Menu

ਸਾਬਕਾ ਕੌਂਸਲਰ ਰਾਜਿੰਦਰ ਸਿੰਘ ਰਾਜੂ ਮਾਨ ਦੀ ਅਕਾਲੀ ਦਲ ਵਿੱਚ ਵਾਪਸੀ

ਬਠਿੰਡਾ, 10 ਮਈ 2024-  ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਬਲ ਮਿਲਿਆ, ਜਦੋਂ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ‘ਚ ਸਾਬਕਾ ਕੌਂਸਲਰ ਰਜਿੰਦਰ ਸਿੰਘ ਰਾਜੂ ਮਾਨ ਨੇ ਘਰ ਵਾਪਸੀ ਕੀਤੀ। ਰਾਜੂ ਮਾਨ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਮੁੜ  ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ, ਜਿਨ੍ਹਾਂ ਨੂੰ ਪਾਰਟੀ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਝੰਡਾ ਪਹਿਨਾ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਦੌਰਾਨ ਉਨ੍ਹਾਂ ਨਾਲ ਬਲਕਾਰ ਸਿੰਘ ਬਰਾੜ, ਬਠਿੰਡਾ ਦੇ ਪਹਿਲੇ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਮੋਹਿਤ ਗੁਪਤਾ, ਨਿਰਮਲ ਸਿੰਘ ਸੰਧੂ, ਚਮਕੌਰ ਸਿੰਘ ਮਾਨ, ਰਾਜਬਿੰਦਰ ਸਿੰਘ ਸਿੱਧੂ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਸਰਤ ਮਿੱਡੂਖੇੜਾ, ਰਾਕੇਸ਼ ਕਾਕਾ, ਸੁਖਦੇਵ ਸਿੰਘ ਗੁਰਥੜੀ, ਇੰਦਰਜੀਤ ਸਿੰਘ ਬਰਾੜ, ਮੱਖਣ ਸਿੰਘ ਠੇਕੇਦਾਰ, ਮੋਹਨਜੀਤ ਸਿੰਘ ਪੁਰੀ, ਡਾ. ਓਮ ਪ੍ਰਕਾਸ਼ ਸ਼ਰਮਾ ਹਾਜ਼ਰ ਸਨ। ਇਸ ਦੌਰਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਰਜਿੰਦਰ ਸਿੰਘ ਰਾਜੂ ਮਾਨ ਨੂੰ ਪਾਰਟੀ ਵੱਲੋਂ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਇਸ ਦੌਰਾਨ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ  ਰਾਜੂ ਮਾਨ ਦੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ । ਰਜਿੰਦਰ ਸਿੰਘ ਰਾਜੂ ਮਾਨ ਦੇ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਜੋ ਰਾਜੂ ਮਾਨ ਅਤੇ ਇਕਬਾਲ ਸਿੰਘ ਬਬਲੀ ਢਿੱਲੋਂ ਨੂੰ ਲਗਾਤਾਰ ਵਧਾਈਆਂ ਦੇ ਰਹੇ ਹਨ। ਇਸ ਮੌਕੇ ਰਜਿੰਦਰ ਸਿੰਘ ਰਾਜੂ ਮਾਨ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿਨ ਰਾਤ ਮਿਹਨਤ ਕਰਕੇ ਬੀਬਾ ਹਰਸਿਮਰਤ ਕੌਰ ਬਾਦਲ ਦੀ ਬਠਿੰਡਾ ਤੋਂ ਵੱਡੀ ਜਿੱਤ ਯਕੀਨੀ ਬਣਾਈ ਜਾਵੇਗੀ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40492 posts
  • 0 comments
  • 0 fans