Menu

‘‘ਕੌਰਨਾਮਾ’’ ਕਿਤਾਬ ਭਾਈ ਪੰਜਵੜ੍ਹ ਦੇ ਸ਼ਹੀਦੀ ਸਮਾਗਮ ’ਤੇ ਜਾਰੀ ਕੀਤੀ ਜਾਵੇਗੀ-ਭਾਈ ਦਲਜੀਤ ਸਿੰਘ

ਬਠਿੰਡਾ, 2 ਮਈ, (ਵੀਰਪਾਲ ਕੌਰ)  -ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਪ੍ਰੇਰਨਾ ਨਾਲ ਲਿਖੀ ਗਈ ਕਿਤਾਬ ‘‘ਕੌਰਨਾਮਾ, ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ’’ ਇਤਿਹਾਸਕ ਧਰਤੀ ਪਿੰਡ ਪੰਜਵੜ੍ਹ ਤੋਂ  ਪਰਮਜੀਤ ਸਿੰਘ ਪੰਜਵੜ੍ਹ ਦੇ ਪਹਿਲੇ ਸ਼ਹੀਦੀ ਸਮਾਗਮ ’ਤੇ 6 ਮਈ ਨੂੰ ਜਾਰੀ ਕੀਤੀ ਜਾਵੇਗੀ। ਖਾੜਕੂ ਸੰਘਰਸ਼ ਦੀਆਂ ਸ਼ਹੀਦ ਸਿੰਘਣੀਆਂ ਬਾਰੇ ਲਿਖਤੀ ਦਸਤਾਵੇਜ਼ ਦਾ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦਾ ਸੁਪਨਾ ਹੋਣ ਕਾਰਣ ‘ਕੌਰਨਾਮਾ’ ਉਹਨਾਂ ਨੂੰ ਸਮਰਪਿਤ ਹੈ। ਇਹਨਾਂ ਵਿਚਾਰ ਦਾ ਪ੍ਰਗਟਾਵਾ ਖਾੜਕੂ ਸੰਘਰਸ਼ ਦੇ ਆਗੂ ਭਾਈ ਦਲਜੀਤ ਸਿੰਘ ਨੇ ਭਾਈ ਪੰਜਵੜ੍ਹ ਦੀ ਪਹਿਲੀ ਬਰਸੀ ਦੇ ਪ੍ਰਬੰਧਾਂ ਸਬੰਧੀ ਬਠਿੰਡਾ ਵਿਖੇ ਬੁਲਾਈ ਇਕ ਬੈਠਕ ਦੌਰਾਨ ਕੀਤਾ।

ਭਾਈ ਦਲਜੀਤ ਸਿੰਘ ਨੇ ਦੱਸਿਆ ਕਿ ਖਾੜਕੂ ਸੰਘਰਸ਼ ਦੀਆਂ ਸ਼ਹੀਦ ਸਿੰਘਣੀਆਂ ਬਾਰੇ ਖੋਜ ਪੜ੍ਹਤਾਲ ਤੇ ਲਿਖਣ ਦਾ ਕਾਰਜ ਭਾਈ ਪੰਜਵੜ੍ਹ ਦੇ ਜਿਉਂਦਿਆ ਹੀ ਚਾਰ ਕੁ ਸਾਲ ਪਹਿਲਾਂ ਸ਼ੁਰੂ ਕਰਵਾਇਆ ਗਿਆ ਸੀ ਪਰ ਉਹ ਆਪਣੀ ਖਾਹਿਸ਼ ਆਪਣੇ ਜਿਉਂਦਿਆ ਜੀਅ ਪੂਰੀ ਨਾ ਹੁੰਦੀ ਦੇਖ ਸਕੇ, ਵਾਹਿਗੁਰੂ ਦੀ ਰਜ਼ਾ ਜੋ ਸੀ। ਉਹਨਾਂ ਦੱਸਿਆ ਕਿ ਇਸ ਕਿਤਾਬ ਬਾਰੇ ਖੋਜ ਪੜ੍ਹਤਾਲ ਤੇ ਲਿਖਣ ਦੀ ਜਿੰਮੇਵਾਰ ਬਲਜਿੰਦਰ ਸਿੰਘ ਕੋਟਭਾਰਾ ਦੀ ਲੱਗੀ, ਜੋ ਇਸਨੂੰ ਬਾਖੂਬੀ ਨਿਭਾ ਰਿਹਾ ਹੈ।ਇਸ ਮੌਕੇ ਉਘੇ ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਤੇ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਦੱਸਿਆ ਕਿ ਭਾਈ ਪੰਜਵੜ੍ਹ ਦੇ ਸ਼ਹੀਦੀ ਸਮਾਗਮ ਦੌਰਾਨ, ਇਹ ਕਿਤਾਬ ਉਹਨਾਂ ਸ਼ਹੀਦ ਸਿੰਘਣੀਆਂ, ਜਿਨ੍ਹਾਂ ਦੇ ਜੀਵਨ ਸੰਗਰਾਮ ਦਾ ਇਸ ਵਿਚ ਲਿਖਤੀ ਵੇਰਵਾ ਹੈ, ਨੂੰ ਸਨਮਾਨ ਦੇ ਰੂਪ ’ਚ ਭੇਟ ਕੀਤੀ ਜਾਵੇਗੀ।ਇਸ ਮੌਕੇ ਭਾਈ ਮਨਧੀਰ ਸਿੰਘ, ਬਲਜਿੰਦਰ ਸਿੰਘ ਕੋਟਭਾਰਾ, ਡਾ. ਸਿਕੰਦਰ ਸਿੰਘ, ਭਾਈ ਭਰਪੂਰ ਸਿੰਘ ਮੈਨੇਜਰ, ਭਾਈ ਰਣਜੀਤ ਸਿੰਘ ਬਿਬੇਕਗੜ੍ਹ, ਬਲਜਿੰਦਰ ਸਿੰਘ ਏਕਨੂਰ ਖਾਲਸਾ ਫੌਜ ਆਦਿ ਸਿੰਘ ਵੀ ਹਾਜ਼ਰ ਸਨ।

 

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40436 posts
  • 0 comments
  • 0 fans