Menu

CM ਭਗਵੰਤ ਮਾਨ ਨੇ ਗੁਰਪ੍ਰੀਤ ਜੀਪੀ ਨਾਲ ਸਾਹਨੇਵਾਲ ‘ਚ ਕੱਢਿਆ ਰੋਡ ਸ਼ੋਅ

ਫ਼ਤਿਹਗੜ੍ਹ ਸਾਹਿਬ/ਚੰਡੀਗੜ੍ਹ, 2 ਮਈ- ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸ਼੍ਰੀ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਪ੍ਰੀਤ ਜੀਪੀ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਜੀਪੀ ਦੇ ਨਾਲ ਸਾਹਨੇਵਾਲ ਵਿੱਚ ਇੱਕ ਵੱਡਾ ਰੋਡ ਸ਼ੋਅ ਕੱਢਿਆ, ਜਿਸ ਵਿੱਚ ਹਜ਼ਾਰਾਂ ਲੋਕਾਂ ਨੇ ਸ਼ਮੂਲੀਅਤ ਕੀਤੀ।  ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਦੇ ਲੋਕਾਂ ਨੂੰ ‘ਆਪ’ ਉਮੀਦਵਾਰ ਗੁਰਪ੍ਰੀਤ ਜੀ.ਪੀ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਤੁਹਾਡੇ ਜੋਸ਼ ਅਤੇ ਉਤਸ਼ਾਹ ਨੂੰ ਦੇਖ ਕੇ ਮੈਨੂੰ ਪੂਰਾ ਯਕੀਨ ਹੈ ਕਿ ਗੁਰਪ੍ਰੀਤ ਜੀ.ਪੀ. ਦੀ ਜਿੱਤ ਪੱਕੀ ਹੈ, ਸਿਰਫ਼ ਐਲਾਨ ਹੋਣਾ ਬਾਕੀ ਹੈ। ਮਾਨ ਨੇ ਕਿਹਾ ਕਿ 1 ਜੂਨ ਨੂੰ ਸਾਨੂੰ ਵੋਟ ਪਾਉਣਾ ਤੁਹਾਡੀ ਜ਼ਿੰਮੇਵਾਰੀ ਹੈ, ਉਸ ਤੋਂ ਬਾਅਦ ਤੁਹਾਡੇ ਲਈ ਕੰਮ ਕਰਨਾ ਮੇਰੀ ਜ਼ਿੰਮੇਵਾਰੀ ਹੋਵੇਗੀ।

ਭਗਵੰਤ ਮਾਨ ਨੇ ਰਵਨੀਤ ਬਿੱਟੂ ਬਾਰੇ ਅਫ਼ਵਾਹਾਂ ਦਾ ਖੰਡਨ ਕਰਦਿਆਂ ਕਿਹਾ ਕਿ ਮੈਂ ਇੱਥੇ ਕਿਸੇ ਨੂੰ ਜਿਤਾਉਣ ਨਹੀਂ ਆਏ। ਮੇਰਾ ਟੀਚਾ 13-0 ਨਾਲ ਜਿੱਤਣਾ ਹੈ। ਬਿੱਟੂ ਨੂੰ ਚੌਥੇ ਜਾਂ ਪੰਜਵੇਂ ਨੰਬਰ ‘ਤੇ ਆਉਣ ਦੀ ਤਿਆਰੀ ਕਰਨੀ ਚਾਹੀਦੀ ਹੈ।  ਉਨ੍ਹਾਂ ਕਿਹਾ ਕਿ ‘ਰਵਨੀਤ ਬਿੱਟੂ ਮੇਰੇ ਦੋਸਤ ਹਨ, ਇਸ ਲਈ ਮੈਂ ਉਨ੍ਹਾਂ ਨੂੰ ਜਿਤਾਉਣ ਵਿਚ ਮਦਦ ਕਰਾਂਗਾ’ ਇਹ ਪੂਰੀ ਤਰ੍ਹਾਂ ਫ਼ਰਜ਼ੀ ਖ਼ਬਰ ਹੈ।

ਭਾਸ਼ਣ ਦੌਰਾਨ ਮੁੱਖ ਮੰਤਰੀ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਦੋਵੇਂ ਆਗੂਆਂ ਨੇ ਸੱਤਾ ’ਚ ਰਹਿੰਦਿਆਂ ਸਿਰਫ਼ ਪੈਸਾ ਕਮਾਇਆ ਅਤੇ ਐਸ਼ੋ-ਆਰਾਮ ਕੀਤਾ। ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਕੋਈ ਪ੍ਰਵਾਹ ਨਹੀਂ ਸੀ। ਇਨ੍ਹਾਂ ਦੋਵਾਂ ਨੇ ਪੰਜਾਬ ਦੇ ਲੋਕਾਂ ਦੇ ਘਰ ਬਿਨਾਂ ਉਸਾਰੀ ਛੱਡ ਕੇ ਆਪਣੇ ਲਈ ਸੁਖ ਵਿਲਾਸ ਹੋਟਲ ਅਤੇ ਸਿਸਵਾਂ ਫਾਰਮ ਹਾਊਸ ਬਣਵਾਏ। ਅਸੀਂ ਰਾਜਨੀਤੀ ਵਿੱਚ ਪੈਸਾ ਕਮਾਉਣ ਅਤੇ ਕਾਰੋਬਾਰ ਵਿੱਚ ਹਿੱਸਾ ਲੈਣ ਲਈ ਨਹੀਂ ਆਏ ਹਾਂ। ਅਸੀਂ ਲੋਕਾਂ ਦੇ ਦੁੱਖ-ਦਰਦ ਵਿੱਚ ਸ਼ਰੀਕ ਹੋਣ ਆਏ ਹਾਂ।

ਭਗਵੰਤ ਮਾਨ ਨੇ ਭਾਜਪਾ-ਕਾਂਗਰਸ ਅਤੇ ਅਕਾਲੀ ਦਲ ‘ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਇਹਨਾਂ ਪਾਰਟੀਆਂ ਦਾ ਮੁਕਾਬਲਾ ਨੋਟਾ ਨਾਲ ਹੈ। ਉੱਥੇ ਹੀ ਮੇਰਾ ਮੁਕਾਬਲਾ ਮਹਿੰਗਾਈ, ਗ਼ਰੀਬੀ ਅਤੇ ਬੇਰੁਜ਼ਗਾਰੀ ਨਾਲ ਹੈ। ਅਸੀਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ, ਸੂਬੇ ਵਿੱਚ ਉਦਯੋਗ ਲਿਆਉਣ ਅਤੇ ਇੱਥੇ ਵਪਾਰ ਵਧਾ ਕੇ ਪੰਜਾਬ ਨੂੰ ਆਰਥਿਕ ਪੱਖੋਂ ਖ਼ੁਸ਼ਹਾਲ ਬਣਾਉਣ ਲਈ ਇਹ ਲੜਾਈ ਲੜ ਰਹੇ ਹਾਂ।

ਭਗਵੰਤ ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਦੀ ਤਰੱਕੀ ਲਈ ਦਿਨ ਰਾਤ ਇੱਕ ਕਰ ਰਹੇ ਹਾਂ। ਮੈਨੂੰ ਤੁਹਾਡੇ ਸਹਿਯੋਗ ਦੀ ਲੋੜ ਹੈ। ਇਸ ਵਾਰ ਆਮ ਆਦਮੀ ਪਾਰਟੀ ਦੇ 13 ਦੇ 13 ਉਮੀਦਵਾਰਾਂ ਨੂੰ ਜਿਤਾਓ। ਜੇਕਰ ਉਹ ਜਿੱਤ ਜਾਂਦੇ ਹਨ ਤਾਂ ਉਹ ਸੰਸਦ ਵਿੱਚ ਪੰਜਾਬ ਦੇ ਲੋਕਾਂ ਦੀ ਬੁਲੰਦ ਆਵਾਜ਼ ਬਣਨਗੇ। ਉਨ੍ਹਾਂ ਦੇ ਜਿੱਤਣ ਨਾਲ ਮੈਨੂੰ 13 ਹੋਰ ਹੱਥ ਅਤੇ ਜ਼ੁਬਾਨਾਂ ਮਿਲਣਗੀਆਂ, ਉਸ ਤੋਂ ਬਾਅਦ ਅਸੀਂ ਦੁੱਗਣੀ ਰਫ਼ਤਾਰ ਅਤੇ ਹੌਸਲੇ ਨਾਲ ਪੰਜਾਬ ਦੇ ਵਿਕਾਸ ਲਈ ਕੰਮ ਕਰ ਸਕਾਂਗੇ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40426 posts
  • 0 comments
  • 0 fans