Menu

12ਵੀਂ ‘ਚ ਪਾਸ ਹੋਣ ਦੀ ਖੁਸ਼ੀ ‘ਚ ਦੋਸਤਾਂ ਨਾਲ ਗਏ ਸੀ ਮਸਤੀ ਕਰਨ,ਨਹਿਰ ‘ਚ ਨਹਾਉਂਦੇ ਸਮੇਂ ਡੁੱਬੇ ਦੋ ਵਿਦਿਆਰਥੀ, ਮੌ.ਤ

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ ਹੋਣ ਦੀ ਖੁਸ਼ੀ ਵਿਚ ਮਸਤੀ ਕਰਨ ਗਏ ਯਮੁਨਾਨਗਰ ਦੇ ਪ੍ਰਤਾਪ ਨਗਰ ਖੇਤਰ ਵਿਚ ਪੱਛਮੀ ਯਮੁਨਾ ਨਹਿਰ ਵਿਚ 16 ਸਾਲਾ ਕ੍ਰਿਸ਼ ਤੇ 17 ਸਾਲਾ ਮਯੰਕ ਦੀ ਡੁੱਬਣ ਨਾਲ ਮੌਤ ਹੋ ਗਈ। ਇਹ ਦੋਵੇਂ ਨਹਾਉਣ ਲਈ ਨਹਿਰ ਵਿਚ ਉਤਰੇ ਸਨ। ਗੋਤਾਖੋਰਾਂ ਦੀ ਮਦਦ ਨਾਲ ਪੁਲਿਸ ਨੇ ਦੋਵਾਂ ਦੀ ਮ੍ਰਿਤਕ ਦੇਹ ਨੂੰ ਕੱਢ ਲਿਆ ਹੈ ਤੇ ਦੋਵਾਂ ਦਾ ਅੱਜ ਪੋਸਟਮਾਰਟਮ ਕੀਤਾ ਜਾਵੇਗਾ।

ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਪ੍ਰਤਾਪ ਨਗਰ ਦੇ ਦੋ ਵਿਦਿਆਰਥੀ ਪੱਛਮੀ ਯਮੁਨਾ ਨਹਿਰ ਵਿਚ ਨਹਾਉਂਦੇ ਸਮੇਂ ਡੁੱਬ ਗਏ ਜਿਸ ਨਾਲ ਦੋਵਾਂ ਦੀ ਮੌਤ ਹੋ ਗਈ। ਪਿੰਡ ਭਧੇੜਾ ਦੇ ਰਹਿਣ ਵਾਲੇ ਕ੍ਰਿਸ਼ ਜਿਸ ਦੀ ਉਮਰ 16 ਸਾਲ ਦੱਸੀ ਜਾ ਰਹੀ ਹੈ, ਉਹ 12ਵੀਂ ਦਾ ਵਿਦਿਆਰਥੀ ਸੀ। ਦੂਜਾ ਲੜਕਾ ਕੜਕੌਲੀ ਦਾ ਰਹਿਣ ਵਾਲਾ ਮਯੰਕ ਸੀ ਜਿਸ ਦੀ ਉਮਰ 17 ਸਾਲ ਦੱਸੀ ਜਾ ਰਹੀ ਹੈ ਜਿਸ ਨੇ ਹੁਣੇ ਜਿਹੇ 12ਵੀਂ ਦੀ ਪ੍ਰੀਖਿਆ ਪਾਸ ਕੀਤੀ ਸੀ। ਇਸੇ ਖੁਸ਼ੀ ਵਿਚ ਆਪਣੇ ਕੁਝ ਦੋਸਤਾਂ ਨਾਲ ਮਸਤੀ ਕਰਨ ਲਈ ਚੌਧਰੀ ਦੇਵੀਲਾਲ ਹਰਬਲ ਨੇਚਰ ਪਾਰਕ ਕੋਲ ਪੱਛਮੀ ਯਮੁਨਾ ਨਹਿਰ ਦੇ ਕਿਨਾਰੇ ਚਲੇ ਗਏ।

ਉਥੇ ਬੈਠ ਕੇ ਸਾਰੇ ਦੋਸਤਾਂ ਨੇ ਪਾਰਟੀ ਕੀਤੀ ਤੇ ਕ੍ਰਿਸ਼ ਤੇ ਮਯੰਕ ਨਹਾਉਣ ਲਈ ਨਹਿਰ ਵਿਚ ਉਤਰ ਗਏ ਪਾਣੀ ਦੀ ਡੂੰਘਾਈ ਦਾ ਉਨ੍ਹਾਂ ਨੂੰ ਅੰਦਾਜ਼ਾ ਨਹੀਂ ਸੀ ਤੇ ਜਿਵੇਂ ਹੀ ਉਹ ਦੋਵੇਂ ਹੀ ਡੁੱਬਣ ਲੱਗੇ ਤਾਂ ਦੂਜੇ ਦੋਸਤਾਂ ਨੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਬਚਾ ਨਹੀਂ ਸਕੇ। ਦੋਵਾਂ ਦੀ ਮੌਤ ਹੋ ਗਈ। ਫਿਲਹਾਲ ਮਾਮਲੇ ਦੀ ਸੂਚਨਾ ਪਾ ਕੇ ਪੁਲਿਸ ਵੀ ਮੌਕੇ ਉਤੇ ਪਹੁੰਚੀ। ਪੁਲਿਸ ਨੇ ਗੋਤਾਖੋਰਾਂ ਦੀ ਮਦਦ ਨਾਲ ਲਾਸ਼ਾਂ ਨੂੰ ਬਾਹਰ ਕੱਢ ਲਿਆ ਹੈ। ਅੱਜ ਯਮੁਨਾਨਗਰ ਦੇ ਸਿਵਲ ਹਸਪਤਾਲ ਵਿਚ ਉਨ੍ਹਾਂ ਦਾ ਪੋਸਟਮਾਰਟਮ ਕੀਤਾ ਜਾਵੇਗਾ। ਮਯੰਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮਯੰਕ ਦੀ ਇਕ ਛੋਟੀ ਭੈਣ ਹੈ।

ਪਤੰਜਲੀ ਨੂੰ ਇਕ ਹੋਰ ਅਦਾਲਤ ਦਾ ਨੋਟਿਸ…

ਨਵੀਂ ਦਿੱਲੀ, 22 ਮਈ 2024: ਰਾਮਦੇਵ ਅਤੇ ਉਨ੍ਹਾਂ ਦੇ ਸਹਿਯੋਗੀ ਆਚਾਰੀਆ ਬਾਲਕ੍ਰਿਸ਼ਨ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ…

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40520 posts
  • 0 comments
  • 0 fans