Menu

ਦਿੱਲੀ ਆਧਾਰਿਤ ਪਾਰਟੀਆਂ ਨੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਨੀਅਤ ਨਾਲ ਸਾਬਕਾ ਅਕਾਲੀਆਂ ਨੂੰ ਮੈਦਾਨ ‘ਚ ਉਤਾਰਿਆ-ਹਰਸਿਮਰਤ ਬਾਦਲ

ਮਾਨਸਾ, 30 ਅਪ੍ਰੈਲ: ਦਿੱਲੀ ਆਧਾਰਿਤ ਤਿੰਨਾਂ ਪਾਰਟੀਆਂ ਨੇ ਬਠਿੰਡਾ ਪਾਰਲੀਮਾਨੀ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਵਾਸਤੇ ਸਾਬਕਾ ਅਕਾਲੀ ਉਮੀਦਵਾਰਾਂ ਵਜੋਂ ਖੜ੍ਹੇ ਕੀਤੇ ਹਨ ਪਰ ਉਹਨਾਂ ਨੂੰ ਸਫਲਤਾ ਨਹੀਂ ਮਿਲੇਗੀ  ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਪਣੀ ਚੋਣ ਮੁਹਿੰਮ ਦੌਰਾਨ ਮਾਨਸਾ ਦੇ ਪਿੰਡਾਂ ‘ਚ ਵੋਟਰਾਂ ਨੂੰ ਸੰਬੋਧਨ ਕਰਦਿਆਂ ਕੀਤਾ ।  ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਦੀ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਲਈ ਡੱਟ ਕੇ ਵੋਟਾਂ ਪਾਉਣ।

ਇਸ ਹਲਕੇ ਵਿਚ ਸੀਨੀਅਰ ਆਗੂ ਪ੍ਰੇਮ ਅਰੋੜਾ ਦੇ ਨਾਲ ਵੱਖ-ਵੱਖ ਪਿੰਡਾਂ ਵਿਚ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ  ਉਨ੍ਹਾਂ ਕਿਹਾ ਕਿ ਬਠਿੰਡਾ ਵਿਚ ਆਪ ਉਮੀਦਵਾਰ ਦਾ ਪਿਛੋਕੜ ਅਕਾਲੀ ਹੈ, ਕਾਂਗਰਸ ਦਾ ਉਮੀਦਵਾਰ ਚਾਰ ਮਹੀਨੇ ਪਹਿਲਾਂ  ਅਕਾਲੀ ਦਲ ਦਾ ਹਿੱਸਾ ਸੀ ਤੇ ਭਾਜਪਾ ਦੇ ਉਮੀਦਵਾਰ ਵੀ ਅਕਾਲੀ ਪਰਿਵਾਰ ਤੋਂ ਹਨ। ਉਹਨਾਂ ਕਿਹਾ ਕਿ ਇਹ ਸਭ ਕੁਝ ਅਕਾਲੀ ਦਲ ਨੂੰ ਕਮਜ਼ੋਰ ਕਰਨ ਵਾਸਤੇ ਕੀਤਾ ਜਾ ਰਿਹਾ ਹੈ ,ਪਰ ਸਾਨੂੰ ਪੰਜਾਬੀਆਂ ’ਤੇ ਵਿਸ਼ਵਾਸ ਹੈ ਕਿ ਉਹ ਇਹ ਸਮਝਦੇ ਹਨ ਕਿ ਉਹਨਾਂ ਦਾ ਆਪਣਾ ਕੌਣ ਹੈ ਤੇ ਕੌਣ ਸੱਤਾ ਹਾਸਲ ਕਰਨ ਵਾਸਤੇ ਕਿਸਨੂੰ ਵਰਤਣਾ ਚਾਹੁੰਦਾ ਹੈ।

ਬੀਬੀ ਬਾਦਲ ਨੇ ਕਿਹਾ ਕਿ  ਅੱਜ ਇਹ ਪਾਰਟੀਆਂ ਵੋਟਰਾਂ ਨੂੰ ਅਸਮਾਨ ਛੂਹੰਦੇ ਵਾਅਦੇ ਕਰ ਰਹੀਆਂ ਹਨ ,ਪਰ ਇਹਨਾਂ ਨੇ ਬੀਤੇ ਸਮੇਂ ਦਾ ਆਪਣਾ ਰਿਪੋਰਟ ਕਾਰਡ ਲੋਕਾਂ ਅੱਗੇ ਪੇਸ਼ ਨਹੀਂ ਕੀਤਾ। ਉਹਨਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਕਿਸਾਨਾਂ ਦੇ ਪੂਰਨ ਕਰਜ਼ਾ ਮੁਆਫੀ ਤੇ ਨੌਜਵਾਨਾਂ ਨੂੰ 25-25 ਸੌ ਰੁਪਏ ਪ੍ਰਤੀ ਮਹੀਨੇ ਬੇਰੋਜ਼ਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਸੀ, ਪਰ ਦਿੱਤਾ ਕੁਝ ਵੀ ਨਹੀਂ। ਮੌਜੂਦਾ ਆਪ ਸਰਕਾਰ ਨੇ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਪਰ ਦੋ ਸਾਲਾਂ ਬਾਅਦ ਵੀ ਹਾਲੇ ਤੱਕ ਇਕ ਫੁੱਟੀ ਕੌਡੀ ਨਹੀਂ ਦਿੱਤੀ।

 ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਪ ਸਰਕਾਰ ਸੂਬੇ ਦੇ ਇਤਿਹਾਸ ਦੀ ਸਭ ਤੋਂ ਮਾੜੀ ਸਰਕਾਰ ਸਾਬਤ ਹੋ ਰਹੀ ਹੈ। ਉਹਨਾਂ ਕਿਹਾ ਕਿ ਇਸ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਤੋਂ ਰੋਜ਼ਗਾਰ ਖੋਹ ਕੇ ਬਾਹਰਲਿਆਂ ਨੂੰ ਰੋਜ਼ਗਾਰ ਦੇ ਦਿੱਤੇ ਹਨ। ਇਸ ਸਰਕਾਰ ਨੇ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੀ ਪ੍ਰਧਾਨਗੀ ਕੀਤੀ ਜਿਸ ਨਾਲ ਗੈਂਗਸਟਰ ਰਾਜ ਕਾਇਮ ਹੋਇਆ। ਇਸਨੇ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਸੂਬੇ ਨੂੰ ਕੰਗਾਲ ਤਾਂ ਕੀਤਾ ਪਰ ਕਿਸਾਨਾਂ ਦੋ ਤਿੰਨ ਵਾਰ ਫਸਲ ਖਰਾਬ ਹੋਣ ’ਤੇ ਵੀ ਉਹਨਾਂ ਨੂੰ ਇਕ ਫੁੱਟੀ ਕੌਡੀ ਵੀ ਮੁਆਵਜ਼ੇ ਵਜੋਂ ਨਹੀਂ ਦਿੱਤੀ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40492 posts
  • 0 comments
  • 0 fans