Menu

ਬਾਬੇ ਨਾਨਕ ਦੇ ਪੰਜੇ ਦੀ ਤੁਲਨਾ ਕਾਂਗਰਸ ਦੇ ਪੰਜੇ ਨਾਲ ਕਰਨ ਵਾਾਲੇ ਬਿਆਨ ‘ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮਾਫ਼ੀ

ਚੰਡੀਗੜ੍ਹ, 30 ਅਪ੍ਰੈਲ 2024 –  ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪਤਨੀ ਅੰਮ੍ਰਿਤਾ ਵੜਿੰਗ ਨੇ ਅਪਣੇ ਪੰਜੇ ਵਾਲੇ ਬਿਆਨ ਨੂੰ ਲੈ ਕੇ ਮਾਫ਼ੀ ਮੰਗ ਲਈ ਹੈ। ਉਹਨਾਂ ਨੇ ਲਾਈਵ ਹੋ ਕੇ ਮਾਫ਼ੀ ਮੰਗੀ ਹੈ। ਉਨ੍ਹਾਂ ਕਿਹਾ, ”ਸਭ ਤੋਂ ਪਹਿਲਾਂ ਮੈਂ ਦੋਵੇਂ ਹੱਥ ਜੋੜ ਕੇ ਉਨ੍ਹਾਂ ਸਭ ਤੋਂ ਮੁਆਫ਼ੀ ਮੰਗਣਾ ਚਾਹੁੰਦੀ ਹਾਂ, ਜਿਨ੍ਹਾਂ ਦੀਆਂ ਭਾਵਨਾਵਾਂ ਨੂੰ ਮੇਰੇ ਵੱਲੋਂ ਜਾਣੇ-ਅਣਜਾਣੇ ਵਿਚ ਦਿੱਤੇ ਬਿਆਨ ਨੂੰ ਲੈ ਕੇ ਠੇਸ ਪਹੁੰਚੀ ਹੈ।

ਗੁਰੂ ਸਾਹਿਬ ਤੋਂ ਬਗੈਰ ਅਸੀਂ ਕੁੱਝ ਵੀ ਨਹੀਂ ਹਾਂ ਉਹ ਬਖਸ਼ਣਹਾਰ ਹੈ। ਮੇਰਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਉਹ ਵਾਹਿਗੁਰੂ ਅਤੇ ਸੰਗਤ ਬਖਸ਼ਣਹਾਰ ਹੈ। ਮੈਂ ਆਪ ਸਭ ਜੀ ਕੋਲੋਂ ਮੁਆਫ਼ੀ ਮੰਗਦੀ ਹਾਂ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ” ਜ਼ਿਕਰਯੋਗ ਹੈ ਕਿ ਅੰਮ੍ਰਿਤਾ ਵੜਿੰਗ ਨੇ ਬੀਤੇ ਦਿਨ ਕਾਂਗਰਸ ਲਈ ਚੋਣ ਪ੍ਰਚਾਰ ਕਰਦਿਆਂ ਇੱਕ ਮੀਟਿੰਗ ਵਿਚ ਗੁਰੂ ਨਾਨਕ ਦੇਵ ਜੀ ਦੇ ਪੰਜੇ ਦੀ ਕਾਂਗਰਸ ਦੇ ਚੋਣ ਨਿਸ਼ਾਨ ਪੰਜੇ ਨਾਲ ਤੁਲਨਾ ਕੀਤੀ ਸੀ, ਜਿਸ ਕਾਰਨ ਸਿੱਖ ਕੌਮ ‘ਚ ਭਾਰੀ ਰੋਸ ਹੈ। ਉਹਨਾਂ ਦੇ ਇਸ ਬਿਆਨ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਉਹਨਾਂ ਨੂੰ ਮਾਫ਼ੀ ਮੰਗਣ ਲਈ ਕਿਹਾ ਸੀ ਤੇ ਅੱਜ ਅੰਮ੍ਰਿਤਾ ਵੜਿੰਗ ਨੇ ਲਾਈਵ ਹੋ ਕੇ ਮਾਫ਼ੀ ਮੰਗ ਲਈ ਹੈ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40436 posts
  • 0 comments
  • 0 fans