Menu

ਭਾਜਪਾ ਅਹੁਦੇਦਾਰਾਂ ਤੇ ਵਰਕਰਾਂ ਵੱਲੋਂ ਇਕਜੁੱਟ ਹੋ ਕੇ ਲੜੀਆਂ ਜਾ ਰਹੀਆਂ ਹਨ ਲੋਕਸਭਾ ਚੋਣਾਂ: ਦਿਆਲ ਸੋਢੀ

ਬਠਿੰਡਾ, 2 ਮਈ 2024-ਬਠਿੰਡਾ ਤੋਂ ਭਾਰਤੀ ਜਨਤਾ ਪਾਰਟੀ ਦੀ ਲੋਕ ਸਭਾ ਉਮੀਦਵਾਰ ਬੀਬਾ ਪਰਮਪਾਲ ਕੌਰ ਸਿੱਧੂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਦਿਆਲ ਸੋਢੀ ਨੇ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਅਹਿਮ ਦਿਸ਼ਾ-ਨਿਰਦੇਸ਼ ਜਾਰੀ ਕੀਤੇ।  ਉਕਤ ਮੀਟਿੰਗ ਵਿੱਚ ਭਾਜਪਾ ਦੇ ਮੰਡਲ ਅਹੁਦੇਦਾਰਾਂ, ਸ਼ਕਤੀ ਕੇਂਦਰਾਂ ਅਤੇ ਪੰਨਾ ਪ੍ਰਮੁੱਖਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਅਤੇ ਲੋਕ ਸਭਾ ਚੋਣਾਂ ਲਈ ਉਨ੍ਹਾਂ ਦੀ ਡਿਊਟੀ ਲਗਾਈ ਗਈ ਹੈ।

ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਜਿੱਤਣ ਲਈ ਭਾਜਪਾ ਦੇ ਅਹੁਦੇਦਾਰ ਅਤੇ ਵਰਕਰ ਜ਼ਮੀਨੀ ਪੱਧਰ ‘ਤੇ ਸਖ਼ਤ ਮਿਹਨਤ ਕਰ ਰਹੇ ਹਨ ਅਤੇ ਬਠਿੰਡਾ ਸੀਟ ਤੋਂ ਬੀਬਾ ਪਰਮਪਾਲ ਕੌਰ ਸਿੱਧੂ ਦੀ ਵੱਡੀ ਜਿੱਤ ਯਕੀਨੀ ਹੈ। ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਭਾਜਪਾ ਉਮੀਦਵਾਰ ਬੀਬਾ ਪਰਮਪਾਲ ਕੌਰ ਸਿੱਧੂ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਭਾਜਪਾ ਲੋਕ ਸਭਾ ਹਲਕਾ ਬਠਿੰਡਾ ਦਾ ਮੁੱਖ ਚੋਣ ਦਫ਼ਤਰ ਭਲਕੇ 3 ਮਈ ਨੂੰ ਗੋਨਿਆਣਾ ਰੋਡ ‘ਤੇ ਨਗਰ ਸੁਧਾਰ ਟਰੱਸਟ ਦੇ ਸਾਹਮਣੇ ਸੰਡੇ ਬਾਜ਼ਾਰ ਵਾਲੀ ਥਾਂ ‘ਤੇ ਖੋਲ੍ਹਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸਵੇਰੇ 10 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ ਅਤੇ ਉਪਰੰਤ ਦਫ਼ਤਰ ਦਾ ਉਦਘਾਟਨ ਕੀਤਾ ਜਾਵੇਗਾ। ਦਿਆਲ ਸੋਢੀ ਨੇ ਕਿਹਾ ਕਿ ਭਾਜਪਾ ਦੇ ਮੁੱਖ ਦਫ਼ਤਰ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਅੱਗੇ ਤੋਰਿਆ ਜਾਵੇਗਾ, ਜਦਕਿ ਲੋਕ ਸਭਾ ਚੋਣਾਂ ਦੇ ਮੁੱਖ ਦਫ਼ਤਰ ਵਿੱਚ ਚੋਣ ਸਬੰਧੀ ਸਰਗਰਮੀਆਂ ਕੀਤੀਆਂ ਜਾਣਗੀਆਂ।

ਇਸ ਦੌਰਾਨ ਪ੍ਰਦੇਸ਼ ਮੀਡੀਆ ਸਹਿ-ਇੰਚਾਰਜ ਸੁਨੀਲ ਸਿੰਗਲਾ, ਵਿਨੋਦ ਬਿੰਟਾ, ਸ਼ਿਆਮ ਲਾਲ ਬਾਂਸਲ, ਨਰਿੰਦਰ ਮਿੱਤਲ, ਮੋਹਨ ਲਾਲ ਗਰਗ, ਅਸ਼ੋਕ ਬਾਲਿਆਂਵਾਲੀ, ਉਮੇਸ਼ ਸ਼ਰਮਾ, ਪ੍ਰਿਤਪਾਲ ਸਿੰਘ ਬੀਬੀਵਾਲਾ, ਇੰਜੀਨੀਅਰ ਰੁਪਿੰਦਰ ਜੀਤ ਸਿੰਘ, ਰਾਜ ਨੰਬਰਦਾਰ, ਵਿਜੇ ਸਿੰਗਲਾ, ਨਵੀਨ ਸਿੰਗਲਾ, ਰਾਜੇਸ਼ ਨੋਨੀ, ਜੈਅੰਤ ਸ਼ਰਮਾ, ਜਤਿੰਦਰ ਅਰੋੜਾ, ਵਰਿੰਦਰ ਸੰਧੂ, ਰਾਕੇਸ਼ ਬਾਂਸਲ ਅਤੇ ਹੋਰ ਅਹੁਦੇਦਾਰ ਹਾਜ਼ਰ ਸਨ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans