Menu

ਘੱਟ ਵੋਟਿੰਗ ਵਾਲੇ ਆਰਮੀ ਖੇਤਰਾਂ ‘ਚ ਜਾਗਰੂਕਤਾ ਕੈਂਪ ਆਯੋਜਿਤ

ਬਠਿੰਡਾ, 24 ਅਪ੍ਰੈਲ (ਵੀਰਪਾਲ ਕੌਰ) :   ਜ਼ਿਲ੍ਹੇ ਅੰਦਰ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਦੇ ਮੱਦੇਨਜ਼ਰ ਸਹਾਇਕ ਰਿਟਰਨਿੰਗ ਅਫਸਰ 93 ਬਠਿੰਡਾ (ਦਿਹਾਤੀ) ਦੀ ਯੋਗ ਅਗਵਾਈ ਹੇਠ ਆਰਮੀ ਖੇਤਰ ਦੇ 4 ਪੋਲਿੰਗ ਬੂਥਾਂ ਵਿਚ ਵੋਟਾਂ ਦੀ ਗਿਣਤੀ ਵਧਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਭਾਰਤੀ ਸੈਨਾ ਦੇ ਜਵਾਨਾਂ ਨੂੰ ਆਪਣੀਆਂ ਵੋਟਾਂ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਆਰਮੀ ਅਫਸਰ ਸਾਹਿਬਾਨਾਂ ਨਾਲ ਮਿਲ ਕੇ ਇਸ ਵਾਰ ਵੋਟ ਜ਼ਰੂਰ ਪਾਉਣ ਲਈ ਉਤਸਾਹਿਤ ਕੀਤਾ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਸਾਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਆਪਣੇ ਪਸੰਦੀ ਦੇ ਉਮੀਦਵਾਰ ਨੂੰ ਹੀ ਵੋਟ ਪਾਉਣੀ ਚਾਹੀਦੀ ਹੈ।

ਇਸ ਦੌਰਾਨ ਮਾਸਟਰ ਟਰੇਨਰ ਹਰਚਰਨ ਸਿੰਘ ਸਿੱਧੂ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਦੌਰਾਨ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੁਆਰਾ ਇਸ ਵਾਰ 70 ਫੀਸਦੀ ਵੋਟ ਪੋਲ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ। ਟੀਮ ਵੱਲੋਂ ਇਹ ਵੀ ਭਰੋਸਾ ਦਵਾਇਆ ਗਿਆ ਕਿ ਪੋਲਿੰਗ ਵਾਲੇ ਦਿਨ ਵੋਟਰਾਂ ਨੂੰ ਹਰ ਸੰਭਵ ਸਹੂਲਤ ਦੇਣ ਦੇ ਯਤਨ ਕੀਤੇ ਜਾਣਗੇ। ਇਸ ਮੌਕੇ ਸਵੀਪ ਗਤੀਵਿਧੀਆਂ ਦੇ ਨੋਡਲ ਅਫਸਰ ਬਲਰਾਜ ਸਿੰਘ ਬਰਾੜ, ਸਵੀਪ ਮੈਂਬਰ ਅਮਰਦੀਪ ਸਿੰਘ ਤੇ ਮਾਸਟਰ ਟ੍ਰੇਨਰ ਮੋਤੀ ਰਾਮ ਆਦਿ ਹਾਜਰ ਸਨ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans