੍ਰਿਕ ਟਨ, ਐਫਸੀਆਈ ਨੇ 1200 ਮਿਟ੍ਰਿਕ ਟਨ ਅਤੇ ਵਪਾਰੀਆਂ ਨੇ 8292 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 48 ਘੰਟੇ ਵਿਚ ਖਰੀਦੀ ਕਣਕ ਦੀ ਅਦਾਇਗੀ ਦੇ ਨਿਯਮ ਅਨੁਸਾਰ 292 ਕਰੋੜ ਰੁਪਏ ਦੀ ਬਣਦੀ ਅਦਾਇਗੀ ਦੇ ਮੁਕਾਬਲੇ 335.7 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਭਾਵ ਕਣਕ ਵਿਕਣ ਦੇ 48 ਘੰਟੇ ਤੋਂ ਵੀ ਘੱਟ ਸਮੇਂ ਵਿਚ ਰਕਮ ਕਿਸਾਨਾਂ ਦੇ ਖਾਤਿਆਂ ਵਿਚ ਆ ਰਹੀ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਿਫਟਿੰਗ ਦੇ ਕੰਮ ਵਿਚ ਕੁਤਾਹੀ ਬਰਦਾਸਤ ਨਹੀਂ ਹੋਵੇਗੀ ਅਤੇ ਜਿਸ ਕਿਸੇ ਦੇ ਪੱਧਰ ਤੇ ਵੀ ਢਿੱਲ ਪਾਈ ਗਈ ਉਸਦੇ ਖਿਲਾਫ ਨਿਯਮਾਂ ਅਨੁਸਾਰ  ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਕਿਹਾ ਕਿ ਕਿਸਾਨਾ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਤੈਅ ਸਮੇ ਅਨੁਸਾਰ ਕੀਤੀ ਜਾਵੇ |   ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਐਸਡੀਐਮ ਜਲਾਲਾਬਾਦ ਬਲਕਰਨ ਸਿੰਘ, ਤਹਿਸੀਲਦਾਰ ਸੁਖਦੇਵ ਸਿੰਘ, ਡੀਐਫਐਸਸੀ   ਹਿਮਾਂਸੂ ਕੁੱਕੜ, ਜ਼ਿਲ੍ਹਾ ਮੰਡੀ ਅਫ਼ਸਰ ਜਸਮੀਤ ਸਿੰਘ, ਡੀਐਮ ਮਾਰਕਫੈਡ  ਵਿਪਨ ਕੁਮਾਰ, ਡੀਐਮ ਪਨਸਪ  ਰਮਨ ਗੋਇਲ ਅਤੇ ਵੱਖ ਵੱਖ ਖਰੀਦ ਏਂਜਸੀਆਂ ਦੇ ਅਧਿਕਾਰੀ ਵੀ ਹਾਜਰ ਸਨ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans