Menu

ਸ਼ਹੀਦ ਸੁਖਦੇਵ ਦੇ ਜਨਮ ਦਿਨ ਮੌਕੇ ਕੀਤੇ ਸ਼ਰਧਾ ਦੇ ਫੁੱਲ ਭੇਟ

ਫਿਰੋਜ਼ਪੁਰ 15 ਮਈ 2024 (ਗੁਰਨਾਮ ਸਿੱਧੂ/ਗੁਰਦਰਸ਼ਨ ਸੰਧੂ) – ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿੱਚੋਂ ਕੱਢਣ ਲਈ ਆਪਣੀ ਜਾਨ ਕੁਰਬਾਨ ਕਰਨ ਅਤੇ ਹੱਸ ਕੇ ਫਾਂਸੀ ਦਾ ਰੱਸਾ ਚੁੰਮਣ ਵਾਲੇ ਸ਼ਹੀਦ ਸੁਖਦੇਵ ਨੂੰ ਅੱਜ ਉਨ੍ਹਾਂ ਦੇ ਜਨਮ ਦਿਨ ਮੌਕੇ ਡਿਪਟੀ ਕਮਿਸ਼ਨਰ  ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹੀਦੀ ਸਥਲ ਹੁਸੈਨੀਵਾਲਾ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
            ਸ਼ਹੀਦ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਮੌਕੇ ਜ਼ਿਲ੍ਹਾ ਸਵੀਪ ਕੁਆਰਡੀਨੇਟਰ ਡਾ. ਸਤਿੰਦਰ ਸਿੰਘ ਅਤੇ ਸਕੱਤਰ ਰੈਡ ਕਰਾਸ  ਅਸ਼ੋਕ ਬਹਿਲ ਨੇ ਕਿਹਾ ਕਿ ਦੇਸ਼ ਨੂੰ ਗੁਲਾਮੀ ਦੀਆਂ ਜੰਜੀਰਾਂ ਤੋਂ ਆਜ਼ਾਦ ਕਰਾਉਣ ਲਈ ਅਨੇਕਾਂ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ ਜਿਸ ਦੇ ਫਲ ਸਰੂਪ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੇ ਦਿਖਾਏ ਗਏ ਮਾਰਗ ਤੇ ਚੱਲਣਾ ਚਾਹੀਦਾ ਹੈ।  ਇਸ ਮੌਕੇ ਸਵੀਪ ਟੀਮ ਵੱਲੋਂ ਵੋਟ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਸਹਿਯੋਗ ਐਨ.ਐਸ.ਐਸ. ਯੂਨਿਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਦਾ ਰਿਹਾ| ਇਸ ਮੌਕੇ ਅਰੁਣ ਕੁਮਾਰ, ਲਖਵਿੰਦਰ ਸਿੰਘ, ਕਮਲ ਸ਼ਰਮਾ, ਰਜਿੰਦਰ ਕੁਮਾਰ, ਬਲਬੀਰ ਸਿੰਘ ਸੁਪਰਵਾਈਜ਼ਰ ਸਮੇਤ ਸਮੂਹ ਸਵੀਪ ਕੋਆਰਡੀਨੇਟਰ ਹਾਜ਼ਰ ਸਨ।

ਹਰਿਆਣਾ ‘ਚ ਰੋਡ ਸ਼ੋਅ, ਜਨਤਕ ਮੀਟਿੰਗਾਂ, ਜਲੂਸ…

ਹਰਿਆਣਾ, 23 ਮਈ -25 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ 2024 ਲਈ ਛੇਵੇਂ ਪੜਾਅ ਦੀ ਵੋਟਿੰਗ ਲਈ ਅੱਜ…

ਚੋਣ ਕਮਿਸ਼ਨ ਨੇ ਸੁਪਰੀਮ ਕੋਰਟ…

ਨਵੀਂ ਦਿੱਲੀ 23 ਮਈ  – ਚੋਣ ਕਮਿਸ਼ਨ…

ਭੋਜਪੁਰੀ ਸਟਾਰ ਪਵਨ ਸਿੰਘ ਨੂੰ…

ਨਵੀਂ ਦਿੱਲੀ, 22 ਮਈ, 2024 : ਭਾਜਪਾ…

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ…

Listen Live

Subscription Radio Punjab Today

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ ਭਾਰਤੀ ਕੈਨੇਡਾ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ੀ ਤਿੰਨ ਭਾਰਤੀ ਨਾਗਰਿਕਾਂ ਨੂੰ ਮੰਗਲਵਾਰ ਨੂੰ ਕੈਨੇਡਾ…

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Our Facebook

Social Counter

  • 40566 posts
  • 0 comments
  • 0 fans