Menu

ਕਾਂਗਰਸ ਤੇ ਆਪ ਨੇ ਬੁਨਿਆਦੀ ਢਾਂਚੇ ਜਾਂ ਵਿਕਾਸ ਦਾ ਇਕ ਵੀ ਪ੍ਰਾਜੈਕਟ ਨਹੀਂ ਲਿਆਂਦਾ , ਅਕਾਲੀ ਦਲ ਮਾਣ ਨਾਲ ਕਹਿ ਸਕਦਾ ਕਿ ਨਿਵੇਕਲੇ ਸਮਾਜ ਭਲਾਈ ਲਾਭ ਦਿੱਤੇ- ਹਰਸਿਮਰਤ ਬਾਦਲ

ਬਠਿੰਡਾ, 2 ਮਈ: ਹਰਸਿਮਰਤ ਕੌਰ ਬਾਦਲ ਨੇ  ਸੀਨੀਅਰ ਆਗੂ  ਪ੍ਰਕਾਸ਼ ਸਿੰਘ ਭੱਟੀ ਦੇ ਨਾਲ ਬਠਿੰਡਾ ਦਿਹਾਤੀ ਹਲਕੇ ਦੇ ਅਨੇਕਾਂ ਪਿੰਡਾਂ ਦਾ ਦੌਰਾ ਕੀਤਾ, ਨੇ ਕਿਹਾ ਕਿ ਹਜ਼ਾਰਾਂ ਔਰਤਾਂ ਨੇ ਇਸ ਆਸ ਵਿਚ ਬੈਂਕ ਖ਼ਾਤੇ ਖੁਲ੍ਹਵਾ ਲਏ ਕਿ ਉਹਨਾਂ ਨੂੰ ਹਰ ਮਹੀਨੇ ਇਕ-ਇਕ ਹਜ਼ਾਰ ਰੁਪਿਆ ਮਿਲਿਆ ਕਰੇਗਾ। ਉਹਨਾਂ ਕਿਹਾ ਕਿ ਆਪ ਸਰਕਾਰ ਨੂੰ ਸੱਤਾ ਵਿਚ ਆਏ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵਾਅਦਾ ਹੀ ਭੁਲਾ ਦਿੱਤਾ ਹੈ। ਉਨ੍ਹਾਂ ਨੇ ਮਹਿਲਾ ਵੋਟਰਾਂ ਨੂੰ ਅਪੀਲ ਕੀਤੀ ਕਿ ਜਦੋਂ ਆਮ ਆਦਮੀ ਪਾਰਟੀ (ਆਪ) ਆਗੂ ਉਹਨਾਂ ਦੀਆਂ ਵੋਟਾਂ ਮੰਗਣ ਆਉਣ ਤਾਂ ਉਹ ਉਹਨਾਂ ਨੂੰ ਆਖਣ ਕਿ ਪਹਿਲਾਂ ਹਰ ਮਹਿਲਾ ਦਾ 24-24 ਹਜ਼ਾਰ ਰੁਪਏ ਦਾ ਬਕਾਇਆ ਦੇ ਕੇ ਫਿਰ ਉਹਨਾਂ ਦੀਆਂ ਵੋਟਾਂ ਮੰਗਣ ਕਿਉਂਕਿ ਪਾਰਟੀ ਨੇ ਹਰ ਔਰਤ ਨੂੰ ਹਰ ਮਹੀਨੇ ਇਕ-ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ।

ਬੀਬੀ ਬਾਦਲ ਨੇ ਕਿਹਾ ਕਿ ਆਪ ਨੇ ਸਿਰਫ ਮਹਿਲਾਵਾਂ ਨਾਲ ਹੀ ਧੋਖਾ ਨਹੀਂ ਕੀਤਾ ਬਲਕਿ ਕਿਸਾਨਾਂ ਨੂੰ ਗਿਰਦਾਵਰੀ ਤੋਂ ਪਹਿਲਾਂ ਹੀ 25-25 ਹਜ਼ਾਰ ਰੁਪੲ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਕੀਤਾ ਵਾਅਦਾ ਵੀ ਵਿਸਾਰ ਦਿੱਤਾ ਹੈ। ਹੁਣ ਤਾਂ ਗਿਰਦਾਵਰੀ ਤੋਂ ਬਾਅਦ ਵੀ ਕਿਸਾਨਾਂ ਨੂੰ ਕੋਈ ਮੁਆਵਜ਼ਾ ਨਹੀਂ ਮਿਲਿਆ ਹਾਲਾਂਕਿ ਦੋ ਸਾਲਾਂ ਵਿਚ ਤਿੰਨ ਵਾਰ ਕਿਸਾਨਾਂ ਨੂੰ ਗੜ੍ਹੇਮਾਰੀ ਤੇ ਮੀਂਹ ਕਾਰਨ ਫਸਲਾਂ ਦੀ ਬਰਬਾਦੀ ਸਹਿਣੀ ਪਈ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਆਪ ਤੇ ਕਾਂਗਰਸ ਤੋਂ ਚੌਕਸ ਰਹਿਣ। ਦੋਵਾਂ ਪਾਰਟੀਆਂ ਨੇ ਕੌਮੀ ਪੱਧਰ ’ਤੇ ਗਠਜੋੜ ਕਰ ਲਿਆ ਹੈ ਅਤੇ ਪੰਜਾਬ ਵਿਚ ਤੁਹਾਨੂੰ ਵੱਖ-ਵੱਖ ਲੜਦੇ ਹੋਣ ਦੇ ਦਾਅਵੇ ਕਰ ਕੇ ਪੰਜਾਬੀਆਂ ਨੂੰ ਮੂਰਖ ਬਣਾਉਣਾ ਚਾਹੁੰਦੀਆਂ ਹਨ।

ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਬੁਨਿਆਦੀ ਢਾਂਚੇ ਜਾਂ ਵਿਕਾਸ ਦਾ ਇਕ ਵੀ ਪ੍ਰਾਜੈਕਟ ਨਹੀਂ ਲਿਆਂਦਾ ਜਦੋਂ ਕਿ ਅਕਾਲੀ ਦਲ ਮਾਣ ਨਾਲ ਕਹਿ ਸਕਦਾ ਹੈ ਕਿ ਇਸਨੇ ਕਿਸਾਨਾਂ ਨੂੰ ਮੁਫਤ ਬਿਜਲੀ ਦਿੱਤੀ ਅਤੇ ਬੁਢਾਪਾ ਪੈਨਸ਼ਨ, ਆਟਾ ਦਾਲ ਤੇ ਸ਼ਗਨ ਸਕੀਮ ਵਰਗੀਆਂ ਸਕੀਮਾਂ ਨਾਲ ਨਿਵੇਕਲੇ ਸਮਾਜ ਭਲਾਈ ਲਾਭ ਦਿੱਤੇ।ਉਹਨਾਂ ਜ਼ੋਰ ਦੇ ਕੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਜੋ ਸਕੀਮਾਂ ਸ਼ੁਰੂ ਕੀਤੀਆਂ ਸਨ ਉਹਨਾਂ ਵਿਚ ਜਾਂ ਤਾਂ ਕਟੌਤੀ ਕਰ ਦਿੱਤੀ ਗਈ ਤੇ ਜਾਂ ਉਹ ਬੰਦ ਹੀ ਕਰ ਦਿੱਤੀਆਂ ਗਈਆਂ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ 30 ਕਿਲੋ ਕਣਕ ਮਿਲਦੀ ਸੀ ਜੋ ਕਾਂਗਰਸ ਵੇਲੇ ਘਟਾ ਕੇ 15 ਕਿਲੋ ਕਰ ਦਿੱਤੀ ਗਈ ਅਤੇ ਹੁਣ ਆਪ ਸਰਕਾਰ ਸਿਰਫ ਪੰਜ ਕਿਲੋ ਆਟਾ ਦੇ ਰਹੀ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਕੈਂਸਰ ਦੇ ਇਲਾਜ ਲਈ ਵਿੱਤੀ ਸਹਾਇਤਾ, ਲੜਕੀਆਂ ਲਈ ਮੁਫਤ ਸਾਈਕਲ ਵਰਗੀਆਂ ਅਨੇਕਾਂ ਸਕੀਮਾਂ ਤਾਂ ਆਪ ਸਰਕਾਰ ਵੱਲੋਂ ਬੰਦ ਹੀ ਕਰ ਦਿੱਤੀਆਂ ਗਈਆਂ ਹਨ।

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ ਸ਼ੂਟਰ ‘ਗੋਲੀ’,…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ ਹਿਮਾਂਸ਼ੂ ਭਾਊ ਗੈਂਗ ਦਾ ਸ਼ੂਟਰ ਅਜੈ ਸਿੰਘਰੋਹਾ ਉਰਫ ਗੋਲੀ ਵੀਰਵਾਰ ਨੂੰ ਦਿੱਲੀ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਹਵਾਈ ਅੱਡੇ ‘ਤੇ ਟਰੈਕਟਰ ਨਾਲ…

ਪੁਣਾ, 17 ਮਈ 2024-: ਪੁਣੇ ਹਵਾਈ ਅੱਡੇ…

ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ…

17 ਮਈ 2024- ਪੰਜਾਬ , ਹਰਿਆਣਾ ,…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40418 posts
  • 0 comments
  • 0 fans