Menu

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ ਟਰੱਕ ਡਰਾਈਵਰ,ਦੋ ਟਰੱਕਾਂ ਦੇ ਆਪਸ ‘ਚ ਟੱਕਰ ਕਾਰਨ ਵਾਪਰਿਆ ਭਾਣਾ

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਧਰਮਿੰਦਰ ਸਿੰਘ (37 ਸਾਲ) ਪੁੱਤਰ ਬਖਸ਼ੀਸ਼ ਸਿੰਘ ਵਜੋਂ ਹੋਈ ਹੈ। ਮ੍ਰਿਤਕ ਫਿਰੋਜ਼ਪੁਰ ਦੇ ਪਿੰਡ ਰਾਮਪੁਰ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਸ਼ਹਿਰ ਸਰੀ ਨਜ਼ਦੀਕ ਬੀ. ਸੀ. ਹਾਈਵੇ 5 ਨੇੜੇ ਕਲੀਅਰ ਵਾਟਰ ਕੋਲ 2 ਟਰੱਕਾਂ ਵਿਚਾਲੇ ਭਿਆਨਕ ਟੱਕਰ ਹੋ ਗਈ।

ਜਿਸ ਤੋਂ ਬਾਅਦ  ਦੋਵਾਂ ਟਰੱਕਾਂ ਨੂੰ ਭਿਆਨਕ ਅੱਗ ਲੱਗ ਗਈ। ਇਕ ਟਰੱਕ ਵਿਚ ਇਕ ਪੰਜਾਬੀ ਨੌਜਵਾਨ ਸੀ, ਜਿਸ ਦੀ ਜ਼ਿੰਦਾ ਸੜਨ ਨਾਲ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।  ਮ੍ਰਿਤਕ ਦੇ ਪਰਿਵਾਰ ਵੱਲੋਂ ਦਿੱਤੀ ਗਈ ਜਾਣਕਾਰੀ ਦੇਣ ਅਨੁਸਾਰ ਧਰਮਿੰਦਰ ਕਰੀਬ ਇਕ ਸਾਲ ਪਹਿਲਾਂ ਕੈਨੇਡਾ ਗਿਆ ਸੀ ਜਿੱਥੇ ਉਹ ਟਰੱਕ ਚਲਾਉਂਦਾ ਸੀ।

ਘਟਨਾ ਵਾਲੇ ਦਿਨ ਸ਼ਿਫਟ ਖਤਮ ਹੋਣ ਤੋਂ ਬਾਅਦ ਉਹ ਆਪਣੇ ਸਾਥੀ ਡ੍ਰਾਈਵਰ ਨਾਲ ਜਾ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਦੀ ਉਹਨਾਂ ਦੇ ਟਰੱਕ ਨਾਲ ਸਿੱਧੀ ਟੱਕਰ ਹੋ ਗਈ। ਇਸ ਕਾਰਨ ਟਰੱਕ ਨੂੰ ਅੱਗ ਲੱਗ ਗਈ ਅਤੇ ਧਰਮਿੰਦਰ ਦੀ ਟਰੱਕ ਦੇ ਵਿੱਚ ਹੀ ਸੜ ਕੇ ਮੌਤ ਹੋ ਗਈ।  ਜ਼ਿਕਰਯੋਗ ਹੈ ਕਿ ਧਰਮਿੰਦਰ 10 ਸਾਲ ਸਿੰਗਾਪੁਰ ਰਹਿ ਕੇ ਫਿਰ ਪਿਛਲੇ ਸਾਲ ਕੈਨੇਡਾ ਗਿਆ ਸੀ, ਜਿੱਥੇ ਉਹ ਡ੍ਰਾਈਵਰੀ ਕਰਦਾ ਸੀ। ਧਰਮਿੰਦਰ ਸਿੰਘ ਵਿਆਹਿਆ ਹੋਇਆ ਸੀ। ਉਹ ਆਪਣੇ ਪਿੱਛੇ ਪਰਿਵਾਰ ਵਿੱਚ ਇੱਕ ਅੱਠ ਸਾਲ ਦੀ ਬੱਚੀ ਪਤਨੀ ਅੱਤੇ ਬਜੁਰਗ ਮਾਤਾ ਪਿਤਾ ਨੂੰ ਛੱਡ ਗਿਆ ਹੈ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans