Menu

ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ ‘ਆਪ’ ‘ਚ ਸ਼ਾਮਲ

ਚੰਡੀਗੜ੍ਹ, 15 ਮਈ -ਪੰਜਾਬ ਦੇ ਕਈ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਬੁੱਧਵਾਰ ਨੂੰ ਕਾਂਗਰਸ ਅਤੇ ਅਕਾਲੀ-ਬਸਪਾ ਗੱਠਜੋੜ ਦੇ ਕਈ ਸੀਨੀਅਰ ਆਗੂ  ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

‘ਆਪ’ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਸਾਰੇ ਆਗੂਆਂ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ ਅਤੇ ‘ਆਪ’ ਪਰਿਵਾਰ ‘ਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵੱਡੇ ਆਗੂਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਅੰਮ੍ਰਿਤਸਰ, ਸੰਗਰੂਰ ਅਤੇ ਪਟਿਆਲਾ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਰ ਵੀ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਲਹਿਰ ਹੈ। ਅਸੀਂ ਇਹ ਚੋਣ 13-0 ਨਾਲ ਜਿੱਤ ਰਹੇ ਹਾਂ।

ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ ਨੇ ਅਕਾਲੀ ਦਲ ਤੇ ਬਸਪਾ ਨੂੰ ਵੱਡਾ ਝਟਕਾ ਦਿੱਤਾ ਹੈ। ਅਕਾਲੀ-ਬਸਪਾ ਗੱਠਜੋੜ ਅਧੀਨ ਅੰਮ੍ਰਿਤਸਰ ਕੇਂਦਰੀ ਹਲਕੇ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਵਾਲੀ ਦਲਵੀਰ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹਨ। ਦਲਵੀਰ ਕੌਰ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਬਸਪਾ ਦੀ ਮੌਜੂਦਾ ਹਲਕਾ ਇੰਚਾਰਜ ਵੀ ਸਨ।

ਉੱਥੇ ਹੀ ਮਲੇਰਕੋਟਲਾ ‘ਚ ‘ਆਪ’ ਨੇ ਕਾਂਗਰਸ ਨੂੰ ਵੀ ਵੱਡਾ ਝਟਕਾ ਦਿੱਤਾ ਹੈ। ਕਾਂਗਰਸ ਦੇ ਸੀਨੀਅਰ ਨੇਤਾ ਅਤੇ ਵਕਫ਼ ਬੋਰਡ ਦੇ ਸਾਬਕਾ ਮੈਂਬਰ ਨਦੀਮ ਅਨਵਰ ਖ਼ਾਨ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਨਦੀਮ ਅਨਵਰ ਖ਼ਾਨ ਸਾਬਕਾ ਵਿਧਾਇਕ ਹਾਜੀ ਅਨਵਰ ਅਹਿਮਦ ਖ਼ਾਨ ਦੇ ਪੁੱਤਰ ਹਨ। ਉਹ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ। ਇਨ੍ਹਾਂ ਤੋਂ ਇਲਾਵਾ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੈਬੀ ਖ਼ਾਨ ਵੀ ‘ਆਪ’ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ‘ਤੇ ਮਲੇਰਕੋਟਲਾ ਤੋਂ ‘ਆਪ’ ਵਿਧਾਇਕ ਜਮੀਲ ਉਰ ਰਹਿਮਾਨ ਵੀ ਮੌਜੂਦ ਸਨ।

ਪਟਿਆਲਾ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ। ਇੱਥੇ ਕਾਂਗਰਸ ਅਤੇ ਅਕਾਲੀ ਦਲ ਦੇ ਕਈ ਆਗੂ, ਕੌਂਸਲਰ ਅਤੇ ਸਾਬਕਾ ਕੌਂਸਲਰ ‘ਆਪ’ ਵਿੱਚ ਸ਼ਾਮਲ ਹੋਏ। ਪਟਿਆਲਾ ਤੋਂ ਰਣਜੀਤ ਸਿੰਘ ਨਿਕਰਾ (ਕਾਂਗਰਸ), ਸ਼ੰਮੀ (ਸਾਬਕਾ ਕੌਂਸਲਰ ਕਾਂਗਰਸ), ਰਵਿੰਦਰਪਾਲ ਪ੍ਰਿੰਸ ਲਾਂਬਾ (ਕੌਂਸਲਰ, ਅਕਾਲੀ ਦਲ ਪਟਿਆਲਾ), ਨਵਨੀਤ ਵਾਲੀਆ (ਅਕਾਲੀ ਦਲ) ਹੈਰੀ ਮੁਖਮਹਿਲਪੁਰ, ਮੌਂਟੀ ਗਰੋਵਰ (ਅਕਾਲੀ ਦਲ), ਸਿਮਰਨ ਗਰੇਵਾਲ (ਸੀਨੀਅਰ ਮੀਤ ਪ੍ਰਧਾਨ) ਸ਼੍ਰੋਮਣੀ ਅਕਾਲੀ ਦਲ ਪਟਿਆਲਾ, ਰਮਨ ਧਾਲੀਵਾਲ (ਕਿਸਾਨ ਆਗੂ ਪਟਿਆਲਾ) ਆਦਿ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਅਤੇ ‘ਆਪ’ਆਗੂ ਹਰਪਾਲ ਜੁਨੇਜਾ ਹਾਜ਼ਰ ਸਨ।

AR FARMTRAC

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ…

ਚੰਡੀਗੜ੍ਹ, 18 ਜਨਵਰੀ-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸ਼ਿਵ ਚਰਨ ਗੋਇਲ…

5 ਫਰਵਰੀ ਨੂੰ ਦਿੱਲੀ ਵਿੱਚ…

ਚੰਡੀਗੜ੍ਹ, 18 ਜਨਵਰੀ -ਪੰਜਾਬ ਦੇ ਮੁੱਖ ਮੰਤਰੀ…

ਚਾਚੇ ਨੇ 1500 ਰੁਪਏ ਪਿੱਛੇ…

ਚੰਡੀਗੜ੍ਹ, 13 ਜਨਵਰੀ, ਹਰਿਆਣਾ ਦੇ ਪਾਣੀਪਤ ‘ਚ ਇਕ…

PMਮੋਦੀ ਨੇ ਜ਼ੈੱਡ-ਮੋੜ ਸੁਰੰਗ ਦਾ…

ਜੰਮੂ-ਕਸ਼ਮੀ : ਆਮ ਲੋਕਾਂ ਤੇ ਭਾਰਤੀ ਫ਼ੌਜ ਨੂੰ…

Listen Live

Subscription Radio Punjab Today

Subscription For Radio Punjab Today

ਪੀ.ਸੀ.ਏ. ਫਰਿਜ਼ਨੋ ਵੱਲੋ ਲ਼ਾਸ ਏਂਜਲਸ ਫਾਇਰ ਲਈ…

20 ਜਨਵਰੀ 2025 : ਫਰਿਜ਼ਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ਲੰਘੇ ਐਤਵਾਰ ਪੀ.ਸੀ. ਏ. (ਪੰਜਾਬੀ ਕਲਚਰਲ ਐਸੋਸੀਏਸ਼ਨ)…

ਨਾਈਜੀਰੀਆ ਵਿਚ ਗ਼ਲਤੀ ਨਾਲ ਨਾਗਰਿਕਾਂ…

ਨਾਈਜੀਰੀਆ : ਅਫ਼ਰੀਕੀ ਦੇਸ਼ ਨਾਈਜੀਰੀਆ ਦੇ ਉੱਤਰ-ਪੱਛਮੀ…

ਵਰਜੀਨੀਆ ਵਿਧਾਨ ਸਭਾ ਦੀਆਂ ਵਿਸ਼ੇਸ਼…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਵਰਜੀਨੀਆ ਵਿਧਾਨ ਸਭਾ ਦੀਆਂ…

ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ…

8 ਜਨਵਰੀ 2025: ਆਸਟਰੇਲੀਅਨ ਟੂਰਿਸਟ ਟਾਪੂ ਤੋਂ…

Our Facebook

Social Counter

  • 45173 posts
  • 0 comments
  • 0 fans