Menu

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ ‘ਚ ਡਿੱਗੀ ਸੀ ਕਾਰ ,ਹਰਿਆਣਾ ‘ਚ ਬਰਾਮਦ ਹੋਈ ਵਪਾਰੀ ਦੀ ਲਾਸ਼

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ ਨਹਿਰ ਕੋਲ ਡਿੱਗਣ ਤੋਂ ਬਾਅਦ ਉਸ ਦੀ ਲਾਸ਼ ਬਰਾਮਦ ਕੀਤੀ ਗਈ। ਕਾਰ ਚਲਾ ਰਹੇ ਮੰਡੀ ਗੋਬਿੰਦਗੜ੍ਹ ਦੇ ਰਹਿਣ ਵਾਲੇ ਸੰਤੋਸ਼ ਕੁਮਾਰ ਦੀ ਲਾਸ਼ ਘਟਨਾ ਵਾਲੀ ਥਾਂ ਤੋਂ ਕਰੀਬ 100 ਕਿਲੋਮੀਟਰ ਦੂਰ ਹਰਿਆਣਾ ਦੇ ਟੋਹਾਣਾ ਨੇੜੇ ਮਿਲੀ।

ਭੋਲੇ ਸ਼ੰਕਰ ਗੋਤਾਖੋਰ ਕਲੱਬ ਦੇ ਪ੍ਰਧਾਨ ਸ਼ੰਕਰ ਭਾਰਦਵਾਜ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਸ਼ੁੱਕਰਵਾਰ ਤੜਕੇ ਤੋਂ ਹੀ ਕਾਰ ਅਤੇ ਡਰਾਈਵਰ ਦੀ ਭਾਲ ਵਿਚ ਲੱਗੀ ਹੋਈ ਸੀ। ਕਾਰ ਤੈਰਦੇ ਹੋਏ ਕਰੀਬ ਢਾਈ ਕਿਲੋਮੀਟਰ ਦੂਰ ਸੌਂਧਾ ਹੈੱਡ ਨੇੜੇ ਮਿਲੀ। ਜਦੋਂ ਕਾਰ ਨੂੰ ਨਹਿਰ ’ਚੋਂ ਬਾਹਰ ਕੱਢਿਆ ਗਿਆ ਤਾਂ ਉਸ ਵਿੱਚ ਕੋਈ ਡਰਾਈਵਰ ਨਹੀਂ ਸੀ। ਘਰ ਵਿੱਚ ਪਤਨੀ ਅਤੇ ਦੋ ਬੱਚੇ ਦੱਸੇ ਜਾਂਦੇ ਹਨ। ਕੁਝ ਸਮਾਂ ਪਹਿਲਾਂ ਹੀ ਨਵਾਂ ਘਰ ਬਣਿਆ ਸੀ। ਇਸ ਤੋਂ ਬਾਅਦ ਕਰੀਬ 100 ਗੋਤਾਖੋਰ ਨਹਿਰ ਵਿਚ ਕਾਰ ਚਾਲਕ ਦੀ ਭਾਲ ਕਰ ਰਹੇ ਸਨ। ਇਸ ਆਪਰੇਸ਼ਨ ਵਿੱਚ ਪੰਜਾਬ ਅਤੇ ਹਰਿਆਣਾ ਦੇ ਗੋਤਾਖੋਰ ਲੱਗੇ ਹੋਏ ਸਨ। ਇਹ ਲਾਸ਼ ਸ਼ਨੀਵਾਰ ਨੂੰ ਹਰਿਆਣਾ ਦੇ ਟੋਹਾਣਾ ਤੋਂ ਬਰਾਮਦ ਹੋਈ। ਸਰਹਿੰਦ ਪੁਲਿਸ ਇਸ ਦੀ ਜਾਂਚ ਕਰ ਰਹੀ ਹੈ।

ਕਾਰ ਵੀਰਵਾਰ ਰਾਤ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਤੋਂ ਲੰਘਦੀ ਭਾਖੜਾ ਨਹਿਰ ’ਚ ਡਿੱਗ ਗਈ ਸੀ। ਇਹ ਹਾਦਸਾ ਸਰਹਿੰਦ ਫਲੋਟਿੰਗ ਨੇੜੇ ਵਾਪਰਿਆ। ਗੋਤਾਖੋਰਾਂ ਨੇ ਸ਼ੁੱਕਰਵਾਰ ਨੂੰ ਹੀ ਕਾਰ ਬਰਾਮਦ ਕਰ ਲਈ ਸੀ। ਪਰ ਲੋਹਾ ਵਪਾਰੀ ਸੰਤੋਸ਼ ਨਹਿਰ ਵਿਚ ਰੁੜ੍ਹ ਗਿਆ। ਥਾਣਾ ਸਰਹਿੰਦ ਦੇ ASI ਸੁਰਜੀਤ ਚੰਦ ਨੇ ਦੱਸਿਆ ਕਿ ਪੁਲੀਸ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਧਾਰਾ 174 ਤਹਿਤ ਕਾਰਵਾਈ ਕਰ ਰਹੀ ਹੈ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans