Menu

ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਨੂੰ ਲੈ ਕੇ ਗ੍ਰਹਿ ਮੰਤਰਾਲੇ ਦਾ ਬਿਆਨ,ਲੋਕਾਂ ਨੂੰ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ

ਨਵੀਂ ਦਿੱਲੀ, 1 ਮਈ 2024-ਕੇਂਦਰੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਦੇ ਸਕੂਲਾਂ ਵਿਚ ਬੰਬ ਰੱਖੇ ਜਾਣ ਦੀ ਧਮਕੀ ਨੂੰ ਅਫਵਾਹ ਕਰਾਰ ਦਿਤਾ ਅਤੇ ਲੋਕਾਂ ਨੂੰ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਮੰਤਰਾਲੇ ਨੇ ਕਿਹਾ ਕਿ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਪ੍ਰੋਟੋਕੋਲ ਦੇ ਅਨੁਸਾਰ ਜ਼ਰੂਰੀ ਕਦਮ ਚੁੱਕ ਰਹੀਆਂ ਹਨ।ਗ੍ਰਹਿ ਮੰਤਰਾਲੇ ਦੇ ਇਕ ਅਧਿਕਾਰੀ ਨੇ ਕਿਹਾ, “ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਈ-ਮੇਲ ਰਾਹੀਂ ਦਿਤੀ ਗਈ ਬੰਬ ਦੀ ਧਮਕੀ ਝੂਠੀ ਜਾਪਦੀ ਹੈ। ਦਿੱਲੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਪ੍ਰੋਟੋਕੋਲ ਦੇ ਅਨੁਸਾਰ ਜ਼ਰੂਰੀ ਕਦਮ ਚੁੱਕ ਰਹੀਆਂ ਹਨ”।

ਦਿੱਲੀ ਪੁਲਿਸ ਨੇ ਕਿਹਾ ਕਿ ਉਸ ਨੇ ਉਨ੍ਹਾਂ ਸਾਰੇ ਸਕੂਲਾਂ ਦੀ ਬਰੀਕੀ ਨਾਲ ਜਾਂਚ ਕੀਤੀ ਹੈ ਜਿਥੇ ਬੰਬ ਦੀ ਧਮਕੀ ਮਿਲੀ ਸੀ। ਦਿੱਲੀ ਪੁਲਿਸ ਮੁਤਾਬਕ ਜਾਂਚ ‘ਚ ਕੁੱਝ ਨਹੀਂ ਮਿਲਿਆ। ਦਿੱਲੀ ਪੁਲਿਸ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ, ”ਦਿੱਲੀ ਦੇ ਕੁੱਝ ਸਕੂਲਾਂ ਨੂੰ ਬੰਬ ਰੱਖਣ ਦੀ ਧਮਕੀ ਵਾਲੇ ਈ-ਮੇਲ ਮਿਲੇ ਹਨ। ਦਿੱਲੀ ਪੁਲਿਸ ਨੇ ਪ੍ਰੋਟੋਕੋਲ ਅਨੁਸਾਰ ਅਜਿਹੇ ਸਾਰੇ ਸਕੂਲਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਹੈ।  ਕੁਝ ਵੀ ਇਤਰਾਜ਼ਯੋਗ ਨਹੀਂ ਮਿਲਿਆ ਹੈ। ਅਜਿਹਾ ਲਗਦਾ ਹੈ ਕਿ ਇਹ ਇਕ ਅਫਵਾਹ ਹੈ। ਅਸੀਂ ਲੋਕਾਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਨਾ ਘਬਰਾਉਣ ਅਤੇ ਸ਼ਾਂਤੀ ਬਣਾਈ ਰੱਖਣ। ਰਾਸ਼ਟਰੀ ਰਾਜਧਾਨੀ ਅਤੇ ਗੁਆਂਢੀ ਨੋਇਡਾ ਸ਼ਹਿਰ ਦੇ 80 ਤੋਂ ਵੱਧ ਸਕੂਲਾਂ ਨੂੰ ਬੰਬ ਰੱਖਣ ਦੀ ਧਮਕੀ ਵਾਲੀ ਈਮੇਲ ਮਿਲਣ ਤੋਂ ਬਾਅਦ ਬੁੱਧਵਾਰ ਸਵੇਰੇ ਦਹਿਸ਼ਤ ਫੈਲ ਗਈ। ਸਥਾਨਕ ਪੁਲਿਸ ਨੂੰ ਈਮੇਲ ਬਾਰੇ ਸੂਚਿਤ ਕੀਤਾ ਗਿਆ ਅਤੇ ਸਾਰੇ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ।

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ ਲਈ SIT…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ‘ਤੇ ਮੁੱਖ ਮੰਤਰੀ ਹਾਊਸ ‘ਚ ਹੋਏ ਹਮਲੇ ਦੇ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40502 posts
  • 0 comments
  • 0 fans