Menu

ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲੇ ਦੀ ਕੀਤੀ ਗਈ ਪਹਿਲੀ ਰੈਂਡੇਮਾਈਜੇਸ਼ਨ

ਬਠਿੰਡਾ 29 ਅਪ੍ਰੈਲ(ਵੀਰਪਾਲ ਕੌਰ) : ਲੋਕ ਸਭਾ ਚੋਣਾਂ 2024 ਦੇ ਅਗਾਊਂ ਪ੍ਰਬੰਧਾਂ ਦੀ ਲੜੀ ਤਹਿਤ ਜਿਸ ਚੋਣ ਅਮਲੇ ਦੀ ਮਤਦਾਨ ਵਿੱਚ ਡਿਊਟੀ ਲੱਗਣੀ ਹੈ ਉਨਾਂ ਦੀ ਪਹਿਲੀ ਰੈਂਡੇਮਾਈਜੇਸਨ ਅੱਜ ਇੱਥੇ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ  ਜਸਪ੍ਰੀਤ ਸਿੰਘ ਦੀ ਹਾਜ਼ਰੀ ਵਿੱਚ ਚੋਣ ਕਮਿਸ਼ਨ ਦੇ ਪੋਰਟਲ ਰਾਹੀਂ ਕੀਤੀ ਗਈ।

ਇਸ ਮੌਕੇ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਚ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਜਿਲ੍ਹੇ ਚ ਪੈਂਦੇ 1192 ਬੂਥਾਂ ਲਈ ਚੋਣ ਅਮਲੇ ਨੂੰ ਤੈਨਾਤ ਕਰਨ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ । ਉਹਨਾਂ ਦੱਸਿਆ ਕਿ ਕਿਸ ਵਿਅਕਤੀ ਜਾਂ ਕਰਮਚਾਰੀ ਨੇ ਕਿਸ ਬੂਥ ਤੇ ਜਾਣਾ ਹੈ ਇਹ ਰੈਂਡੇਮਾਈਜੇਸ਼ਨ ਦੇ ਆਧਾਰ ਤੇ ਹੀ ਤੈਅ ਹੁੰਦਾ ਹੈ ਅਤੇ ਅੰਤਿਮ ਬੂਥ ਆਖਰੀ ਰੈਂਡੇਮਾਈਜੇਸ਼ਨ ਮੌਕੇ ਪਤਾ ਚਲਦਾ ਹੈ।

ਉਨਾਂ ਨੇ ਜ਼ਿਲਾ ਵਾਸੀਆਂ ਨੂੰ ਕਿਹਾ ਕਿ ਲੋਕ ਸਭਾ ਚੋਣਾਂ ਪੂਰੀ ਤਰਾਂ ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਕਰਵਾਉਣ ਲਈ ਜਿਲ੍ਹਾ ਪ੍ਰਸ਼ਾਸਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਤਿਆਰੀਆਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣ ਅਮਲੇ ਦੀ ਸਹਾਇਕ ਰਿਟਰਨਿੰਗ ਅਫ਼ਸਰ ਦੇ ਪੱਧਰ ਤੇ ਰਿਹਰਸਲ ਪੜਾਅ ਵਾਰ ਹੋਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ  ਲਤੀਫ਼ ਅਹਿਮਦ, ਡੀਆਈਓ  ਸੰਦੀਪ ਗੁਪਤਾ, ਤਹਿਸੀਲਦਾਰ ਚੋਣਾਂ  ਭੂਸ਼ਣ ਕੁਮਾਰ, ਆਦਿ ਹਾਜ਼ਰ ਸਨ।

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ ਲਈ SIT…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ‘ਤੇ ਮੁੱਖ ਮੰਤਰੀ ਹਾਊਸ ‘ਚ ਹੋਏ ਹਮਲੇ ਦੇ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40502 posts
  • 0 comments
  • 0 fans