Menu

ਜਲਾਵਤਨੀ ਤੇ ਸਿੱਖ ਫੈਡਰੇਸ਼ਨ ਜਰਮਨ ਦੇ ਆਗੂ ਭਾਈ ਗੁਰਮੀਤ ਸਿੰਘ ਖਨਿਆਣ  ਨੂੰ ਸਦਮਾ, ਮਾਤਾ  ਦਾ ਦਿਹਾਂਤ

ਬਠਿੰਡਾ, 8 ਮਈ (ਵੀਰਪਾਲ ਕੌਰ ) ਸਿੱਖ ਸੰਘਰਸ਼ ਦੇ ਆਗੂ ਅਤੇ ਜਲਾਵਤਨੀ ‘ਚ ਜਰਮਨ ਰਹਿ ਰਹੇ ਗੁਰਮੀਤ ਸਿੰਘ ਖਨਿਆਣਾ ਆਪਣੀ ਮਾਤਾ ਦੇ ਅੰਤਿਮ ਸਸਕਾਰ ‘ਚ ਸ਼ਾਮਲ ਨਹੀਂ ਹੋ ਸਕੇ। ਦੱਸਣਾ ਬਣਦਾ ਹੈ ਕਿ ਭਾਈ ਗੁਰਮੀਤ ਸਿੰਘ ਖਨਿਆਣ ਦਰਬਾਰ ਸਾਹਿਬ ‘ਤੇ ਹੋਏ ਜੂਨ 84 ਦੇ ਹਮਲੇ ਤੋਂ ਬਾਅਦ ਰੂਪੋਸ਼ ਹੋ ਗਏ ਸਨ ਤੇ ਸੂਤਰਾਂ ਮਤਾਬਕ ਉਹ ਅੱਜ ਕੱਲ੍ਹ ਜਰਮਨ ‘ਚ ਰਹਿ ਰਹੇ ਹਨ।ਪਿਛਲੇ ਪੈਂਤੀ ਸਾਲਾਂ ਤੋਂ ਜਲਾਵਤ ਹੋਏ ਉਹਨਾਂ ਦੇ ਪੁੱਤਰ ਭਾਈ ਖਨਿਆਣ ਨੂੰ ਮਾਤਾ ਅਠਾਰਾਂ ਸਾਲ ਬਾਅਦ ਸਿਰਫ ਇਕ ਵਾਰੀ ਹੀ ਮਿਲ ਸਕੇ ਤੇ ਮੁੜ ਮਿਲਣ ਦਾ ਸਬੱਬ ਨਾ ਬਣ ਸਕਿਆ। ਬਾਬਾ ਹਰਦੀਪ ਸਿੰਘ ਮਹਿਰਾਜ ਵੱਲੋਂ ਭੇਜੀ ਜਾਣਕਾਰੀ ਮੁਤਾਬਕ ਭਾਈ ਖਨਿਆਣ ਦੇ ਮਾਤਾ ਦੀ ਮਾਤਾ ਜੀ ਦੀ ਅੰਤਿਮ ਅਰਦਾਸ 12 ਮਈ ਦਿਨ ਐਤਵਾਰ ਨੂੰ ਉਹਨਾਂ ਦੇ ਜੱਦੀ ਪਿੰਡ ਖਨਿਆਣ ਨੇੜੇ ਅਮਲੋਹ ਜਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਹੋਵੇਗੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ 12 ਵਜੇ ਪਾਏ ਜਾਣਗੇ।

ਭਾਈ ਖਨਿਆਣ ਤੇ ਪਰਿਵਾਰ ਨਾਲ ਭਾਈ ਦਲਜੀਤ ਸਿੰਘ ਬਿੱਟੂ, ਬਾਬਾ ਹਰਦੀਪ ਸਿੰਘ ਮਹਿਰਾਜ, ਭਾਈ ਸਵਰਨ ਸਿੰਘ ਕੋਟ ਧਰਮੂ, ਬਲਜਿੰਦਰ ਸਿੰਘ ਕੋਟਭਾਰਾ, ਭਾਈ ਗੁਰਵਿੰਦਰ ਸਿੰਘ ਬਠਿੰਡਾ, ਭਾਈ ਰਾਮ ਸਿੰਘ ਢਿਪਾਲੀ, ਭਾਈ ਪਰਨਜੀਤ ਸਿੰਘ ਜੱਗੀ ਬਾਬਾ ਨੇ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਭਾਈ ਖਨਿਆਣ ਤੇ ਪਰਵਾਰ ਦੀ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans