Menu

ਅਕਾਲੀ ਆਗੂ ਭਾਈ ਰਾਹੁਲ ਸਿੱਧੂ ਤੇ ਕਾਕਾ ਸੂਦ ਭਾਜਪਾ ‘ਚ ਸ਼ਾਮਲ

ਲੁਧਿਆਣਾ, 25 ਅਪ੍ਰੈਲ 2024 – ਅਕਾਲੀ ਆਗੂ ਵਿਪਨ ਸੂਦ ਉਰਫ਼ ਕਾਕਾ ਸੂਦ  ਅਤੇ ਸ੍ਰੀ ਮੁਕਤਸਰ ਸਾਹਿਬ ਤੋਂ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਦੇ ਬੇਟੇ ਅਤੇ ਅਕਾਲੀ ਆਗੂ ਰਾਹੁਲ ਸਿੱਧੂ ਅੱਜ ਸੁਨੀਲ ਜਾਖੜ ਦੀ ਅਗਵਾਈ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ।  ਰਾਹੁਲ ਸਿੱਧੂ ਅਤੇ ਕਾਕਾ ਸੂਦ ਵੀਰਵਾਰ ਨੂੰ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਭਾਜਪਾ ਵਿਚ ਸ਼ਾਮਲ ਹੋਏ। ਕਾਕਾ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਰੀਬ ਢਾਈ ਸਾਲ ਪਹਿਲਾਂ ਲੁਧਿਆਣਾ ਤੋਂ ਉਮੀਦਵਾਰ ਐਲਾਨਿਆ ਸੀ।

ਜਿਕਰਯੋਗ ਹੈ ਕਿ ਭਾਈ ਹਰਨਿਰਪਲ ਸਿੰਘ ਕੁੱਕੂ ਅਕਾਲੀ ਦਲ ਤੋਂ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਰਹਿ ਚੁੱਕੇ ਹਨ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਭਾਈ ਹਰਨਿਰਪਾਲ ਸਿੰਘ ਕੁੱਕੂ ਨੂੰ ਕਾਂਗਰਸ ‘ਚ ਸ਼ਾਮਲ ਕੀਤਾ ਸੀ। ਭਾਈ ਪਰਿਵਾਰ ਕੈਪਟਨ ਅਮਰਿੰਦਰ ਸਿੰਘ ਦਾ ਕਾਫੀ ਕਰੀਬੀ ਰਿਹਾ ਹੈ। 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਈ ਕੁੱਕੂ ਨੇ ਕੋਟਕਪੂਰਾ ਤੋਂ ਚੋਣ ਲੜੀ ਸੀ ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਤੇ ਭਾਈ ਰਾਹੁਲ ਸਿੱਧੂ ਬੀਤੇ ਸਮੇਂ ਦੌਰਾਨ ਹਲਕਾ ਇੰਚਾਰਜ ਵਜੋਂ ਕੋਟਕਪੂਰਾ ਤੋਂ ਕਾਂਗਰਸ ਦੀ ਵਾਗਡੋਰ ਸੰਭਾਲਦੇ ਰਹੇ ਹਨ।

ਕਾਕਾ ਨੇ ਕਿਹਾ ਸੀ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਖ਼ੁਦ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਸੀ ਕਿ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ, ਜਿਸ ਕਾਰਨ ਉਹ ਚੋਣ ਨਹੀਂ ਲੜ ਸਕਦੇ, ਪਰ ਹੁਣ ਸਿਆਸੀ ਹਲਕਿਆਂ ਵਿਚ ਇਹ ਵੀ ਚਰਚਾ ਹੈ ਕਿ ਕਾਕਾ ਚੋਣ ਲੜਨ ਦੇ ਇੱਛੁਕ ਸਨ, ਪਰ ਉਨ੍ਹਾਂ ਦੀ ਟਿਕਟ ਰੱਦ ਕਰ ਦਿੱਤੀ ਗਈ ਹੈ। ਇਸ ਕਾਰਨ ਉਹ ਹੁਣ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਹਮਾਇਤ ਕਰਨਗੇ।

2016 ਵਿਚ, ਉਹ ਭਾਜਪਾ ਛੱਡ ਕੇ ਲੋਕ ਇਨਸਾਫ਼ ਪਾਰਟੀ ਵਿਚ ਸ਼ਾਮਲ ਹੋ ਗਏ ਸਨ। 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਇਨਸਾਫ਼ ਪਾਰਟੀ ਅਤੇ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਹਲਕਾ ਕੇਂਦਰੀ ਤੋਂ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਸੀ। ਇਸ ਚੋਣ ਵਿਚ ਉਹ ਕਾਂਗਰਸੀ ਵਿਧਾਇਕ ਸੁਰਿੰਦਰ ਡਾਬਰ ਤੋਂ ਹਾਰ ਗਏ ਸਨ। ਕਾਕਾ ਨੂੰ 2017 ਵਿੱਚ ਕਰੀਬ 25 ਹਜ਼ਾਰ ਵੋਟਾਂ ਮਿਲੀਆਂ ਸਨ। ਦੱਸ ਦਈਏ ਕਿ ਕਰੀਬ 7 ਮਹੀਨੇ ਪਹਿਲਾਂ ਵਿਪਨ ਸੂਦ ਕਾਕਾ ਦੇ ਘਰ ਇਨਕਮ ਟੈਕਸ ਦੀ ਛਾਪੇਮਾਰੀ ਹੋਈ ਸੀ। ਇਨਕਮ ਟੈਕਸ ਨੇ ਕੁਝ ਹੋਟਲ ਡੀਲ ਦੇ ਮਾਮਲੇ ‘ਚ ਚਾਚੇ ਦੇ ਘਰ ਛਾਪਾ ਮਾਰਿਆ ਸੀ। ਟੀਮ ਨੇ ਉਨ੍ਹਾਂ ਦੇ ਕਈ ਟਿਕਾਣਿਆਂ ਤੋਂ ਕਈ ਮਹੱਤਵਪੂਰਨ ਦਸਤਾਵੇਜ਼ ਅਤੇ ਇਲੈਕਟ੍ਰਾਨਿਕ ਵਸਤੂਆਂ ਜ਼ਬਤ ਕੀਤੀਆਂ ਸਨ। ਕਾਕਾ ਸੂਦ ਦੇ ਪਰਿਵਾਰਕ ਮੈਂਬਰਾਂ ਤੋਂ ਵੀ ਪੁੱਛਗਿੱਛ ਕੀਤੀ ਗਈ ਹੈ।  ਵਿਪਨ ਸੂਦ ਕਾਕਾ ਪਹਿਲਾਂ ਭਾਜਪਾ ਵਿਚ ਸਨ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans