Menu

ਸਿਰ ‘ਤੇ ਬੋਦੀ, ਮੱਥੇ ਤਿਲਕ, ਕੰਮ ਲੁਟੇਰਿਆ ਵਾਲੇ, ਚੜ੍ਹ ਗਿਆ ਪੁਲਿਸ ਅੜਿੱਕੇ

ਬਠਿੰਡਾ, 2 ਮਈ – ਪੁਲਿਸ ਨੇ ਇੱਕ ਅਜਿਹੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਜੋ ਲੋਕਾਂ ਨੂੰ ਬਲੈਕਮੇਲ ਕਰਕੇ ਲੱਖਾਂ ਰੁਪਏ ਵਸੂਲਦਾ ਸੀ। ਇਹ ਵਿਅਕਤੀ ਜੋ ਆਪਣੇ ਆਪ ਨੂੰ ਸ਼ਿਵ ਸੈਨਾ ਸੁਤੰਤਰ ਦਾ ਆਗੂ ਦੱਸਦਾ ਸੀ ਅਤੇ ਇਸੇ ਆਧਾਰ ਤੇ ਪੁਲਿਸ ਸੁਰੱਖਿਆ ਵੀ ਲਈ ਹੋਈ ਸੀ ਲੋਕਾਂ ਦੀਆਂ ਇਮਾਰਤਾਂ ਦੀਆ ਖਬਰਾਂ  ਲਾਉਣ ਬਦਲੇ  ਬਲੈਕਮੇਲ ਕਰਕੇ ਲੱਖਾਂ ਰੁਪਏ ਵਸੂਲਣ ਦਾ ਕੰਮ ਕਰਦਾ ਸੀ ।

ਇਸ ਸਬੰਧੀ ਥਾਣਾ ਕੋਤਵਾਲੀ ਦੀ ਪੁਲਿਸ ਨੇ ਸ਼ਹਿਰ ਦੀ ਨਿਰਵਾਣਾ ਸਟੇਟ ‘ਚ ਰਹਿਣ ਵਾਲੇ ਰਜਤ ਕੁਮਾਰ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਸਿਕਾਇਤ ਕਰਤਾ ਨੇ ਦੱਸਿਆ ਕਿ ਉਸਦੀ ਸਥਾਨਕ ਭਾਗੂ ਰੋਡ ‘ਤੇ ਇਕ ਦੁਕਾਨ ਹੈ ਜੋ ਕਿਰਾਏ ‘ਤੇ ਦਿੱਤੀ ਹੋਈ ਹੈ, ਪਰ ਇਸਦਾ ਨਕਸ਼ਾ ਪਾਸ ਕਰਵਾਉਣ ਲਈ ਨਗਰ ਨਿਗਮ ‘ਚ ਫਾਈਲ ਭੇਜੀ ਹੋਈ ਹੈ, ਪਰ ਸਤਿੰਦਰ ਕੁਮਾਰ ਜੋ ਆਪਣੇ ਆਪ ਨੂੰ ਪੱਤਰਕਾਰ ਦਸਦਾ ਹੈ ਵੱਲੋਂ ਬਲੈਕਮੇਲ ਕੀਤਾ ਜਾ ਰਿਹਾ ਹੈ। ਸ਼ਿਕਾਇਤ ਕਰਤਾ ਮੁਤਾਬਿਕ ਸਤਿੰਦਰ ਕੁਮਾਰ ਉਸਨੂੰ ਧਮਕੀ ਦੇ ਰਿਹਾ ਸੀ ਕਿ ਉਸਦੀ ਖਬਰ ਚੈਨਲ ‘ਤੇ ਚਲਾ ਦੇਵੇਗਾ ਨਹੀਂ ਇੱਕ ਲੱਖ ਰੁਪਏ ਦਿਓ, ਪਰ ਉਸਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ  ਅਤੇ ਪੁਲਿਸ ਨੇ ਉਸਨੂ ਗ੍ਰਿਫਤਾਰ ਕਰ ਲਿਆ।

ਜਿਕਰਯੋਗ ਹੈ ਕਿ ਸ਼ਹਿਰ ਅੰਦਰ ਨਜ਼ਾਇਜ਼ ਬਿਲਡਿੰਗਾਂ ਆਦਿ ‘ਤੇ ਪੱਤਰਕਾਰੀ ਦੇ ਨਾਂ ‘ਤੇ  ਫਿਰੌਤੀ ਮੰਗਣ ਵਾਲਾ ਗ੍ਰਿੋਹ ਲੰਮੇ ਸਮੇਂ ਤੋਂ ਸਰਗਰਮ ਹੈ, ਇਹ ਵੀ ਕਿਹਾ ਜਾਂਦਾ ਹੈ ਕਿ ਨਗਰ ਨਿਗਮ ਦੇ ਕੁੱਝ ਅਧਿਕਾਰੀਆਂ ਦੀ ਵੀ ਇੰਨ੍ਹਾਂ ਨੂੰ ਸ਼ਹਿ ਪ੍ਰਾਪਤ ਹੈ, ਜਿਸ ਕਾਰਨ ਇੰਨ੍ਹਾਂ ਦੇ ਹੌਂਸਲੇ ਬੁਲੰਦ ਹਨ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਉਨਾਂ ਪਾਸ ਇੱਕ ਵਿਅਕਤੀ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਸਤਿੰਦਰ ਕੁਮਾਰ ਜੋ ਆਪਣੇ ਆਪ ਨੂੰ ਸ਼ਿਵ ਸੈਨਾ ਆਗੂ ਦੱਸਦਾ ਹੈ ਵੱਲੋਂ ਉਨ੍ਹਾਂ ਦੀ ਇਮਾਰਤ ਜਿਸ ਦਾ ਨਕਸ਼ਾ ਬਣਨ ਲਈ ਉਹਨਾਂ ਵੱਲੋਂ ਨਗਰ ਨਿਗਮ ਨੂੰ ਦਿੱਤਾ ਗਿਆ ਦੀ ਖਬਰ ਨਾ ਲਾਉਣ ਸਬੰਧੀ ਇੱਕ ਲੱਖ ਰੁਪਏ ਦੀ ਮੰਗ ਕੀਤੀ ਗਈ ਸੀ ਅਤੇ ਵਾਰ ਵਾਰ ਫੋਨ ਕਰਕੇ ਉਨ੍ਹਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਸੀ ਜਿਸ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਵੱਲੋਂ ਸਤਿੰਦਰ ਕੁਮਾਰ ਜੋ ਆਪਣੇ ਆਪ ਨੂੰ ਪੱਤਰਕਾਰ ਦੇ ਨਾਲ ਨਾਲ ਸ਼ਿਵ ਸੈਨਾ ਆਗੂ ਦੱਸਦਾ ਸੀ ਨੂੰ ਇਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ।  ਉਨ੍ਹਾਂ ਦੱਸਿਆ ਕਿ ਜੇਕਰ ਇਸ ਮਾਮਲੇ ‘ਚ ਕੋਈ ਹੋਰ ਵਿਅਕਤੀ ਦੀ ਸ਼ਮੂਲੀਅਤ ਪਾਈ ਗਈ ਜਾਂ ਨਗਰ ਨਿਗਮ ਦੇ ਅਧਿਕਾਰੀਆਂ ਦੀ ਕਿਸੇ ਤਰ੍ਹਾਂ ਦੀ ਸ਼ਮੂਲੀਅਤ ਪਾਈ ਗਈ ਤਾਂ ਉਨਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans