Menu

ਵਿਜੀਲੈਂਸ ਨੇ15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਬੋਚਿਆ

ਚੰਡੀਗੜ੍ਹ, 15 ਮਈ, 2024 – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਲ ਹਲਕਾ ਪੰਡੋਰੀ ਸਰਕਲ ਵਿੱਚ ਬਤੌਰ ਪਟਵਾਰੀ ਤਾਇਨਾਤ ਰਮੇਸ਼ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਅਧਿਕਾਰੀ ਨੂੰ ਹੁਸ਼ਿਆਰਪੁਰ ਦੇ ਪਿੰਡ ਤਨੂਲੀ ਦੀ ਵਸਨੀਕ ਜਸਵਿੰਦਰ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੇ ਪਤੀ ਸਮੇਤ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਪਟਵਾਰੀ ਉਸਦੀ ਨਨਾਣ ਨੂੰ ਜ਼ਿੰਦਾ ਹੋਣ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ 15,000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਇਹ ਪੈਸੇ ਦੇਣ ਲਈ ਉਸਦੇ ਮੋਬਾਈਲ ਫੋਨ ‘ਤੇ ਸੁਨੇਹਾ ਭੇਜਿਆ ਹੈ ਕਿ ਜੇਕਰ ਜਲਦ ਪੈਸੇ ਨਾ ਦਿੱਤੇ ਤਾਂ ਕੁਝ ਦਿਨਾਂ ਬਾਅਦ ਰਿਸ਼ਵਤ ਦੀ ਰਕਮ ਵਧ ਕੇ 20,000 ਰੁਪਏ ਹੋ ਜਾਵੇਗੀ। ਉਸਨੇ ਅੱਗੇ ਦੱਸਿਆ ਕਿ ਉਕਤ ਪਟਵਾਰੀ ਨੇ ਉਸਦੀ ਫੋਨ ਕਾਲ ਦੌਰਾਨ 15,000 ਰੁਪਏ ਦੀ ਰਿਸ਼ਵਤ ਲੈਣ ਲਈ ਜ਼ੋਰ ਪਾਇਆ ਹੈ। ਸ਼ਿਕਾਇਤਕਰਤਾ ਨੇ ਅੱਗੇ ਇਹ ਵੀ ਦੱਸਿਆ ਕਿ ਉਕਤ ਪਟਵਾਰੀ ਨੇ ਪਹਿਲਾਂ ਉਨਾਂ ਦੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ ਉਸਦੇ ਪਤੀ ਤੋਂ 25,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਇਸ ਕੰਮ ਨੂੰ ਪੂਰਾ ਕਰਨ ਬਦਲੇ 15,000 ਰੁਪਏ ਦੀ ਰਿਸ਼ਵਤ ਲਈ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸ ਕੋਲ਼ੋਂ ਰਿਸ਼ਵਤ ਦੀ ਰਕਮ ਵੀ ਮੌਕੇ ਉੱਤੇ ਹੀ ਬ੍ਰਾਮਦ ਕਰ ਲਈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਵੱਡਾ ਹਾਦਸਾ, ਸੰਸਕਾਰ ‘ਚ ਸ਼ਾਮਲ ਹੋਣ ਗਏ…

ਯੂਪੀ : ਯੂਪੀ ਦੇ ਸੀਤਾਪੁਰ ਵਿੱਚ ਸ਼ਨੀਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ ਤਾਬੋਰ ਪੁਲਿਸ ਸਟੇਸ਼ਨ ਖੇਤਰ ਵਿੱਚ, ਇੱਕ…

ਜ਼ਮੀਨੀ ਵਿਆਦ ਦੇ ਚਲਦਿਆਂ ਭਾਜਪਾ…

ਸੋਨੀਪਤ, (ਹਰਿਆਣਾ), 15 ਮਾਰਚ- ਹਰਿਆਣਾ ਦੇ ਸੋਨੀਪਤ…

ਯੂਪੀ ਏਟੀਐਸ ਨੇ ਆਰਡਨੈਂਸ ਫੈਕਟਰੀ…

14 ਮਾਰਚ 2025- : ਯੂਪੀ ਏਟੀਐਸ ਦੀ…

ਗੁਜਰਾਤ ਦੇ ਰਾਜਕੋਟ ਵਿੱਚ ਇੱਕ…

 ਗੁਜਰਾਤ, 14 ਮਾਰਚ-ਗੁਜਰਾਤ  ਰਾਜਕੋਟ ਸ਼ਹਿਰ ਵਿੱਚ ਸ਼ੁੱਕਰਵਾਰ…

Listen Live

Subscription Radio Punjab Today

Subscription For Radio Punjab Today

ਕੈਨੇਡਾ ਦੇ 24ਵੇਂ PM ਬਣੇ ਮਾਰਕ ਕਾਰਨੀ,…

ਕੈਨੇਡਾ:  ਮਾਰਕ ਕਾਰਨੀ ਕੈਨੇਡਾ ਦੇ 24ਵੇਂ ਪ੍ਰਧਾਨ ਮੰਤਰੀ ਬਣ ਗਏ ਹਨ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਭਾਰਤੀ ਸਮੇਂ ਅਨੁਸਾਰ ਰਾਤ…

ਪਾਕਿਸਤਾਨ ‘ਚ ਹਾਈਜੈਕ ਕੀਤੀ ਗਈ…

12 ਮਾਰਚ 2025-ਬਲੋਚ ਲਿਬਰੇਸ਼ਨ ਆਰਮੀ (BLA) ਨੇ…

ਪਾਕਿਸਤਾਨ ‘ਚ ਬਲੋਚ ਲਿਬਰੇਸ਼ਨ ਆਰਮੀ…

ਇਸਲਾਮਾਬਾਦ : ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਇੱਕ…

ਲਲਿਤ ਮੋਦੀ ਨੂੰ ਵੱਡਾ ਝਟਕਾ…

10 ਮਾਰਚ2025:  ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੇ…

Our Facebook

Social Counter

  • 46248 posts
  • 0 comments
  • 0 fans