Menu

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਗੀਤ ਵੋਟ ਦੇਣ ਚੱਲੀਏ” ਰਿਲੀਜ਼

ਮਾਲੇਰਕੋਟਲਾ 30 ਅਪ੍ਰੈਲ :  ਅਗਾਮੀ ਲੋਕ ਸਭਾ ਚੋਣਾਂ 2024 ਵਿੱਚ ਹਰੇਕ ਵੋਟਰ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਆਪਣੀ ਵੋਟਰ ਆਊਟਰੀਚ ਮੁਹਿੰਮ ਨੂੰ ਜਨ ਜਨ ਤੱਕ ਪਹੁੰਚਾਉਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ ਤਾਂ ਜੋ ਲੋਕਾਂ ਨੂੰ ਆਪਣੀ ਵੋਟ ਦੀ ਨੈਤਿਕ ਵਰਤੋਂ ਬਾਰੇ ਜਾਗਰੂਕ ਕੀਤਾ ਜਾ ਸਕੇ । ਇਸੇ ਕੋਸ਼ਿਸ਼ ਤਹਿਤ ਸਵੀਪ ਗਤੀਵਿਧੀਆਂ ਅਧੀਨ ਕੇ.ਐਮ.ਆਰ.ਡੀ.ਜੈਨ ਕਾਲਜ ਫਾਰ ਵਿਮਨ ਦੇ ਸਵੀਪ ਕਲਾਕਾਰਾਂ ਦੀ ਟੀਮ ਵਲੋਂ ਤਿਆਰ ਕੀਤਾ ਗੀਤ  ਵੋਟ ਦੇਣ ਚੱਲੀਏ” ਨੂੰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ ਪੱਲਵੀ ਵੱਲੋਂ ਰਿਲੀਜ਼ ਕੀਤਾ ਗਿਆ।

            ਯੋਗ ਹੈ ਕਿ ਸਵੀਪ ਗਤੀਵਿਧੀਆਂ ਤਹਿਤ ਜਿਲ੍ਹਾ ਪ੍ਰਸ਼ਾਸਨ, ਮਾਲੇਰਕੋਟਲਾ ਵੱਲੋਂ ਪਹਿਲਾ ਈਦ- ਉਲ-ਫਿਤਰ ਦੇ ਸ਼ੁੱਭ ਮੌਕੇ ਤੇ ਲੋਕਤੰਤਰ ਦੇ ਇਸ ਤਿਓਹਾਰ ਦੌਰਾਨ ਵੋਟਰਾਂ, ਵਿਸ਼ੇਸ਼ ਤੌਰ ਉਤੇ ਮਹਿਲਾ ਵੋਟਰਾਂ ਦੀ ਸਮੂਲੀਅਤ ਨੂੰ ਵਧਾਵਾਂ ਦੇਣ ਲਈ ‘ਸਮਝਦਾਰ ਬੇਗਮ’ (ਵੋਟਰ ਜਾਗਰੂਕਤਾ ਮਾਸਕਟ) ਨੂੰ ਰੂ-ਬਰ-ਰੂ ਕਰਵਾਇਆ ਗਿਆ ਸੀ ਤਾਂ ਜੋ ਚੋਣ ਸੀਜ਼ਨ ਦੌਰਾਨ ਇਸ ਤਿਓਹਾਰ ਦੀ ਭਾਵਨਾ ਨੂੰ ਬਰਕਰਾਰ ਰੱਖੀਇਆ ਜਾ ਸਕੇ ।  ਇਸ ‘ਸਮਝਦਾਰ ਬੇਗਮ’ (ਵੋਟਰ ਜਾਗਰੂਕਤਾ ਮਾਸਕਟ) ਦੀ ਚੋਣ ਕਮਿਸ਼ਨ ਅਤੇ ਭਾਰਤੀ ਚੋਣ ਕਮਿਸ਼ਨਰ ਵਲੋਂ ਸੋਸਲ ਮੀਡੀਆਂ ਪਲੇਟ ਫਾਰਮ ਤੇ ਸਲਾਘਾ ਕੀਤੀ ਗਈ ਸੀ ।

               ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਲੋਕਤੰਤਰ ਦੇ ਇਸ ਤਿਉਹਾਰ ‘ਚੋਣਾਂ ਦਾ ਪਰਵ ਦੇਸ਼ ਦਾ ਗਰਵ’ ਵਿੱਚ 1 ਜੂਨ 2024 ਨੂੰ ਹਰ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਕੇ ਹਿੱਸਾ ਲਵੇ। ਵੋਟ ਦੇ ਅਧਿਕਾਰ ’ਤੇ ਹਰ ਭਾਰਤੀ ਨੂੰ ਮਾਣ ਹੋਣਾ ਚਾਹੀਦਾ ਹੈ। ਵੋਟਰ ਭਵਿੱਖ ਦਾ ਨਿਰਮਾਤਾ ਹੈ। ਨੌਜਵਾਨ ਵੋਟਰਾਂ ਨੂੰ ਚਾਹੀਦਾ ਹੈ ਕਿ ਉਹ ਨੌਜਵਾਨ ਪੀੜ੍ਹੀ ਨੂੰ ਵੋਟ ਬਣਾਉਣ ਬਾਰੇ ਜਾਗਰੂਕ ਕਰਨ। ਵੋਟ ਪਾ ਕੇ ਆਪਣੇ ਯੋਗ ਉਮੀਦਵਾਰ ਨੂੰ ਚੁਣੋ। ਉਨ੍ਹਾਂ ਕਿਹਾ ਕਿ ਇੱਕ ਜ਼ਿੰਮੇਵਾਰ ਵੋਟਰ ਹੀ ਸਾਰਿਆਂ ਵਿੱਚ ਜਾਗਰੂਕਤਾ ਲਿਆ ਸਕਦਾ ਹੈ। ਸਾਡੇ ਕੋਲ ਵੋਟ ਦਾ ਅਧਿਕਾਰ ਹੈ, ਸਾਨੂੰ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ। ਵੋਟ ਫ਼ੀਸਦ ਨੂੰ ਵਧਾਉਣਾ ਵੀ ਸਾਡੀ ਵੱਡੀ ਜ਼ਿੰਮੇਵਾਰੀ ਹੈ । ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਬਿਨਾ ਕਿਸੇ ਡਰ, ਪੱਖਪਾਤ ਤੇ ਲਾਲਚ ਤੋਂ ਇਸਤੇਮਾਲ ਕਰਨ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਵੋਟਾਂ ਪਾਉਣ ਲਈ  ਵੋਟ ਦੇਣ ਚੱਲੀਏ” ਗੀਤ ਬਹੁਤ ਸਹਾਈ ਹੋਵੇਗਾ।

            ਉਨ੍ਹਾਂ ਸਮੁੱਚੇ ਚੋਣ ਅਮਲੇ ਅਤੇ ਸਵੀਪ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵੋਟਰ ਜਾਗਰੂਕਤਾ ਅਤੇ 80 ਫੀਸਦੀ ਤੋਂ ਵੱਧ ਵੋਟ ਦਾ ਟੀਚਾ ਹਾਸਿਲ ਕਰਨ ਵਿੱਚ ਇਨ੍ਹਾਂ ਵੱਲੋਂ ਬਹੁਤ ਹੀ ਮਿਹਨਤ ਕੀਤੀ ਜਾ ਰਹੀ ਹੈ ਜਿਸ ਲਈ ਚੋਣ ਅਮਲੇ ਤੇ ਸਵੀਪ ਟੀਮ ਦੇ ਸਾਰੇ ਮੈਂਬਰ ਵਧਾਈ ਦੇ ਪਾਤਰ ਹਨ ਜੋ ਲੋਕਤੰਤਰ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਪੂਰਨ ਯੋਗਦਾਨ ਦੇ ਰਹੇ ਹਨ। ਉਨ੍ਹਾਂ ਹੋਰ ਦੱਸਿਆ ਕਿ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਦੋਵੇਂ ਵਿਧਾਨ ਸਭਾ ਹਲਕਿਆਂ ਵਿੱਚ ਮਾਡਲ ਪੋਲਿੰਗ ਸਟੇਸ਼ਨ, ਪਿੰਕ ਪੋਲਿੰਗ ਸਟੇਸ਼ਨ, ਦਿਵਿਆਂਗ ਕਰਮਚਾਰੀਆਂ ਦੇ ਪੋਲਿੰਗ ਸਟੇਸ਼ਨ ਅਤੇ ਨੌਜਵਾਨ ਕਰਮਚਾਰੀ ਪੋਲਿੰਗ ਸਟੇਸ਼ਨ ਬਣਾਏ ਜਾਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਬਣਕੇ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਆਪਣੇ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਹੋਰਨਾਂ ਨੂੰ ਪ੍ਰੇਰਿਤ ਕਰਨ।

         ਇਸ ਮੌਕੇ ਐਸ.ਐਸ.ਪੀ.ਡਾ ਸਿਮਰਤ ਕੌਰ , ਵਧੀਕ ਜਿਲ੍ਹਾ ਚੋਣ ਅਫਸਰ ਕਮ-ਵਧੀਕ ਡਿਪਟੀ ਕਮਿਸ਼ਨਰ(ਜ)  ਰਾਜਪਾਲ ਸਿੰਘ ,ਸਹਾਇਕ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ 12 ਸੰਗਰੂਰ (ਅਸੈਂਬਲੀ ਸੈਗਮੈਂਟ 105 ਮਾਲੇਰਕੋਟਲਾ) ਅਪਰਨਾ ਐਮ.ਬੀ, ਸਹਾਇਕ ਰਿਟਰਨਿੰਗ ਅਫਸਰ (ਅਸੈਂਬਲੀ ਸੈਗਮੈਂਟ 106 ਅਮਰਗੜ੍ਹ) ਕਮ ਐਸ.ਡੀ.ਐਮ ਅਹਿਮਦਗੜ੍ਹ  ਗੁਰਮੀਤ ਕੁਮਾਰ ਬਾਂਸਲ, ਸਹਾਇਕ ਕਮਿਸ਼ਨਰ ਸ੍ਰੀ ਹਰਬੰਸ ਸਿੰਘ, ਡੀ.ਐਸ.ਪੀ. ਮਾਲੇਰਕੋਟਲਾ  ਗੁਰਦੇਵ ਸਿੰਘ ਡੀ.ਐਸ.ਪੀ. ਅਮਰਗੜ੍ਹ  ਸੁਰਿੰਦਰ ਪਾਲ, ਡੀ.ਐਸ.ਪੀ.(ਐਚ)  ਕਰਮਜੀਤ ਸਿੰਘ, ਸਵੀਪ ਨੋਡਲ ਅਫਸਰ (ਕਾਲਜਾਂ) ਮੁੰਹਮਦ ਇਰਫਾਨ ਫਾਰੂਕੀ,ਜ਼ਿਲ੍ਹਾ ਤਹਿਸੀਲਦਾਰ ਚੋਣਾ  ਬ੍ਰਿਜ ਮੋਹਨ, ਡੀ.ਡੀ.ਐਫ. ਆਸ਼ਿਫ ਖਾਨ,  ਮਨਪ੍ਰੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ ।

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ ਲਈ SIT…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ‘ਤੇ ਮੁੱਖ ਮੰਤਰੀ ਹਾਊਸ ‘ਚ ਹੋਏ ਹਮਲੇ ਦੇ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40502 posts
  • 0 comments
  • 0 fans