Menu

ਇਸਲਾਮੀਆ ਕੰਬੋਜ ਸਕੂਲ ਵਿਖੇ “ਚੋਣ ਮਹਾ ਉਤੱਸਵ” ਸਮਾਗਮ ਦਾ ਆਯੋਜਨ

ਮਾਲੇਰਕੋਟਲਾ 27 ਅਪ੍ਰੈਲ :-  ਲੋਕਤੰਤਰ ਦੀ ਨੀਹ ਨੂੰ ਮਜਬੂਤ ਕਰਨ ਲਈ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਚੋਣਾਂ‘ ਨਾਲ  ਨੌਜਵਾਨਾਂ ਨੂੰ  ਜੋੜਿਆ ਜਾਣਾ ਬਹੁਤ ਅਹਿਮ ਹੈ , ਇਸ ਲਈ ਲੋਕਤੰਤਰ ਦੀ ਮਜ਼ਬੂਤੀ ਲਈ ਸਕੂਲਾਂ ਦੇ ਮੁਖੀ ਲਗਾਤਾਰ ਵੋਟਰ ਜਾਗਰੂਕਤਾ ਕਰਨ ਲਈ ਅੱਗੇ ਆਉਣ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਪ ਮੰਡਲ ਮੈਜਿਸਟਰੇਟ ਕਮ ਸਹਾਇਕ ਰਿਟਰਨਿੰਗ ਅਫ਼ਸਰ, ਲੋਕ ਸਭਾ ਅਸੈਂਬਲੀ-105 ਮਾਲੇਰਕੋਟਲਾ ਸ੍ਰੀਮਤੀ ਅਪਰਨਾ ਐਮ.ਬੀ. ਨੇ ਸਥਾਨਕ ਇਸਲਾਮੀਆ ਕੰਬੋਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਚੋਣ ਮਹਾ ਉਤਸੱਵ ਸਬੰਧੀ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਕਰਦਿਆ ਕੀਤੇ । ਇਸ ਮੌਕੇ ‘ਲੋਕਤੰਤਰ’ ਵਿਸੇ ਤੇ ਭਾਸ਼ਨ,ਰੰਗੋਲੀ,ਮਹਿੰਦੀ,ਸਲੋਗਨ,ਚਾਰਟ ਅਤੇ ਪੋਸਟਰ ਮੁਕਾਬਲੇ ਕਰਵਾਏ ਗਏ ।

ਉਪ ਮੰਡਲ ਮੈਜਿਸਟਰੇਟ ਅਪਰਨਾ ਐਮ.ਬੀ. ਨੇ ਸਕੂਲੀ ਵਿਦਿਆਰਥੀਆਂ ਅਤੇ ਸਕੂਲੀ ਸਟਾਫ ਨੂੰ ਪ੍ਰੇਰਿਤ ਕਰਦਿਆ ਕਿਹਾ ਕਿ ਸਾਨੂੰ ਸਦੀਆਂ ਦੀ ਗੁਲਾਮੀ ਬਾਅਦ ਪ੍ਰਾਪਤ ਹੋਈ ਆਜ਼ਾਦੀ ਕਰਕੇ ਵੋਟ ਪਾਉਣ ਦਾ ਇਹ ਹੱਕ ਮਿਲਿਆ ਹੈ । ਇਸ ਲਈ ਹਰੇਕ ਨਾਗਰਿਕ ਇਸ ਹੱਕ ਦੀ ਵਰਤੋਂ ਬਿਨ੍ਹਾਂ ਕਿਸੇ ਡਰ-ਭੈਅਦਬਾਅ ਜਾਂ ਲਾਲਚ ਤੋਂ ਬਗੈਰ ਕਰਨ ਨੂੰ ਯਕੀਨੀ ਬਣਾਏ ਤਾਂ ਸਹੀ/ਯੋਗ ਸਰਕਾਰ ਦੀ ਚੋਣ ਹੋ ਸਕੇ । ਇਸ ਲਈ ਸਾਰੇ ਸਕੂਲ ਆਪਣੇ ਵਿਦਿਆਰਥੀਆਂ ਨੂੰ ਵੋਟਰ ਜਾਗਰੂਕਤਾ ਮੁਹਿੰਮ ਚ ਆਪਣਾ ਯੋਗਦਾਨ ਪਾਉਣ ਲਈ ਜਰੂਰ ਪ੍ਰੇਰਿਤ ਕਰਨ ਤਾਂ ਕਿ ਕੋਈ ਵੀ ਯੋਗ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਤੋਂ ਪਿੱਛੇ ਨਾ ਰਹੇ।

ਉਨ੍ਹਾਂ ਇਸ ਮੌਕੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚੋਣਾਂ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਈ ਡਿਜੀਟਲ ਐਪਸ ਜਿਵੇਂ ਕਿ ਸੀ-ਵਿਜਲਈ.ਐਸ.ਐਮ.ਐਸ. ਆਦਿ ਤਿਆਰ ਕੀਤੀਆਂ ਗਈਆ ਹਨ। ਇਨ੍ਹਾਂ ਡਿਜੀਟਲ ਐਪਸ ਦੀ ਸਹਾਇਤਾਂ ਨਾਲ ਕੋਈ ਵੀ ਨਾਗਰਿਕ ਚੋਣ ਜ਼ਾਬਤੇ ਦੀ ਉਲੰਘਣਾ ਅਤੇ ਚੌਣਾਂ ਸੰਬੰਧੀ ਕੋਈ ਵੀ ਸ਼ਿਕਾਇਤ ਸੀ-ਵਿਜ਼ਲ ਐਪਟੋਲ ਫ੍ਰੀ ਹੈਲਪਲਾਈਨ ਅਤੇ ਪੋਰਟਲ ‘ਤੇ ਦਰਜ ਕਰਵਾ ਸਕਦਾ ਹੈ।  ਇਸ ਤੋਂ ਇਲਾਵਾ ਟੋਲ ਫਰੀ ਨੰਬਰ 1800-180- 3469, ਐਨ ਵੀ ਐਸ ਪੀ (ਨੈਸ਼ਨਲ ਵੋਟਰ ਸਰਵਿਸ ਪੋਰਟਲ) ਸਮੇਤ ਟੋਲ ਫਰੀ ਹੈਲਪਲਾਈਨ ਨੰਬਰ 1950 ਉੱਤੇ ਵੀ ਆਪਣੀ  ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans