10 ਮਈ 2024- : ਮਹਿਲਾ ਪਹਿਲਵਾਨਾਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ਼ ਦੋਸ਼ ਤੈਅ ਕੀਤੇ ਗਏ ਹਨ। ਦਿੱਲੀ ਰੌਜ਼ ਰੈਵੇਨਿਊ ਕੋਰਟ ਨੇ ਸ਼ੁੱਕਰਵਾਰ ਨੂੰ ਇਹ ਫੈਸਲਾ ਸੁਣਾਇਆ ਹੈ। ਦੱਸ ਦੇਈਏ ਕਿ ਭਾਜਪਾ ਨੇ ਇਸ ਵਾਰ ਕੈਸਰਗੰਜ ਤੋਂ ਉਨ੍ਹਾਂ ਦੀ ਟਿਕਟ ਰੱਦ ਕਰ ਦਿੱਤੀ ਹੈ। ਉਨ੍ਹਾਂ ਦੇ ਪੁੱਤਰ ਕਰਨ ਨੂੰ ਟਿਕਟ ਦਿੱਤੀ ਗਈ ਹੈ।