Menu

ਮੁੱਖ ਮੰਤਰੀ ਭਗਵੰਤ ਮਾਨ ਅਮਿਤ ਸ਼ਾਹ ਦੇ ਨਿਰਦੇਸ਼ਾਂ ਤਹਿਤ ਕਰ ਰਹੇ ਨੇ ਕੰਮ: ਹਰਸਿਮਰਤ ਕੌਰ ਬਾਦਲ

ਮਾਨਸਾ, 9 ਮਈ: ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ  ਹਰਸਿਮਰਤ ਕੌਰ ਬਾਦਲ ਨੇ  ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿਰਦੇਸ਼ਾਂ ਤਹਿਤ ਕੰਮ ਕਰ ਰਹੇ ਹਨ ਅਤੇ ਹੁਣ ਉਹ ਪੰਜਾਬ ਨਾਲ ਦਗਾ ਕਰਨ ਦੀ ਤਿਆਰੀ ਵਿਚ ਹਨ ਤੇ ਰਿਪੋਰਟ ਬਣਾ ਕੇ ਦੱਸਣਯੋਗ ਕਿ ਪੰਜਾਬ ਕੋਲ ਵਾਧੂ ਪਾਣੀ ਹੈ ਜੋ ਹਰਿਆਣਾ ਨੂੰ ਦਿੱਤਾ ਜਾ ਸਕਦਾ ਹੈ।

ਬੀਬੀ ਬਾਦਲ ਨੇ ਵਿਧਾਨ ਸਭਾ ਹਲਕੇ ਵਿਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕੀਤਾ, ਨੇ ਕਿਹਾ ਕਿ ਭਗਵੰਤ ਮਾਨ ਨੂੰ ਜਦੋਂ ਪਤਾ ਲੱਗਾ ਕਿ ਉਹਨਾਂ ਨੂੰ ਵੀ ਅਰਵਿੰਦ ਕੇਜਰੀਵਾਲ ਵਾਂਗੂ ਗ੍ਰਿਫਤਾਰ ਕੀਤਾ ਜਾ ਸਕਦਾ ਹੈ ਤਾਂ ਉਹ ਕੇਂਦਰੀ ਗ੍ਰਹਿ ਮੰਤਰੀ ਦੇ ਪੈਰਾਂ ’ਤੇ ਡਿੱਗ ਪਏ। ਉਹਨਾਂ ਕਿਹਾ ਕਿ ਦਿੱਲੀ ਸਰਕਾਰ ਵਾਂਗੂ ਪੰਜਾਬ ਸਰਕਾਰ ਨੇ ਵੀ ਉਹੀ ਆਬਕਾਰੀ ਨੀਤੀ ਲਾਗੂ ਕੀਤੀ ਹੈ ਤੇ ਉਹਨਾਂ ਹੀ ਸ਼ਰਾਬ ਕੰਪਨੀਆਂ ਨੂੰ ਲਾਇਸੰਸ ਦਿੱਤੇ ਹਨ ਜਿਹਨਾਂ ਨੂੰ ਦਿੱਲੀ ਵਿਚ ਲਾਭ ਦਿੱਤੇ ਗਏ ਸਨ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਦਾ ਹੁਣ ਭਗਵੰਤ ਮਾਨ ’ਤੇ ਪੂਰਾ ਕੰਟਰੋਲ ਹੈ ਤੇ ਉਹ ਹੁਣ ਅਜਿਹਾ ਸਰਵੇ ਤਿਆਰ ਕਰ ਰਹੇ ਹਨ ਜਿਸ ਵਿਚ ਦੱਸਿਆ ਜਾਵੇਗਾ ਕਿ ਪੰਜਾਬ ਕੋਲ ਪਾਣੀ ਵਾਧੂ ਹੈ ਜੋ ਹਰਿਆਣਾ ਨੂੰ ਦਿੱਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਕਦੇ ਵੀ ਇਸ ਸਾਜ਼ਿਸ਼ ਨੂੰ ਸਫਲ ਨਹੀਂ ਹੋਣ ਦੇਵੇਗਾ।
ਉਹਨਾਂ ਕਿਹਾ ਕਿ ਅਸੀਂ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਵਾਸਤੇ ਵਚਨਬੱਧ ਹਾਂ। ਮੈਂ ਤੁਹਾਨੂੰ ਅਪੀਲ ਕਰਦੀ ਹਾਂ ਕਿ ਤੁਸੀਂ ਆਉਂਦੀਆਂ ਸੰਸਦੀ ਚੋਣਾਂ ਵਿਚ ਆਪਣੇ ਪ੍ਰਤੀਨਿਧ ਬਹੁਤ ਧਿਆਨ ਨਾਲ ਚੁਣੋ। ਤੁਹਾਨੂੰ ਸਿਰਫ ਉਹ ਲੋਕ ਹੀ ਚੁਣਨੇ ਚਾਹੀਦੇ ਹਨ ਜੋ ਸੰਸਦ ਵਿਚ ਪ੍ਰਭਾਵਸ਼ਾਲੀ ਰੂਪ ਵਿਚ ਤੁਹਾਡੀ ਆਵਾਜ਼ ਬਣ ਸਕਣ। ਬੀਬੀ ਬਾਦਲ ਨੇ  ਕਿਹਾ ਕਿ ਕਾਂਗਰਸ ਪਾਰਟੀ ਨੇ 2017-22 ਦੇ ਆਪਣੇ ਰਾਜਕਾਲ ਵਿਚ ਪੰਜਾਬ ਨੂੰ ਬਰਬਾਦ ਕੀਤਾ ਤੇ ਫਿਰ ਪੰਜਾਬੀਆਂ ਨੂੰ ਮੂਰਖ ਬਣਾਉਣ ਲਈ ਹੁਣ ਆਮ ਆਦਮੀ ਪਾਰਟੀ (ਆਪ) ਨਾਲ ਰਲ ਗਈ ਹੈ। ਉਹਨਾਂ ਨੇ ਲੋਕਾਂ ਨੂੰ ਆਖਿਆ ਕਿ ਉਹ ਇਹਨਾਂ ਪਾਰਟੀਆਂ ਨੂੰ ਠੁਕਰਾ ਦੇਣ ਕਿਉਂਕਿ ਇਹਨਾਂ ਨੂੰ ਕਿਸਾਨਾਂ, ਨੌਜਵਾਨਾਂ, ਵਪਾਰ ਤੇ ਉਦਯੋਗ ਨਾਲ ਕੋਈ ਸਰੋਕਾਰ ਨਹੀਂ ਹੈ।
ਪਿਛਲੀ ਅਕਾਲੀ ਦਲ ਦੀ ਸਰਕਾਰ ਦੀ ਗੱਲ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਅਸੀਂ ਨੌਜਵਾਨਾਂ ਨੂੰ ਤਿੰਨ ਲੱਖ ਨੌਕਰੀਆਂ ਦਿੱਤੀਆਂ। ਅਸੀਂ 70 ਹਜ਼ਾਰ ਅਧਿਆਪਕ ਭਰਤੀ ਕੀਤੇ। ਇਹ ਸਾਰੀ ਭਰਤੀ ਪਾਰਦਰਸ਼ੀ ਢੰਗ ਨਾਲ ਕੀਤੀ ਗਈ। ਉਹਨਾਂ ਕਿਹਾ ਕਿ ਦੂਜੇ ਪਾਸੇ ਆਪ ਸਰਕਾਰ ਨੇ ਦੋ ਸਾਲਾਂ ਵਿਚ ਕੁਝ ਹਜ਼ਾਰਾਂ ਲੋਕਾਂ ਨੂੰ ਭਰਤੀ ਕੀਤਾ ਹੈ ਤੇ ਭਰਤੀ ਵਿਚ ਬੇਨਿਯਮੀਆਂ ਤੇ ਨੌਕਰੀਆਂ ਦਿੱਲੀ ਦੇ ਮੁੱਖ ਮੰਤਰੀ ਦੇ ਕਹਿਣ ’ਤੇ ਪੰਜਾਬ ਤੋਂ ਬਾਹਰਲਿਆਂ ਨੂੰ ਦੇਣ ਦੇ ਦੋਸ਼ ਲੱਗ ਰਹੇ ਹਨ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40474 posts
  • 0 comments
  • 0 fans