Menu

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ ਉੱਤਰਾਖੰਡ ਰਾਜ ਲਾਇਸੈਂਸਿੰਗ ਅਥਾਰਟੀ ਨੂੰ ਪਾਈ ਝਾੜ

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਪਤੰਜਲੀ ਆਯੁਰਵੇਦ ਲਿਮਟਿਡ ਨਾਲ ਸਬੰਧਤ ਗੁੰਮਰਾਹਕੁੰਨ ਇਸ਼ਤਿਹਾਰਾਂ ਦੇ ਮਾਮਲੇ ਵਿਚ ਕਾਰਵਾਈ ਨਾ ਕਰਨ ਲਈ ਉੱਤਰਾਖੰਡ ਰਾਜ ਲਾਇਸੈਂਸਿੰਗ ਅਥਾਰਟੀ ਨੂੰ ਝਾੜ ਪਾਈ।ਅਥਾਰਟੀ ਵਲੋਂ ਦਿਤੇ ਗਏ ਸਪੱਸ਼ਟੀਕਰਨ ‘ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਜਸਟਿਸ ਹਿਮਾ ਕੋਹਲੀ ਅਤੇ ਅਹਿਸਾਨੁਦੀਨ ਅਮਾਨਉੱਲ੍ਹਾ ਦੇ ਬੈਂਚ ਨੇ ਕਿਹਾ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਲਾਇਸੈਂਸਿੰਗ ਅਥਾਰਟੀ ਸੁਪਰੀਮ ਕੋਰਟ ਦੇ 10 ਅਪ੍ਰੈਲ ਦੇ ਹੁਕਮ ਮਿਲਣ ਤੋਂ ਬਾਅਦ ਹੀ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਸਰਗਰਮ ਹੋਈ।

ਬੈਂਚ ਨੇ ਕਿਹਾ, “ਜੇਕਰ ਤੁਸੀਂ ਹਮਦਰਦੀ ਅਤੇ ਦਇਆ ਚਾਹੁੰਦੇ ਹੋ ਤਾਂ ਅਦਾਲਤ ਦੇ ਪ੍ਰਤੀ ਇਮਾਨਦਾਰ ਰਹੋ…”। ਅਦਾਲਤ ਨੇ ਕਿਹਾ ਕਿ ਉਸ ਦੀ ਮੁੱਖ ਚਿੰਤਾ ਇਹ ਹੈ ਕਿ ਕੀ ਲਾਇਸੈਂਸਿੰਗ ਅਥਾਰਟੀ ਨੇ ਕੇਸ ਵਿਚ ਕਾਨੂੰਨ ਦੇ ਅਨੁਸਾਰ ਕੰਮ ਕੀਤਾ ਹੈ। ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ 14 ਮਈ ਤੈਅ ਕੀਤੀ ਹੈ।

ਸੁਪਰੀਮ ਕੋਰਟ ਨੇ ਮੰਗਲਵਾਰ (30 ਅਪ੍ਰੈਲ) ਨੂੰ ਯੋਗ ਗੁਰੂ ਰਾਮਦੇਵ ਅਤੇ ਉਨ੍ਹਾਂ ਦੇ ਸਹਿਯੋਗੀ ਆਚਾਰੀਆ ਬਾਲਕ੍ਰਿਸ਼ਨ ਨੂੰ ਪਤੰਜਲੀ ਆਯੁਰਵੇਦ ਦੇ ਗੁੰਮਰਾਹਕੁੰਨ ਇਸ਼ਤਿਹਾਰਾਂ ਨਾਲ ਸਬੰਧਤ ਮਾਮਲੇ ਵਿਚ ਅਗਲੀ ਸੁਣਵਾਈ ਲਈ ਨਿੱਜੀ ਹਾਜ਼ਰੀ ਤੋਂ ਛੋਟ ਦੇ ਦਿਤੀ ਹੈ। ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੁਦੀਨ ਅਮਾਨਉੱਲ੍ਹਾ ਦੀ ਅਗਵਾਈ ਵਾਲੇ ਬੈਂਚ ਨੇ ਪਤੰਜਲੀ ਦੇ ਗੁੰਮਰਾਹਕੁੰਨ ਇਸ਼ਤਿਹਾਰਾਂ ਲਈ 24 ਅਪ੍ਰੈਲ ਨੂੰ ਅਖਬਾਰਾਂ ਵਿਚ ਜਾਰੀ ਕੀਤੀ ਜਨਤਕ ਮੁਆਫੀ ਨੂੰ ਵੀ ਮਾਨਤਾ ਦਿਤੀ।

ਇਸ ਤੋਂ ਇਲਾਵਾ, ਸਿਖਰਲੀ ਅਦਾਲਤ ਨੇ ਰਾਮਦੇਵ ਅਤੇ ਬਾਲਕ੍ਰਿਸ਼ਨ ਦੇ ਵਕੀਲ ਨੂੰ ਉਨ੍ਹਾਂ ਅਖਬਾਰਾਂ ਦੇ ਅਸਲ ਪੰਨਿਆਂ ਨੂੰ ਰਿਕਾਰਡ ਵਿਚ ਲੈਣ ਲਈ ਕਿਹਾ, ਜਿਸ ਵਿਚ ਜਨਤਕ ਮੁਆਫੀ ਜਾਰੀ ਕੀਤੀ ਗਈ ਸੀ। ਰਾਮਦੇਵ ਅਤੇ ਬਾਲਕ੍ਰਿਸ਼ਨ ਦੀ ਜਨਤਕ ਮੁਆਫੀ ਸੁਪਰੀਮ ਕੋਰਟ ਵਲੋਂ ਇਹ ਸਵਾਲ ਉਠਾਏ ਜਾਣ ਤੋਂ ਬਾਅਦ ਆਈ ਹੈ ਕਿ ਕੀ ਇਸ ਦਾ ਆਕਾਰ ਪਿਛਲੀ ਸੁਣਵਾਈ ਦੌਰਾਨ ਉਨ੍ਹਾਂ ਦੇ ਇਸ਼ਤਿਹਾਰਾਂ ਨਾਲ ਮੇਲ ਖਾਂਦਾ ਹੈ।

ਸੁਪਰੀਮ ਕੋਰਟ ਨੇ ਉੱਤਰਾਖੰਡ ਆਯੂਸ਼ ਵਿਭਾਗ ਦੀ ਲਾਇਸੈਂਸਿੰਗ ਅਥਾਰਟੀ ‘ਤੇ ਜੁਰਮਾਨਾ ਲਗਾਇਆ ਹੈ। ਅਦਾਲਤ ਨੇ ਪੁੱਛਿਆ, ਤੁਸੀਂ ਪਤੰਜਲੀ ਫਾਰਮੇਸੀ ਦੀਆਂ 14 ਦਵਾਈਆਂ ਦੇ ਉਤਪਾਦਨ ਨੂੰ ਕਿੰਨੇ ਸਮੇਂ ਲਈ ਮੁਅੱਤਲ ਕੀਤਾ ਹੈ? ਇਸ ‘ਤੇ ਆਯੂਸ਼ ਵਿਭਾਗ ਨੇ ਕਿਹਾ ਕਿ ਉਨ੍ਹਾਂ ਨੂੰ ਤਿੰਨ ਮਹੀਨਿਆਂ ਦੇ ਅੰਦਰ ਸਬੰਧਤ ਵਿਭਾਗ ਕੋਲ ਅਪੀਲ ਦਾਇਰ ਕਰਨੀ ਪਵੇਗੀ।

ਇਸ ‘ਤੇ ਅਦਾਲਤ ਨੇ ਕਿਹਾ ਕਿ ਤੁਹਾਨੂੰ ਇਹ ਸਭ ਪਹਿਲਾਂ ਕਰਨਾ ਚਾਹੀਦਾ ਸੀ। ਅਦਾਲਤ ਨੇ ਜੁਆਇੰਟ ਡਾਇਰੈਕਟਰ ਮਿਥਿਲੇਸ਼ ਕੁਮਾਰ ਨੂੰ ਪੁੱਛਿਆ ਕਿ ਤੁਸੀਂ ਪਿਛਲੇ ਨੌਂ ਮਹੀਨਿਆਂ ਵਿੱਚ ਕੀ ਕਾਰਵਾਈ ਕੀਤੀ ਹੈ? ਇਸ ਦਾ ਹਲਫ਼ਨਾਮਾ ਦਾਇਰ ਕਰੋ। ਜੇਕਰ ਅਸੀਂ ਪਿਛਲੇ ਹਲਫ਼ਨਾਮੇ ‘ਤੇ ਚੱਲੀਏ ਤਾਂ ਤੁਸੀਂ ਕੋਈ ਕਾਰਵਾਈ ਨਹੀਂ ਕੀਤੀ ਹੈ। ਬਾਅਦ ਵਿੱਚ ਇਹ ਨਾ ਕਹੋ ਕਿ ਤੁਹਾਨੂੰ ਮੌਕਾ ਨਹੀਂ ਦਿੱਤਾ ਗਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਮਿਥਿਲੇਸ਼ ਕੁਮਾਰ ਨੂੰ ਸਖ਼ਤ ਫਟਕਾਰ ਲਗਾਈ।

ਇਸ ਮਾਮਲੇ ਦੀ ਸੁਣਵਾਈ ਹੁਣ 14 ਮਈ ਨੂੰ ਸੁਪਰੀਮ ਕੋਰਟ ਵਿੱਚ ਹੋਵੇਗੀ। ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਅਗਲੀ ਸੁਣਵਾਈ ‘ਚ ਨਿੱਜੀ ਤੌਰ ‘ਤੇ ਪੇਸ਼ ਹੋਣ ਤੋਂ ਛੋਟ ਦਿੱਤੀ ਗਈ ਹੈ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40492 posts
  • 0 comments
  • 0 fans