Menu

ਸੇਵਾ ਮੁਕਤ ਆਈ ਏ ਐਸ ਪਰਮਪਾਲ ਕੌਰ ਸਿੱਧੂ ਦਾ ਸਰਕਾਰ ਨੂੰ ਦੋ ਟੁਕ ਜਵਾਬ,ਸਰਕਾਰ ਜੋ ਕਰਨਾ ਕਰ ਲਵੇ , ਮੈਂ ਚੋਣ ਲੜੂੰ

ਬਠਿੰਡਾ, 8 ਮਈ (ਵੀਰਪਾਲ ਕੌਰ)-ਲੋਕ ਸਭਾ ਹਲਕਾ ਬਠਿੰਡਾ ਤੋਂ ਭਾਜਪਾ ਉਮੀਦਵਾਰ  ਸੇਵਾ ਮੁਕਤ ਆਈ ਏ ਐਸ  ਪਰਮਪਾਲ ਕੌਰ ਸਿੱਧੂ ਨੇ ਆਪਣੀ ਸੇਵਾ ਮੁਕਤੀ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਨੋਟਿਸ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਰਿਟਾਇਰ ਹੋ ਚੁੱਕੇ ਹਨ । ਉਨ੍ਹਾਂ ਵੱਲੋਂ ਦਿੱਤਾ  ਅਸਤੀਫਾ ਕੇਂਦਰ ਸਰਕਾਰ ਵੱਲੋਂ ਮਨਜੂਰ ਕਰ ਲਿਆ ਗਿਆ ਹੈ, ਜਿਸ ਕਰਕੇ ਹੁਣ ਉਹ ਪੰਜਾਬ ਸਰਕਾਰ ਦੇ ਗੁਲਾਮ ਨਹੀਂ, ਇਸ ਲਈ ਪੰਜਾਬ ਸਰਕਾਰ ਜੋ ਕਾਰਵਾਈ ਕਰਨਾ ਚਹੁੰਦੀ ਹੈ  ਉਹ ਕਰ ਸਕਦੀ ਹੈ , ਪਰ ਉਹ ਹੁਣ ਦੁਬਾਰਾ ਜੁਆਇਨ ਨਹੀਂ ਕਰਨਗੇ ।

ਪੰਜਾਬ ਸਰਕਾਰ ਨੇ ਨੋਟਿਸ ਪੀਰੀਅਡ ਨੂੰ ਆਧਾਰ ਬਣਾਇਆ ਹੈ ਅਤੇ  ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਰਿਟਾਇਰਡ ਜਾਂ ਸੇਵਾ ਤੋਂ ਮੁਕਤ ਨਹੀਂ ਮੰਨਿਆ ਜਾ ਸਕਦਾ।  ਦੂਜੇ ਪਾਸੇ ਭਾਜਪਾ ਨੇ ਦਾਅਵਾ ਕੀਤਾ ਸੀ ਕਿ ਭਾਜਪਾ ‘ਚ ਸ਼ਾਮਲ ਹੋਣ ਤੋਂ ਪਹਿਲਾਂ 10 ਅਪ੍ਰੈਲ ਨੂੰ ਭਾਰਤ ਸਰਕਾਰ ਦੇ ਪਰਸੋਨਲ ਐਂਡ ਟਰੇਨਿੰਗ ਵਿਭਾਗ (ਡੀਓਪੀਡੀ) ਨੇ ਇਸ ਨੂੰ ਸਵੀਕਾਰ ਕਰ ਲਿਆ ਸੀ।

ਹੁਣ ਪੰਜਾਬ ਸਰਕਾਰ ਵੱਲੋਂ ਜਾਰੀ ਇਸ ਨੋਟਿਸ ‘ਤੇ ਪਰਮਪਾਲ ਕੌਰ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਮੈਨੂੰ ਕੇਂਦਰ ਸਰਕਾਰ ਨੇ ਰਿਟਾਇਰਡ ਕਰ ਦਿੱਤਾ ਹੈ ਅਤੇ ਹੁਣ ਕਿਸੇ ਵੀ ਹਾਲ ‘ਚ ਜੁਆਇਨ ਨਹੀਂ ਕਰਾਂਗੀ, ਜਿੱਥੋਂ ਤੱਕ ਚੋਣਾਂ ਦਾ ਸਵਾਲ ਹੈ ਹਰ ਹਾਲ ‘ਚ ਚੋਣ ਲੜਾਂਗੀ ਅਤੇ ਜ਼ਲਦੀ ਹੀ ਆਪਣੀ ਨਮਜ਼ਦਗੀ ਭਰਾਂਗੀ, ਇਸ ਲਈ ਪੰਜਾਬ ਸਰਕਾਰ ਨੇ ਜੋ ਕਾਰਵਾਈ ਕਰਨੀ ਹੈ ਕਰੇ ਅਤੇ ਜੋ ਮੇਰੇ ਲਈ  ਠੀਕ ਹੈ ਮੈਂ ਉਹੀ ਕਰਾਂਗੀ। ਪਰਮਪਾਲ ਕੌਰ ਮਲੂਕਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਵੱਲੋਂ ਭੇਜੇ ਅਸਤੀਫੇ ‘ਚ ਆਪਣੀਆਂ ਨਿਜ਼ੀ ਜਿੰਮੇਵਾਰੀਆਂ ਅਤੇ ਆਪਣੀ ਜਿੰਦਗੀ ਦੇ ਨਿਜ਼ੀ ਫੈਸਲਿਆਂ ਬਾਰੇ ਬਕਾਇਦਾ ਲਿਖਿਆ ਹੈ, ਅਤੇ ਮੇਰਾ ਇਸ ਅਹੁਦੇ ਦਾ ਟਾਈਮ ਪੀਰੀਅਡ ਵੀ ਪੂਰਾ ਹੋ ਚੁੱਕਿਆ ਹੈ, ਜਿਸਦੇ ਅਧਾਰ ‘ਤੇ ਬਿਨ੍ਹਾਂ ਕਿਸੇ ਰੁਕਾਵਟ ਮੇਰਾ ਅਸਤੀਫਾ ਕੇਂਦਰ ਵੱਲੋਂ ਮਨਜ਼ੂਰ ਕੀਤਾ ਗਿਆ ਹੈ। ਇਸ ਲਈ ਪੰਜਾਬ ਸਰਕਾਰ ਜੋ ਆਪਣੀ ਕਾਰਵਾਈ ਕਰਨਾ ਚਹੁੰਦੀ ਹੈ ਕਰੇ। ਮੈਂ ਹੁਣ ਪੰਜਾਬ ਸਰਕਾਰ ਦੀ ਗੁਲਾਮ ਨਹੀਂ ਹਾਂ, ਜੋ ਮੈਨੂੰ ਠੀਕ ਲੱਗੇਗਾ ਮੈਂ ਓਹੀ ਕਰਾਂਗੀ। ਸਰਕਾਰ ਆਪਣੀ ਕਾਰਵਾਈ ਕਰੇ ਮੈਂ ਆਪਣਾ ਕੰਮ ਕਰਾਂਗੀ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans