Menu

ਕਾਂਗਰਸ ਨੂੰ ਇੱਕ ਹੋਰ ਝਟਕਾ, ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਚੰਡੀਗੜ੍ਹ, 1 ਮਈ 2024- ਲੋਕ ਸਭਾ ਚੋਣਾਂ ਵਿਚਾਲੇ ਆਗੂਆਂ ਦਾ ਪਾਰਟੀਆਂ ਬਦਲਣ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਵਿਚ ਚੰਡੀਗੜ੍ਹ ਪ੍ਰਦੇਸ਼ ਮਹਿਲਾ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਜੋਤੀ ਹੰਸ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਹ 11 ਸਾਲਾਂ ਤੋਂ ਕਾਂਗਰਸ ਪਾਰਟੀ ਵਿਚ ਸਰਗਰਮ ਵਰਕਰ ਵਜੋਂ ਵੱਖ-ਵੱਖ ਅਹੁਦਿਆਂ ‘ਤੇ ਕੰਮ ਕਰ ਚੁੱਕੀ ਹੈ। ਉਸ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਵੀ ਚਰਚਾਵਾਂ ਚੱਲ ਰਹੀਆਂ ਹਨ। ਪਵਨ ਬਾਂਸਲ ਨੂੰ ਟਿਕਟ ਨਾ ਮਿਲਣ ਕਾਰਨ ਉਹ ਨਾਰਾਜ਼ ਸੀ। ਉਸ ਨੇ ਆਪਣਾ ਅਸਤੀਫਾ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਉਸ ਨੇ ਪਾਰਟੀ ਦੇ ਸੂਬਾ ਪ੍ਰਧਾਨ ‘ਤੇ ਵੀ ਦੋਸ਼ ਲਗਾਏ ਹਨ।

ਜੋਤੀ ਹੰਸ ਨੇ ਕਿਹਾ ਕਿ ਜਦੋਂ ਤੋਂ ਐਚ.ਐਸ.ਲੱਕੀ ਨੂੰ ਪਾਰਟੀ ਪ੍ਰਧਾਨ ਬਣਾਇਆ ਗਿਆ ਹੈ, ਉਦੋਂ ਤੋਂ ਪਾਰਟੀ ਵਿੱਚ ਔਰਤਾਂ ਦੀ ਸੁਰੱਖਿਆ ਅਤੇ ਸਨਮਾਨ ਨਹੀਂ ਹੈ। ਜਦੋਂ ਔਰਤਾਂ ਵੱਲੋਂ ਇਹ ਆਵਾਜ਼ ਉਠਾਈ ਜਾ ਰਹੀ ਹੈ ਤਾਂ ਵੀ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋ ਰਹੀ। ਇਸ ਕਾਰਨ ਚੰਡੀਗੜ੍ਹ ਵਿੱਚ ਕਾਂਗਰਸ ਕਮਜ਼ੋਰ ਹੁੰਦੀ ਜਾ ਰਹੀ ਹੈ। ਇਹ ਵੀ ਸੰਭਵ ਹੈ ਕਿ ਪਾਰਟੀ ਦਾ ਸੂਬਾ ਪ੍ਰਧਾਨ ਹੋਰਨਾਂ ਪਾਰਟੀਆਂ ਨਾਲ ਮਿਲ ਕੇ ਆਪਣੇ ਨਿੱਜੀ ਹਿੱਤਾਂ ਲਈ ਕਾਂਗਰਸ ਨੂੰ ਤਬਾਹ ਕਰਨਾ ਚਾਹੁੰਦਾ ਹੈ। ਇਸ ਲਈ ਉਹ ਪਾਰਟੀ ਦੇ ਅਹੁਦੇ ਤੋਂ ਅਸਤੀਫਾ ਦੇ ਰਹੀ ਹੈ।

ਜਦੋਂ ਤੋਂ ਕਾਂਗਰਸ ਪਾਰਟੀ ਨੇ ਮਨੀਸ਼ ਤਿਵਾੜੀ ਨੂੰ ਕਾਂਗਰਸ ਦਾ ਉਮੀਦਵਾਰ ਬਣਾਇਆ ਹੈ, ਉਦੋਂ ਤੋਂ 100 ਤੋਂ ਵੱਧ ਵਰਕਰਾਂ ਤੇ ਆਗੂਆਂ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਮਗਰੋਂ ਮਹਿਲਾ ਸੂਬਾ ਪ੍ਰਧਾਨ ਦੀਪਾ ਦੂਬੇ ਨੇ ਵੀ ਸੂਬਾ ਪ੍ਰਧਾਨ ‘ਤੇ ਦੋਸ਼ ਲਗਾਉਂਦੇ ਹੋਏ ਅਸਤੀਫਾ ਦੇ ਦਿੱਤਾ ਸੀ। ਕੱਲ੍ਹ ਮੰਗਲਵਾਰ ਨੂੰ ਪਾਰਟੀ ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਨਾਰਾਜ਼ ਆਗੂਆਂ ਦੀ ਮੀਟਿੰਗ ਬੁਲਾਈ ਸੀ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਹੁਣ ਉਨ੍ਹਾਂ ਵੱਲੋਂ 5 ਮਈ ਨੂੰ ਵਰਕਰ ਕਾਨਫਰੰਸ ਸੱਦੀ ਗਈ ਹੈ। ਇਸ ਕਾਨਫਰੰਸ ਵਿੱਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans