Menu

ਹਲਕਾ ਬਠਿੰਡਾ: ਮੁਕਾਬਲਾ ਸਾਧਾਰਨ ਕਿਸਾਨ ਦੇ ਪੁੱਤ ਅਤੇ ਧੌਲਰਾਂ ਵਾਲਿਆਂ ਦਰਮਿਆਨ: ਖੁੱਡੀਆਂ

ਸਰਦੂਲਗੜ੍ਹ,30 ਅਪ੍ਰੈਲ – ਪੰਜਾਬ ਦੇ ਕੈਬਨਿਟ ਮੰਤਰੀ ਅਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਹਲਕੇ ’ਚ ਹੋ ਰਹੇ ਚੌਹ-ਕੋਣੇ ਮੁਕਾਬਲੇ ’ਚ ਪਹਿਲੀ ਦਫ਼ਾ ਇਹ ਜੰਗ ਖੇਤਾਂ ਦੇ ਪੁੱਤ ਅਤੇ ਮਹਿਲਾਂ ਵਾਲਿਆਂ ਵਿਚਾਲੇ ਹੈ। ਉਨ੍ਹਾਂ ਕਿਹਾ ਕਿ ਫੈਸਲਾ ਲੋਕਾਂ ਦੇ ਹੱਥ ਵਿੱਚ ਹੈ ਕਿ ਉਨ੍ਹਾਂ ਨੇ ਲੋਕ ਦੁੱਖਾਂ ਦੀ ਬਾਤ ਪਾਉਣ ਵਾਲੇ ਸਾਧਾਰਣ ਘਰ ਦੇ ਜਾਏ ਦੇ ਹੱਕ ’ਚ ਫ਼ਤਵਾ ਦੇਣਾ ਹੈ ਜਾਂ ਫਿਰ ਸਰਮਾਏਦਾਰਾ ਸਿਸਟਮ ਨੂੰ ਪ੍ਰਫੁੱਲਤ ਕਰਨ ਵਾਲੇ ਧੌਲਰਾਂ ਵਾਲਿਆਂ ਨੂੰ ਜਿਤਾਉਣਾ ਹੈ। ਇਹ ਭਾਵਪੂਰਕ ਅਪੀਲ ਉਨ੍ਹਾਂ ਅੱਜ ਸਰਦੂਲਗੜ੍ਹ ਇਲਾਕੇ ਦੇ ਪਿੰਡਾਂ ਆਹਲੂਪੁਰ, ਲੋਹਗੜ੍ਹ, ਧਿਗਾਣਾ, ਭਗਵਾਨਪੁਰ ਹਿੰਗਣਾ, ਆਦਮ ਕੇ, ਚੋਟੀਆਂ, ਕਰੀਮਪੁਰ ਡੁੰਮ, ਆਲੀ ਕੇ, ਝੰਡੂ ਕੇ, ਫੱਤਾ ਮਾਲੋ ਕੇ ਆਦਿ ਵਿੱਚ ਵਿਸ਼ਾਲ ਲੋਕ ਇਕੱਠਾਂ ਦੌਰਾਨ ਸੰਬੋਧਨ ਕਰਦਿਆਂ ਕੀਤੀ।

ਖੁੱਡੀਆਂ ਨੇ ਕਿਹਾ ਕਿ ਹੁਣ ਤੱਕ ਬਣਦੀਆਂ ਰਹੀਆਂ ਸਰਕਾਰਾਂ ਆਮ ਤੌਰ ’ਤੇ ਆਪਣੇ ਆਖਰੀ ਸਾਲ ਦੌਰਾਨ ਚੋਣ ਮੈਨੀਫੈਸਟੋ ਵਿਚਲੇ ਅੱਧ-ਪਚੱਧੇ ਵਾਅਦੇ ਪੂਰੇ ਕਰਦੀਆਂ ਰਹੀਆਂ ਹਨ, ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਪਹਿਲੇ ਦੋ ਸਾਲਾਂ ਦੌਰਾਨ ਕਰੀਬ 50 ਲੱਖ ਬੇਰੁਜ਼ਗਾਰਾਂ ਨੂੰ ਨੌਕਰੀਆਂ ਦਿੱਤੀਆਂ, ਟੇਲਾਂ ਵਾਲੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ, 90 ਫੀਸਦੀ ਪੰਜਾਬੀਆਂ ਦੇ ਬਿਜਲੀ ਦੇ ਬਿੱਲ ਜ਼ੀਰੋ ਕੀਤੇ, ਪੰਜ-ਪੰਜ ਪੈਨਸ਼ਨਾਂ ਲੈ ਰਹੇ ਵਿਧਾਇਕਾਂ ਦੀ ਪੈਨਸ਼ਨ ਇੱਕ ਕੀਤੀ, ਲੱਖਾਂ ਲੋੜਵੰਦ ਪਰਿਵਾਰਾਂ ਲਈ ਮੁਫ਼ਤ ਆਟਾ ਸਕੀਮ ਨੂੰ ਘਰਾਂ ਤੱਕ ਪਹੁੰਚਾਇਆ, ਜ਼ੀਰੋ ਟਾਲਰੈਂਸ ਦੀ ਨੀਤੀ ’ਤੇ ਕੰਮ ਕਰਦਿਆਂ ਹਜ਼ਾਰਾਂ ਭ੍ਰਿਸ਼ਟਾਚਾਰੀਆਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਪਹੁੰਚਾਉਣ ਵਰਗੇ ਅਣਗਿਣਤ ਲੋਕ ਭਲਾਈ ਦੇ ਕੰਮ ਕਰਕੇ ਨਵੇਂ ਇਤਿਹਾਸ ਦੀ ਸਿਰਜਣਾ ਕੀਤੀ ਹੈ।

ਖੁੱਡੀਆਂ ਨੇ ਮੁੱਖ ਮੰਤਰੀ ਦੇ ਹਵਾਲੇ ਨਾਲ ਕਿਹਾ ਕਿ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਾ ਕੇ, ਉਸ ‘ਚੋਂ ਬਚਾਏ ਪੈਸੇ ਨਾਲ ਬੀਬੀਆਂ ਨੂੰ 1000 ਰੁਪਏ ਮਹੀਨੇ ਦੇ ਹਿਸਾਬ ਨਾਲ ਸਨਮਾਨ ਰਾਸ਼ੀ ਦੇਣ ਦੀ ਸ਼ੁਰੂਆਤ ਵੀ ਜਲਦੀ ਕੀਤੀ ਜਾ ਰਹੀ ਹੈ। ਸ੍ਰੀ ਖੁੱਡੀਆਂ ਨੇ ਕਿਹਾ ਕਿ ਉਹ ਸਾਧਾਰਣ ਪਰਿਵਾਰ ਦੇ ਜੰਮਪਲ ਹੋਣ ਕਰਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਜੜ੍ਹ ਤੋਂ ਜਾਣਦੇ ਹਨ ਅਤੇ ਮੈਂਬਰ ਪਾਰਲੀਮੈਂਟ ਬਣ ਕੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਸੁਹਿਰਦਤਾ ਨਾਲ ਯਤਨ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਵੱਡੀਆਂ ਸਨਅਤਾਂ ਦੀ ਸਥਾਪਤੀ ਅਤੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਸਮੇਤ ਮਜ਼ਦੂਰ ਤੇ ਦੁਕਾਨਦਾਰਾਂ ਦੇ ਹਿਤਾਂ ਦੀ ਪਹਿਰੇਦਾਰੀ ਕਰਨਾ, ਉਨ੍ਹਾਂ ਦਾ ਸੁਪਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਰਵੀਂ ਮੱਦਦ ਕਰਕੇ ਇਨ੍ਹਾਂ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਨ੍ਹਾਂ ਦਾ ਸਾਥ ਦੇਣ ਤਾਂ ਜੋ ਬਠਿੰਡਾ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਇਆ ਜਾ ਸਕੇ, ਜਿਸ ’ਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨਾਜ਼ ਕਰ ਸਕਣ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40492 posts
  • 0 comments
  • 0 fans