Menu

ਸਵੀਪ ਟੀਮ ਜਲਾਲਾਬਾਦ ਵੱਲੋਂ ਜਲਾਲਾਬਾਦ ਦੇ ਵੱਖ-ਵਿੱਖ ਬੂਥਾਂ ਤੇ ਲਗਾਏ ਗਏ ਵੋਟਰ ਜਾਗਰੂਕਤਾ ਕੈਂਪ

ਜਲਾਲਾਬਾਦ/ਫਾਜ਼ਿਲਕਾ 15 ਮਈ 2024- ਲੋਕ ਸਭਾ ਚੋਣਾਂ 2024 ਨੂੰ ਮੱਦੇਨਜ਼ਰ ਰੱਖਦਿਆਂਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ  ਵਧੀਕ ਡਿਪਟੀ ਕਮਿਸ਼ਨਰ  ਰਾਕੇਸ਼ ਕੁਮਾਰ ਪੋਪਲੀ ਅਤੇ ਜਲਾਲਾਬਾਦ -079 ਚੋਣ ਅਧਿਕਾਰੀ ਕਮ-ਉਪ ਮੰਡਲ ਮਜਿਸਟ੍ਰੇਟ  ਬਲਕਰਨ ਸਿੰਘ ਦੀ ਯੋਗ ਅਗਵਾਈ ਹੇਠ ਬੂਥ ਨੰਬਰ 130/079,131/079 ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭੰਬੂ ਵੱਟੂ ਉਤਾੜ, ਬੂਥ ਨੰਬਰ 132/079 ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਲੱਖੇ ਕੇ ਸਾਹਿਬ, ਬੂਥ ਨੰਬਰ 86/079 ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਲਮੋਚੜ ਖੁਰਦ, ਬੂਥ ਨੰਬਰ 87/079 ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੋਜੇਵਾਲਾ ਵਿਖੇ ਵੋਟਰ ਜਾਗਰੁਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਟੀਮ ਇੰਚਾਰਜ  ਅਮਰਦੀਪ ਬਾਲੀ ਹੈੱਡਮਾਸਟਰ ਦੀ ਅਗਵਾਈ ਹੇਠ  ਹੁਸ਼ਿਆਰ ਸਿੰਘ ਦਰਗਨ,  ਸਤਨਾਮ ਸਿੰਘ,  ਰਮਨਦੀਪ ਸਿੰਘ ਅਤੇ ਸਵੀਪ ਟੀਮ ਦੇ ਦੇ ਸਹਿਯੋਗ ਨਾਲ ਲਗਾਇਆ ਗਿਆ|

ਸਵੀਪ ਟੀਮ ਵੱਲੋਂ ਲੋਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਅਤੇ ਵੋਟ ਪ੍ਰਤੀਸ਼ਸ਼ਤਾ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਕਰਨ ਦੀ ਅਪੀਲ ਕੀਤੀ ਗਈ। ਇਸ ਦੌਰਾਨ ਬੀ.ਐੱਲ.ਓਜ਼ ਦੁਆਰਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪੋਲ ਕਰਨ ਲਈ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਡੋਰ ਟੂ ਡੋਰ ਲੋਕਾਂ ਨੂੰ ਵੋਟਾਂ ਦੇ ਮਹੱਤਵ ਪ੍ਰਤੀ ਜਾਗਰੂਕ ਵੀ ਕੀਤਾ ਗਿਆ। ਬੂਥ ਲੈਵਲ ਤੇ ਬੀ.ਐੱਲ .ਓ ਚਰਨਜੀਤ ਸਿੰਘ, ਛਿੰਦਰ ਸਿੰਘ , ਪ੍ਰਕਾਸ਼ ਰਾਮ, ਜਗਦੀਸ਼ ਸਿੰਘ, ਬਲਕਾਰ ਸਿੰਘ ਨੇ ਵਿਸ਼ਵਾਸ਼ ਦਵਾਇਆ ਕਿ ਅਸੀ ਵੱਧ ਤੋਂ ਵੱਧ ਵੋਟਾਂ  ਪੋਲ ਕਰਵਾਉਣ ਲਈ ਆਮ ਲੋਕਾਂ ਨੂੰ ਜਾਗਰੂਕ ਕਰਦੇ ਰਹਾਂਗੇ। ਇਸ ਦੌਰਾਨ ਚੋਣ ਸੈੱਲ ਸੁਖਵਿੰਦਰ ਸਿੰਘ, ਸੁਰਿੰਦਰ ਛਿੰਦਾ ਅਤੇ ਰੂਬੀ ਮੈਡਮ ਦਾ ਪੂਰਾ ਸਹਿਯੋਗ ਰਿਹਾ।

ਹਰਿਆਣਾ ‘ਚ ਰੋਡ ਸ਼ੋਅ, ਜਨਤਕ ਮੀਟਿੰਗਾਂ, ਜਲੂਸ…

ਹਰਿਆਣਾ, 23 ਮਈ -25 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ 2024 ਲਈ ਛੇਵੇਂ ਪੜਾਅ ਦੀ ਵੋਟਿੰਗ ਲਈ ਅੱਜ…

ਚੋਣ ਕਮਿਸ਼ਨ ਨੇ ਸੁਪਰੀਮ ਕੋਰਟ…

ਨਵੀਂ ਦਿੱਲੀ 23 ਮਈ  – ਚੋਣ ਕਮਿਸ਼ਨ…

ਭੋਜਪੁਰੀ ਸਟਾਰ ਪਵਨ ਸਿੰਘ ਨੂੰ…

ਨਵੀਂ ਦਿੱਲੀ, 22 ਮਈ, 2024 : ਭਾਜਪਾ…

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ…

Listen Live

Subscription Radio Punjab Today

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ ਭਾਰਤੀ ਕੈਨੇਡਾ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ੀ ਤਿੰਨ ਭਾਰਤੀ ਨਾਗਰਿਕਾਂ ਨੂੰ ਮੰਗਲਵਾਰ ਨੂੰ ਕੈਨੇਡਾ…

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Our Facebook

Social Counter

  • 40566 posts
  • 0 comments
  • 0 fans