Menu

ਅਰਵਿੰਦ ਕੇਜਰੀਵਾਲ ਨੇ ਜੇਈਈ ਮੇਨ ਦੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ,ਮਾਪਿਆਂ , ਪੰਜਾਬ ਸਰਕਾਰ ਅਤੇ ਸਰਕਾਰੀ ਅਧਿਆਪਕਾਂ ਨੂੰ ਦਿੱਤੀ ਵਧਾਈ

ਚੰਡੀਗੜ੍ਹ/ਨਵੀਂ ਦਿੱਲੀ, 30 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਵਿੱਚੋਂ ਜੇਈਈ ਮੇਨ ਪਾਸ ਕਰਨ ਵਾਲੇ 158 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਖਬਰ ਬੜੀ ਖ਼ੁਸ਼ੀ ਨਾਲ ਸਾਂਝੀ ਕੀਤੀ। ਇਹ ਖਬਰ ਸੁਣ ਕੇ ਅਰਵਿੰਦ ਕੇਜਰੀਵਾਲ ਖ਼ੁਸ਼ ਹੋ ਗਏ।  ਉਨ੍ਹਾਂ ਨੇ ਮੈਨੂੰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਅਤੇ ਮਾਪਿਆਂ ਨਾਲ ਆਪਣੀਆਂ ਵਧਾਈਆਂ ਸਾਂਝੀਆਂ ਕਰਨ ਲਈ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਇਹ ‘ਆਪ’ ਦੀ ਸਿੱਖਿਆ ਕ੍ਰਾਂਤੀ ਦੀ ਕਾਮਯਾਬੀ ਦਾ ਸਬੂਤ ਹੈ।

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਰਿਕਾਰਡ 158 ਵਿਦਿਆਰਥੀਆਂ ਨੇ ਜੇਈਈ ਮੇਨ ਦੀ ਪ੍ਰੀਖਿਆ ਪਾਸ ਕੀਤੀ ਹੈ। ਜਿਨ੍ਹਾਂ ਵਿਚ ਮੋਹਾਲੀ ਦੇ 23, ਜਲੰਧਰ ਦੇ 22, ਫ਼ਿਰੋਜ਼ਪੁਰ ਦੇ 20 ਅਤੇ ਲੁਧਿਆਣਾ ਦੇ 20 ਵਿਦਿਆਰਥੀਆਂ ਨੇ ਜੇਈਈ ਮੇਨ ਦੀ ਪ੍ਰੀਖਿਆ ਪਾਸ ਕੀਤੀ। ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕ੍ਰਾਂਤੀਕਾਰੀ ਸਿੱਖਿਆ ਸੁਧਾਰਾਂ ਕਾਰਨ 158 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜੇਈਈ ਮੇਨ ਦੀ ਪ੍ਰੀਖਿਆ ਪਾਸ ਕੀਤੀ ਹੈ।ਭਗਵੰਤ ਮਾਨ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ। ਇਹ ਉਨ੍ਹਾਂ ਦੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੀਤੇ ਜਾ ਰਹੇ ਅਹਿਮ ਯਤਨਾਂ ਦਾ ਹੀ ਫਲ ਹੈ।

ਸਿੱਖਿਆ ਆਮ ਆਦਮੀ ਪਾਰਟੀ ਦਾ ਅਹਿਮ ਏਜੰਡਾ ਹੈ। ਮੁਫਤ ਅਤੇ ਮਿਆਰੀ ਸਿੱਖਿਆ ‘ਆਪ’ ਦੀ ਗਾਰੰਟੀ ਹੈ। ਪਹਿਲਾਂ ਦਿੱਲੀ ਅਤੇ ਹੁਣ ਪੰਜਾਬ ਵਿੱਚ ‘ਆਪ’ ਸਰਕਾਰ ਨੇ ਇਸ ਖੇਤਰ ਵਿੱਚ ਬੇਮਿਸਾਲ ਕੰਮ ਕੀਤਾ ਹੈ। ਪੰਜਾਬ ਵਿੱਚ ਮਾਨ ਸਰਕਾਰ ਨੇ 13 ਸਕੂਲ ਆਫ਼ ਐਮੀਨੈਂਸ ਖੋਲ੍ਹੇ ਜਿੱਥੇ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਦੀ ਮਦਦ ਨਾਲ ਪੜ੍ਹਾਇਆ ਜਾਂਦਾ ਹੈ ਅਤੇ ਸਰਕਾਰੀ ਸਕੂਲ ਪ੍ਰਣਾਲੀ ਵਿੱਚ ਵੀ ਸੁਧਾਰ ਕੀਤਾ ਗਿਆ ਹੈ। ਅਧਿਆਪਕਾਂ ਨੂੰ ਲਗਾਤਾਰ ਸਿਖਲਾਈ ਲਈ ਸਿੰਗਾਪੁਰ ਅਤੇ ਆਈਆਈਐਮ ਵਰਗੇ ਹੋਰ ਦੇਸ਼ਾਂ ਵਿੱਚ ਵੀ ਭੇਜਿਆ ਜਾ ਰਿਹਾ ਹੈ। ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਦਾਖਲਾ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਮਾਨਸਿਕ ਤੌਰ ‘ਤੇ ਤਿਆਰ ਕਰਨ ਵਿੱਚ ਮਦਦ ਕਰਨ ਲਈ ਲਗਾਤਾਰ ਪ੍ਰੇਰਣਾਦਾਇਕ ਕਲਾਸਾਂ ਦਾ ਆਯੋਜਨ ਵੀ ਕਰ ਰਹੀ ਹੈ।

ਪੀ.ਟੀ.ਐਮ ਮੀਟਿੰਗਾਂ ਵੀ ਮਾਨ ਸਰਕਾਰ ਦੀ ਇੱਕ ਹੋਰ ਸਫਲ ਪਹਿਲ ਸੀ, ਜਿੱਥੇ ਸਕੂਲਾਂ ਅਤੇ ਮਾਪਿਆਂ ਵਿਚਕਾਰ ਪਾੜਾ ਘਟਾਇਆ ਗਿਆ। ਪਿਛਲੇ ਸਾਲ ਹੀ 9000 ਦੇ ਕਰੀਬ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲਿਆ, ਕਿਉਂਕਿ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਪੱਧਰੀ ਸਿੱਖਿਆ ਅਤੇ ਆਧੁਨਿਕ ਸਹੂਲਤਾਂ ਮਿਲ ਰਹੀਆਂ ਹਨ। ‘ਆਪ’ ਸਰਕਾਰ ਦੇ 13 ਸਕੂਲ ਆਫ਼ ਐਮੀਨੈਂਸ ਨੂੰ ਵੀ ਮਾਪਿਆਂ ਅਤੇ ਵਿਦਿਆਰਥੀਆਂ ਤੋਂ ਪ੍ਰਮਾਣਿਕਤਾ ਮਿਲੀ, ਸੈਸ਼ਨ 2023-24 ਵਿੱਚ 1,02,784 ਵਿਦਿਆਰਥੀਆਂ ਨੇ ਇਹਨਾਂ ਸਕੂਲਾਂ ਵਿੱਚ ਰਜਿਸਟਰ ਕੀਤਾ। 2024-25 ਦੇ ਅਕਾਦਮਿਕ ਸੈਸ਼ਨ ਲਈ, ਲਗਭਗ 2,00,000 ਵਿਦਿਆਰਥੀਆਂ ਨੇ ਸਕੂਲ ਆਫ਼ ਐਮਿਨੈਂਸ ਵਿੱਚ ਦਾਖਲਾ ਲਿਆ।

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਇਟ੍ਰੈਂਸ ਪ੍ਰੀਖਿਆ ਪਾਸ ਕਰਨਾ ‘ਆਪ’ ਸਰਕਾਰ ਅਤੇ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਵੱਡੀ ਸਫਲਤਾ ਹੈ। ਇਨ੍ਹਾਂ ਵਿਦਿਆਰਥੀਆਂ ਦੀ ਸਫ਼ਲਤਾ ਹੋਰ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰੇਗੀ।  ਇਹ ਭਗਵੰਤ ਮਾਨ ਸਰਕਾਰ ਦੀ ਪਿੱਠ ‘ਤੇ ਵੀ ਥਾਪੀ ਹੈ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40436 posts
  • 0 comments
  • 0 fans