Menu

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ‘ਤੇ ਟੇਕਿਆ ਮੱਥਾ

ਚੰਡੀਗੜ੍ਹ/ਅੰਮ੍ਰਿਤਸਰ, 26 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਪਰਿਵਾਰ ਅਤੇ ਨਵਜੰਮੀ ਬੇਟੀ ਨਿਆਮਤ ਕੌਰ ਮਾਨ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਿਆ।ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ‘ਆਪ’ ਦੇ ਚੋਣ ਪ੍ਰਚਾਰ ਲਈ ਅੰਮ੍ਰਿਤਸਰ ਪਹੁੰਚੇ ਹੋਏ ਸਨ, ਜਿੱਥੇ ਸਵੇਰੇ ਉਨ੍ਹਾਂ ਨੇ ਪਰਿਵਾਰ ਸਮੇਤ ਪਵਿੱਤਰ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ।

ਭਗਵੰਤ ਮਾਨ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਮਹੀਨੇ ਧੀ ਵਜੋਂ ‘ਵਾਹਿਗੁਰੂ ਦੀ ਨਿਆਮਤ’ ਦੀ ਬਖਸ਼ੀਸ ਮਿਲੀ ਹੈ, ਇਸ ਲਈ ਉਹ ਅੱਜ ਆਪਣੇ ਪਰਿਵਾਰ ਸਮੇਤ ਪ੍ਰਮਾਤਮਾ ਦੀਆਂ ਸਾਰੀਆਂ ਬਖ਼ਸ਼ੀਸ਼ਾਂ ਦਾ ਸ਼ੁਕਰਾਨਾ ਕਰਨ ਲਈ ਇੱਥੇ ਆਏ ਹਨ। ਇਸ ਮੌਕੇ ਉਨ੍ਹਾਂ ਨਾਲ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਅਤੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ।

ਭਗਵੰਤ ਮਾਨ ਨੇ ਇੱਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਸੇ ਵੀ ਸਿਆਸੀ ਮਾਮਲੇ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਉਹ ਇੱਥੇ ਸਿਰਫ਼ ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕਰਨ ਆਏ ਹਨ। ਉਨ੍ਹਾਂ ਕਿਹਾ ਕਿ “ਮੈਂ ਪ੍ਰਮਾਤਮਾ ਤੋਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣ ਅਤੇ ‘ਰੰਗਲਾ ਪੰਜਾਬ’ ਲਈ ਕੰਮ ਕਰਦੇ ਰਹਿਣ ਲਈ ਬਲ ਬਖ਼ਸ਼ਣ ਦੀ ਅਰਦਾਸ ਕੀਤੀ ਹੈ।” ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਸਾਡੀ ਖ਼ੁਸ਼ਕਿਸਮਤੀ ਹੈ ਕਿ ਪੰਜਾਬ ਵਿੱਚ ਸਾਰੇ ਧਰਮਾਂ ਅਤੇ ਪਿਛੋਕੜਾਂ ਦੇ ਲੋਕ ਸ਼ਾਂਤੀ ਅਤੇ ਮਿਲਜੁਲ ਕੇ ਰਹਿੰਦੇ ਹਨ। ਅਸੀਂ ਗੁਰਪੁਰਬ, ਈਦ ਅਤੇ ਰਾਮ ਨਵਮੀ ਵਰਗੇ ਤਿਉਹਾਰ ਇਕੱਠੇ ਹੋ ਕੇ ਮਨਾਉਂਦੇ ਹਾਂ। ਉਨ੍ਹਾਂ ਕਿਹਾ ਕਿ “ਮੈਂ ਰੱਬ ਤੋਂ ਇਹੀ ਅਰਦਾਸ ਕਰਦਾ ਹਾਂ ਕਿ ਪੰਜਾਬੀਆਂ ਵਿੱਚ ਹਮੇਸ਼ਾ ਭਾਈਚਾਰਕ ਸਾਂਝ ਅਤੇ ਏਕਤਾ ਬਣੀ ਰਹੇ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans