Menu

ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਭਾਜਪਾ ਨੇ ਖਿੱਚੀ ਤਿਆਰੀ, ਮੋਦੀ ਤੇ ਸ਼ਾਹ ਪੰਜਾਬ ’ਚ ਕਰਨਗੇ ਚਾਰ ਚੋਣ ਰੈਲੀਆਂ

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਇਕ ਜੂਨ ਨੂੰ ਪੈਣ ਵਾਲੀਆਂ ਵੋਟਾਂ ਵਾਸਤੇ 7 ਮਈ ਨੂੰ ਨੋਟੀਫਿਕੇਸ਼ਨ ਜਾਰੀ ਹੁੰਦਿਆਂ ਹੀ ਨਾਮਜ਼ਦਗੀ ਦਾ ਦੌਰ ਸ਼ੁਰੂ ਹੋ ਜਾਵੇਗਾ। ਹਾਲਾਂਕਿ ਸਾਰੀਆਂ ਸਿਆਸੀ ਪਾਰਟੀਆਂ ਵੋਟਰਾਂ ਨਾਲ ਰਾਬਤਾ ਵਧਾਉਣ ਲਈ ਪਹਿਲਾਂ ਹੀ ਸਰਗਰਮ ਹੋ ਗਈਆਂ ਹਨ। ਨਾਮਜ਼ਦਗੀ ਦੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਚੋਣ ਪ੍ਰਚਾਰ ਸਿਖ਼ਰ ਵੱਲ ਵੱਧਣਾ ਸ਼ੁਰੂ ਹੋ ਜਾਵੇਗਾ। ਜਿਵੇਂ ਪੰਜਾਬ ਦੇ ਆਗੂ ਇਸ ਵੇਲੇ ਦੂਜੇ ਸੂਬਿਆਂ ’ਚ ਚੋਣ ਪ੍ਰਚਾਰ ਕਰਨ ਜਾ ਰਹੇ ਹਨ ਉਸੇ ਤਰ੍ਹਾਂ ਦੂਜੇ ਸੂਬਿਆਂ ਸਮੇਤ ਕੇਂਦਰੀ ਆਗੂ ਵੀ ਚੋਣ ਪ੍ਰਚਾਰ ਲਈ ਪੰਜਾਬ ਪੁੱਜਣਗੇ।

ਪਤਾ ਲੱਗਿਆ ਹੈ ਕਿ ਭਾਰਤੀ ਜਨਤਾ ਪਾਰਟੀ ਪੰਜਾਬ ’ਚ ਚੋਣ ਪ੍ਰਚਾਰ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਸਮੇਤ ਹੋਰਨਾਂ ਸੀਨੀਅਰ ਆਗੂਆਂ ਦੀਆਂ ਰੈਲੀਆਂ ਕਰਵਾਉਣ ਜਾ ਰਹੀ ਹੈ। ਇਸ ਲਈ ਪੂਰੀ ਤਿਆਰੀ ਕਰ ਲਈ ਗਈ ਹੈ। ਹਾਲਾਂਕਿ ਪ੍ਰਧਾਨ ਮੰਤਰੀ ਤੇ ਅਮਿਤ ਸ਼ਾਹ ਦੀਆਂ ਰੈਲੀਆਂ ਦੀ ਤਰੀਕ ਤੇ ਸਥਾਨ ਬਾਰੇ ਆਖ਼ਰੀ ਫ਼ੈਸਲਾ ਨਹੀਂ ਹੋਇਆ ਪਰ ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਪੰਜਾਬ ’ਚ ਘੱਟੋ-ਘੱਟ ਚਾਰ ਰੈਲੀਆਂ ਕਰਨਗੇ। ਪਾਰਟੀ ਦੀ ਸੂਬਾਈ ਲੀਡਰਸ਼ਿਪ ਇਨ੍ਹਾਂ ਰੈਲੀਆਂ ਦੀ ਤਿਆਰੀ ’ਚ ਵੀ ਜੁਟੀ ਹੋਈ ਹੈ। ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਮਾਲਵੇ ’ਚ ਦੋ, ਮਾਝੇ ਤੇ ਦੁਆਬੇ ’ਚ ਇਕ-ਇਕ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਇਸ ਤੋਂ ਇਲਾਵਾ ਪਾਰਟੀ ਚੰਡੀਗੜ੍ਹ ’ਚ ਵੀ ਪ੍ਰਧਾਨ ਮੰਤਰੀ ਦੀ ਰੈਲੀ ਕਰਵਾਉਣ ਦੀ ਵਿਉਂਤਬੰਦੀ ਕਰ ਰਹੀ ਹੈ।

ਖ਼ਾਸ ਗੱਲ ਇਹ ਹੈ ਕਿ ਚੋਣ ਪ੍ਰਚਾਰ ਦੌਰਾਨ ਮਾਲਵਾ ਖਿੱਤੇ ’ਤੇ ਜ਼ਿਆਦਾ ਧਿਆਨ ਦਿੱਤਾ ਜਾਵੇਗਾ। ਇਸੇ ਲਈ ਇੱਥੇ ਪੀਐੱਮ ਦੀਆਂ ਦੋ ਰੈਲੀਆਂ ਦੀ ਤਜਵੀਜ਼ ਹੈ। ਪਾਰਟੀ ਹਾਈਕਮਾਨ ਦੀ ਦਲੀਲ ਹੈ ਕਿ ਇਕ ਤਾਂ ਇਸ ਖਿੱਤੇ ’ਚ ਵਿਧਾਨ ਸਭਾ ਦੀਆਂ 67 ਸੀਟਾਂ ਪੈਂਦੀਆਂ ਹਨ। ਦੂਜਾ ਇੱਥੇ ਕਿਸਾਨ ਯੂਨੀਅਨਾਂ ਜ਼ਿਆਦਾ ਮਜ਼ਬੂਤ ਤੇ ਸਰਗਰਮ ਹਨ ਤੇ ਕਿਸਾਨ ਯੂਨੀਅਨਾਂ ਲਗਾਤਾਰ ਭਾਜਪਾ ਉਮੀਦਵਾਰਾਂ ਦਾ ਵਿਰੋਧ ਵੀ ਕਰ ਰਹੀਆਂ ਹਨ। ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਦੀ ਆਮਦ ’ਤੇ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਕਾਲੇ ਝੰਡਿਆਂ ਨਾਲ ਰੋਸ ਵਿਖਾਵਾ ਕਰਨ ਦਾ ਐਲਾਨ ਵੀ ਕਰ ਦਿੱਤਾ ਹੈ। ਇਸ ਕਰ ਕੇ ਭਾਜਪਾ ਦਾ ਪੂਰਾ ਧਿਆਨ ਮਾਲਵੇ ’ਤੇ ਲੱਗਾ ਹੈ। ਪਾਰਟੀ ਇਨ੍ਹਾਂ ਰੈਲੀਆਂ ਰਾਹੀਂ ਇਸ ਵਿਰੋਧ ਨੂੰ ਖ਼ਤਮ ਕਰਨਾ ਚਾਹੁੰਦੀ ਹੈ।

ਦੂਜੇ ਪਾਸੇ ਅਕਾਲੀ ਦਲ ਨਾਲ ਸਿਆਂਸੀ ਸਾਂਝ ਦੌਰਾਨ ਭਾਜਪਾ ਮਾਝੇ ਤੇ ਦੁਆਬੇ ’ਚ ਅੰਮ੍ਰਿਤਸਰ, ਗੁਰਦਾਸਪੁਰ ਤੇ ਹੁਸ਼ਿਆਰਪੁਰ ਸੀਟ ਜਿੱਤਦੀ ਰਹੀ ਹੈ। ਉੱਥੇ ਪਾਰਟੀ ਆਪਣੇ ਆਪ ਨੂੰ ਮਜ਼ਬੂਤ ਸਮਝਦੀ ਹੈ। ਇਸ ਲਈ ਹਾਈਕਮਾਨ ਦਾ ਪੂਰਾ ਜ਼ੋਰ ਮਾਲਵੇ ’ਚ ਪਾਰਟੀ ਨੂੰ ਮਜ਼ਬੂਤ ਕਰਨ ’ਤੇ ਲੱਗਿਆ ਹੋਇਆ ਹੈ।

ਭਾਜਪਾ ਦੇ ਇਕ ਸਿਰਮੌਰ ਆਗੂ ਦਾ ਕਹਿਣਾ ਹੈ ਕਿ ਪਾਰਟੀ ਪੰਜਾਬ ’ਚ ਜ਼ੀਰੋ ’ਤੇ ਖੜ੍ਹੀ ਹੈ। ਲੋਕ ਸਭਾ ਚੋਣਾਂ ਦੇ ਨਾਲ-ਨਾਲ ਪਾਰਟੀ ਦੀ ਅੱਖ 2027 ਦੀਆਂ ਵਿਧਾਨ ਸਭਾ ਚੋਣਾਂ ’ਤੇ ਟਿਕੀ ਹੋਈ ਹੈ। ਇਸੇ ਕਰਕੇ ਦੂਜੀਆਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਦੀ ਭਾਜਪਾ ’ਚ ਸ਼ਮੂਲੀਅਤ ਕਰਵਾਕੇ ਉਨ੍ਹਾਂ ਨੂੰ ਭਗਵੇ ਰੰਗ ’ਚ ਰੰਗਿਆਂ ਜਾ ਰਿਹਾ ਹੈ। ਪੰਜਾਬ ’ਚ ਆਖ਼ਰੀ ਗੇੜ ’ਚ ਵੋਟਾਂ ਪੈਣ ਕਰਕੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦੂਜੇ ਰਾਜਾਂ ’ਚ ਚੋਣ ਪ੍ਰਚਾਰ ਤੋਂ ਵਿਹਲੀ ਹੋ ਜਾਵੇਗੀ। ਇਸ ਲਈ ਪੰਜਾਬ ’ਚ ਵੱਡੀ ਪੱਧਰ ’ਤੇ ਪ੍ਰਚਾਰ ਲਈ ਪੁੱਜੇਗੀ।

ਭਾਜਪਾ, ਪੰਜਾਬ ’ਚ ਪਹਿਲੀ ਵਾਰ ਇਕੱਲੇ ਚੋਣ ਲੜ ਰਹੀ ਹੈ। ਉਹ ਸਾਰੀਆ ਸੀਟਾਂ ’ਤੇ ਆਪਣੇ ਉਮੀਦਵਾਰ ਖੜੇ੍ਹ ਕਰ ਰਹੀ ਹੈ। ਹਾਲਾਂਕਿ ਪਾਰਟੀ ਨੇ ਫ਼ਿਰੋਜ਼ਪੁਰ, ਸ਼੍ਰੀ ਫਤਿਹਗੜ੍ਹ ਸਾਹਿਬ, ਸੰਗਰੂਰ ਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਨਹੀਂ ਐਲਾਨਿਆ। ਸੰਘ ਦੇ ਇਕ ਸੀਨੀਅਰ ਆਗੂ ਨੇ ਪ੍ਰਧਾਨ ਮੰਤਰੀ ਤੇ ਅਮਿਤ ਸ਼ਾਹ ਦੀਆਂ ਸੂਬੇ ’ਚ ਚਾਰ ਰੈਲੀਆਂ ਕਰਵਾਉਣ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਭਾਜਪਾ ਲੋਕ ਸਭਾ ਦੇ ਨਾਲ-ਨਾਲ ਅਗਲੀਆਂ ਵਿਧਾਨ ਸਭਾ ਚੋਣਾਂ ਦਾ ਨੈਰੇਟਿਵ ਸੈੱਟ ਕਰ ਰਹੀ ਹੈ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40436 posts
  • 0 comments
  • 0 fans