Menu

ਮੀਤ ਹੇਅਰ ਅਤੇ ਗੁਰਮੀਤ ਸਿੰਘ ਖੁੱਡੀਆਂ ਦੇ ਘਰਾਂ ਅੱਗੇ ਧਰਨੇ ਦੇਵਾਂਗੇ ਤੇ ਪਿੰਡਾਂ ‘ਚ ਚੋਣ ਪ੍ਰਚਾਰ ਦੌਰਾਨ ਕਰਾਂਗੇ ਘਿਰਾਓ-ਜੋਗਿੰਦਰ ਸਿੰਘ ਉਗਰਾਹਾਂ

ਬਠਿੰਡਾ 2 ਮਈ (ਵੀਰਪਾਲ ਕੌਰ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਤੋਂ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਅਤੇ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਾਉਣ ਲਈ ਕਈ ਮਹੀਨਿਆਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਸਰਕਾਰ ਅਤੇ ਜ਼ਿਲ੍ਹਾ  ਪ੍ਰਸ਼ਾਸਨ ਵੱਲੋਂ ਹੱਲ ਨਾ ਕੀਤੇ ਜਾਣ ਦੇ ਰੋਸ ਵਜੋਂ  ਜਥੇਬੰਦੀ ਵੱਲੋਂ  5 ਮਈ ਤੋਂ ਸਰਕਾਰ ਦੇ ਦੋ ਕੈਬਨਿਟ ਮੰਤਰੀਆਂ ਮੀਤ ਹੇਅਰ ਅਤੇ ਗੁਰਮੀਤ ਸਿੰਘ ਖੁੱਡੀਆਂ ਜੋ ਕਿ ਸੰਗਰੂਰ ਅਤੇ ਬਠਿੰਡਾ ਤੋਂ ਲੋਕ ਸਭਾ ਲਈ ਉਮੀਦਵਾਰ ਵੀ ਹਨ ਦੇ ਘਰਾਂ ਅੱਗੇ ਅਤੇ ਉਨ੍ਹਾਂ ਦਾ ਜਨਤਕ ਤੌਰ ਤੇ ਵਿਰੋਧ ਕਰਨ ਦਾ ਐਲਾਨ ਕੀਤਾ ਹੋਇਆ ਹੈ।

ਸਥਾਨਕ ਟੀਚਰਜ਼ ਹੋਮ ਵਿਖੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਜੋ ਮਹਿਸਾਣਾ (ਗੁਜਰਾਤ) ਤੋਂ ਬਠਿੰਡਾ ਗੈਸ ਪਾਈਪ ਲਾਈਨ gspl (gigl) ਕੰਪਨੀ ਵੱਲੋਂ ਤਲਵੰਡੀ ਸਾਬੋ ਅਤੇ ਮੌੜ ਏਰੀਏ ਦੇ ਕਿਸਾਨਾਂ ਦੇ ਖੇਤਾਂ ਵਿੱਚੋਂ ਲੰਘਾਈ ਗਈ ਹੈ ਉਸ ਦਾ ਕਿਸਾਨਾਂ ਨੂੰ ਗੁਮਰਾਹ ਕਰ ਕੇ ਦੋ ਜਾਂ ਢਾਈ ਲੱਖ ਰੁਪਏ ਸਿਰਫ ਇੱਕ ਏਕੜ ਦਾ ਮੁਆਵਜ਼ਾ ਦਿੱਤਾ ਹੈ। ਉਸ ਤੋਂ ਬਾਅਦ ਕਿਸਾਨਾਂ ਵੱਲੋਂ ਸੰਘਰਸ਼ ਕਰਨ ਤੇ ਕੰਪਨੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ ਵਿੱਚ 15 ਮਈ  ਨੂੰ 24 ਲੱਖ ਰੁਪਏ ਪ੍ਰਤੀ ਏਕੜ ਸਾਰੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਲਿਖਤੀ ਸਮਝੌਤਾ ਕੀਤਾ ਹੋਇਆ, ਪਰ ਹਾਲੇ ਤੱਕ ਕੰਪਨੀ ਵੱਲੋਂ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਨਹੀਂ ਦਿੱਤਾ । ਇਸੇ ਤਰ੍ਹਾਂ ਮੀਂਹ ,ਗੜੇਮਾਰੀ ਅਤੇ ਤੂਫਾਨ ਅਤੇ ਅੱਗ ਕਾਰਨ ਕਿਸਾਨਾਂ ਦੀਆਂ ਫਸਲਾਂ ਤਬਾਹ ਹੋ ਗਈਆਂ ਹਨ ਅਤੇ ਘਰਾਂ,ਕੈਟਲ ਸ਼ੈੱਡਾਂ ਦਾ ਨੁਕਸਾਨ ਹੋ ਗਿਆ ਹੈ। ਹੁਣ ਕਣਕ ਦੀ ਵਾਢੀ ਦਾ ਕੰਮ ਵੀ ਖਤਮ ਹੋ ਗਿਆ ਹੈ ਪਰ ਹਾਲੇ ਤੱਕ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ , ਘਰਾਂ ਅਤੇ ਪਸ਼ੂ ਸੈਡਾਂ ਦੇ ਨੁਕਸਾਨ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ।

ਉਹਨਾਂ ਕਿਹਾ ਕਿ ਭਾਰਤ ਮਾਲਾ ਸੜਕ ਅਧੀਨ ਅਕਵਾਇਰ ਕੀਤੀ ਜਮੀਨ ਦਾ ਤਿੰਨ ਪਿੰਡਾਂ ਭਗਵਾਨਗੜ੍ਹ, ਸ਼ੇਰਗੜ੍ਹ ਅਤੇ ਦੁੱਨੇਆਲਾ ਦੇ ਕਿਸਾਨਾਂ ਨੂੰ ਬਹੁਤ ਹੀ ਨਿਗੂਣਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਜਿਸ ਦੇ ਵਿਰੋ ਧ ਚ ਉਹ ਸੰਘਰਸ਼ ਕਰ ਰਹੇ ਹਨ। ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂ ਕੇ ਨੇ ਕਿਹਾ ਕਿ ਪਸ਼ੂਆਂ ਵਿੱਚ ਆਈ ਭਿਆਨਕ ਬਿਮਾਰੀ ਕਾਰਨ ਕਈ ਪਿੰਡਾਂ ਦੇ ਕਿਸਾਨਾਂ ਮਜ਼ਦੂਰਾਂ ਦੇ ਪਸ਼ੂ ਮਰਨ ਨਾਲ ਘਰ ਹੀ ਵੇਹਲੇ ਹੋ ਗਏ ਹਨ ਪਰ ਹਾਲੇ ਤੱਕ ਸਰਕਾਰ ਨੇ ਕੋਈ ਮੁਆਵਜੇ ਦਾ ਐਲਾਨ ਨਹੀਂ ਕੀਤਾ। ਉਹਨਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਨਹਿਰੀ ਪਾਣੀ ਦੀ ਟੇਲਾਂ ਤੇ ਵੱਡੀ ਸਮੱਸਿਆ ਹੈ। ਲੋੜ ਵੇਲੇ ਟੇਲਾਂ ਤੇ ਪਾਣੀ ਪਹੁੰਚਦਾ ਨਹੀਂ ਅਤੇ ਬਰਸਾਤਾਂ ਜਾਂ ਬਿਨਾਂ ਲੋੜ ਵੇਲੇ ਕਿਸਾਨਾਂ ਦੀਆਂ ਫਸਲਾਂ ਬਰਬਾਦ ਕਰ ਦਿੰਦਾ ਹੈ।

ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਅਤੇ ਸੂਬਾ ਆਗੂ ਰੂਪ ਸਿੰਘ ਛੰਨਾ ਨੇ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਪਾਣੀ ਅਤੇ ਵਾਤਾਵਰਨ ਦੇ ਪ੍ਰਦੂਸ਼ਣ ਦੀ ਦੁਹਾਈ ਪਾ ਕੇ ਝੋਨੇ ਦੇ ਬਦਲ ਦੀ ਇਹ ਗੱਲ ਕਰ ਰਹੀ ਹੈ ਪਰ ਦੂਜੇ ਪਾਸੇ ਝੋਨੇ ਦਾ ਬਦਲ ਵਧੀਆ ਆਰਥਿਕ ਸੋਮੇ ਵਾਲੀ ਨਰਮੇ ਦੀ ਫਸਲ ਲਗਾਤਾਰ ਕਈ ਸਾਲਾਂ ਤੋਂ ਬਰਬਾਦ ਹੋ ਰਹੀ ਹੈ ਜਿਸ ਦੇ ਵਧੀਆ ਬੀਜਾਂ ਅਤੇ ਸਪਰੇਹਾਂ ਦਾ ਕੋਈ ਪ੍ਰਬੰਧ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਪਿੰਡ ਜਹਾਂਗੀਰ ਵਿੱਚ ਇੱਕ ਕਿਸਾਨ ਦੇ ਜਮੀਨੀ ਮਸਲੇ ਚ ਉਸ ਨਾਲ ਧੱਕਾ ਹੋ ਰਿਹਾ ਹੈ ਪਰ ਪ੍ਰਸ਼ਾਸਨ ਅਤੇ ਕੈਬਨਿਟ ਮੰਤਰੀ ਮੀਤ ਹੇਅਰ ਵੱਲੋਂ ਲਾਰਿਆਂ ਨਾਲ ਬੁਤਾ ਸਾਰਿਆ ਜਾ ਰਿਹਾ ਹੈ। ਉਸ ਗਰੀਬ ਕਿਸਾਨ ਦੀ ਮਦਦ ਨਹੀਂ ਕੀਤੀ ਜਾ ਰਹੀ। ਕਿਸਾਨ ਆਗੂਆਂ ਨੇ ਕਿਹਾ ਕਿ ਇਹਨਾਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਨੇ ਜੋ ਲਗਾਤਾਰ ਚੁੱਪ ਵੱਟੀ ਹੋਈ ਹੈ ਉਕਤ ਮੰਗਾਂ ਨੂੰ ਲਾਗੂ ਕਰਾਉਣ ਲਈ ਪੰਜ ਮਈ ਤੋਂ ਦਿੱਤੇ ਹੋਏ ਐਕਸ਼ਨਾਂ ਨੂੰ ਜ਼ੋਰਦਾਰ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ ਜਿਸ ਦੀ ਪਿੰਡਾਂ ਵਿੱਚ ਤਿਆਰੀ ਚੱਲ ਰਹੀ ਹੈ। ਅੱਜ ਜਿਲਾ ਬਠਿੰਡਾ ਦੇ ਆਗੂ ਜਸਵੀਰ ਸਿੰਘ ਬੁਰਜ ਸੇਮਾ ਜਗਸੀਰ ਸਿੰਘ ਝੁੰਬਾ ਵੀ ਸ਼ਾਮਿਲ ਸਨ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40436 posts
  • 0 comments
  • 0 fans