ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੇਸ਼ ਭਰ ਵਿੱਚ ਆਪਰੇਸ਼ਨ ਚਲਾ ਕੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਸਪੈਸ਼ਲ ਸੈੱਲ ਨੇ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ 10 ਸ਼ਾਰਪ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦਿੱਲੀ, ਰਾਜਸਥਾਨ, ਮੱਧ ਪ੍ਰਦੇਸ਼, ਪੰਜਾਬ, ਹਰਿਆਣਾ, ਯੂਪੀ, ਬਿਹਾਰ ਸਮੇਤ ਸੱਤ ਰਾਜਾਂ ਵਿੱਚ ਵਿਸ਼ੇਸ਼ ਮੁਹਿੰਮ ਚਲਾ ਕੇ 10 ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਨੇ 7 ਪਿਸਤੌਲ ਅਤੇ 31 ਜਿੰਦਾ ਕਾਰਤੂਸ ਦੇ ਨਾਲ-ਨਾਲ 11 ਮੋਬਾਈਲ ਬਰਾਮਦ ਕੀਤੇ ਹਨ।