Menu

ਜਗਰਾਉਂ ‘ਚ ਕਿਸਾਨ ਨੇ ਜਹਿਰੀਲੀ ਚੀਜ ਨਿਗਲ ਕੇ ਜੀਵਨ ਲੀਲਾ ਕੀਤੀ ਸਮਾਪਤ

ਜਗਰਾਉਂ , 6 ਮਈ 2024- ਥਾਣਾ ਸੁਧਾਰ ਅਧੀਨ ਪੈਂਦੇ ਪਿੰਡ ਸੁਜਾਪੁਰ ਦੇ ਰਹਿਣ ਵਾਲੇ 44 ਸਾਲਾ ਕਿਸਾਨ ਨੇ ਆਪਣੇ ਹੀ ਘਰ ‘ਚ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਬਲਰਾਜ ਸਿੰਘ ਪੁੱਤਰ ਨਾਹਰ ਸਿੰਘ ਵਜੋਂ ਹੋਈ ਹੈ। ਜਿਸ ਨੇ ਮਰਨ ਤੋਂ ਪਹਿਲਾਂ ਇੱਕ ਨੋਟ ਵੀ ਲਿਖਿਆ ਸੀ। ਪੁਲਿਸ ਮਾਮਲੇ ਦੀ ਜਾਂਚ ‘ਚ ਜੁੱਟੀ ਹੋਈ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਬਲਰਾਜ ਸਿੰਘ ਨੇ ਬੀਤੇ ਦਿਨ ਆਪਣੇ ਘਰ ਵਿੱਚ ਕੋਈ ਜ਼ਹਿਰੀਲੀ ਦਵਾਈ ਪੀ ਲਈ ਸੀ, ਜਿਸ ਤੋਂ ਬਾਅਦ ਉਸਦੇ ਪਰਿਵਾਰ ਵਾਲੇ ਉਸਨੂੰ ਇਲਾਜ ਲਈ ਲੁਧਿਆਣਾ ਦੇ ਅਪੋਲੋ ਹਸਪਤਾਲ ਲੈ ਗਏ। ਜਿੱਥੇ ਸ਼ਨੀਵਾਰ ਸਵੇਰੇ ਬਲਰਾਜ ਦੀ ਮੌਤ ਹੋ ਗਈ। ਉਸ ਨੇ ਆਪਣੇ ਨੋਟ ‘ਚ 4 ਵਿਅਕਤੀਆਂ ‘ਤੇ ਵਾਰ-ਵਾਰ ਪੈਸਿਆਂ ਦੀ ਮੰਗ ਕਰਕੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਸੀ।

ਪੁਲਿਸ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਬਲਰਾਜ ਸਿੰਘ ਦੇ ਭਰਾ ਦੇ ਬਿਆਨ ਦੇ ਅਧਾਰ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਮ੍ਰਿਤਕ ਵੱਲੋਂ ਲਿਖੇ ਨੋਟ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਜਾਂਚ ‘ਚ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਦੇ ਅਧਾਰ ਤੇ ਕਾਰਵਾਈ ਕੀਤੀ ਜਾਵੇਗੀ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans