ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਨਹੀਂ ਮਿਲੀ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿਤੀ ਹੈ। ਸੀਬੀਆਈ ਅਤੇ ਈਡੀ ਨੇ ਮਨੀਸ਼ ਸਿਸੋਦੀਆ ਦੀ ਪਟੀਸ਼ਨ ਦਾ ਵਿਰੋਧ ਕੀਤਾ ਸੀ। ਮਨੀਸ਼ ਸਿਸੋਦੀਆ ਦੀ ਇਹ ਦੂਜੀ ਜ਼ਮਾਨਤ ਪਟੀਸ਼ਨ ਹੈ, ਇਸ ਤੋਂ ਪਹਿਲਾਂ ਵੀ ਹੇਠਲੀ ਅਦਾਲਤ ਤੋਂ ਲੈ ਕੇ ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿਤਾ ਸੀ।