Menu

ਸੇਵਾ ਮੁਕਤ ਸੂਬੇਦਾਰ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ

ਖਡੂਰ ਸਾਹਿਬ , 27 ਅਪ੍ਰੈਲ 2024 ; ਖਡੂਰ ਸਾਹਿਬ ਵਿਖੇ ਸੇਵਾ ਮੁਕਤ ਸੂਬੇਦਾਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ ਪ੍ਰਕਾਸ਼ ਸਿੰਘ (60) ਪੁੱਤਰ ਅਜੀਤ ਸਿੰਘ ਵਾਸੀ ਖਡੂਰ ਸਾਹਿਬ ਵਜੋਂ ਹੋਈ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਏਐਸਆਈ ਜਸਪਾਲ ਸਿੰਘ ਨੇ ਦੱਸਿਆ ਕਿ ਸੇਵਾ ਮੁਕਤ ਸੂਬੇਦਾਰ ਪ੍ਰਕਾਸ਼ ਸਿੰਘ (60) ਪੁੱਤਰ ਅਜੀਤ ਸਿੰਘ ਵਾਸੀ ਖਡੂਰ ਸਾਹਿਬ ਜੋ ਕਿ ਖਡੂਰ ਸਾਹਿਬ ਬਜ਼ਾਰ ਵਿਚ ਸੰਧੂ ਇੰਟਰਪ੍ਰਾਈਸਜ਼ ਦੀ ਦੁਕਾਨ ਕਰਦਾ ਸੀ ਨੇ ਅੱਜ ਆਪਣੇ ਘਰ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਵਾਰਦਾਤ ਵੇਲੇ ਘਰ ਵਿਚ ਇਕੱਲਾ ਸੀ। ਉਸ ਦੀ ਪਤਨੀ ਅਤੇ ਪੁੱਤਰ ਭੋਗ ਤੇ ਗਏ ਹੋਏ ਸਨ।

ਪ੍ਰਕਾਸ਼ ਸਿੰਘ ਫੌਜ ਵਿਚੋਂ 2015 ਵਿਚ ਸੇਵਾ ਮੁਕਤ ਹੋਏ ਸਨ ਕਿਉਂਕਿ ਕਿ ਉਨ੍ਹਾਂ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ ਰਹਿੰਦੀ ਅਤੇ ਉਸ ਸਮੇਂ ਤੋਂ ਹੀ ਪ੍ਰਕਾਸ਼ ਸਿੰਘ ਦਾ ਇਲਾਜ ਚੱਲ ਰਿਹਾ ਸੀ ਅਤੇ ਅੱਜ ਉਨ੍ਹਾਂ ਰੱਸੀ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਏਐਸਆਈ ਨੇ ਦੱਸਿਆ ਕਿ ਪ੍ਰੀਵਾਰ ਵਲੋਂ ਕੋਈ ਵੀ ਕਾਰਵਾਈ ਨਹੀਂ ਕਰਵਾਈ ਗਈ ਅਤੇ 174 ਦੀ ਕਾਰਵਾਈ ਕਰਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans