Menu

9 ਲੱਖ ਰੁਪਏ ਦੀ ਹਵਾਲਾ ਰਾਸ਼ੀ ਤੇ ਨੋਟ ਕਾਊਂਟਿੰਗ ਮਸ਼ੀਨ ਸਣੇ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ, 15 ਮਈ : ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਹਵਾਲਾ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 19 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਸਤਿੰਦਰ ਸਿੰਘ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵੱਲੋਂ ਪ੍ਰਾਪਤ ਹਦਾਇਤਾਂ ਉਤੇ ਕੰਮ ਕਰਦਿਆ ਡੀਐਸਪੀ ਅਟਾਰੀ ਦੀ ਜ਼ੇਰੇ ਨਿਗਰਾਨੀ ਹੇਠ ਮੁੱਖ ਅਫ਼ਸਰ ਥਾਣਾ ਘਰਿੰਡਾ ਵੱਲੋਂ ਗੁਪਤ ਸੂਚਨਾ ਉਤੇ ਕਾਰਵਾਈ ਕੀਤੀ ਗਈ। ਪੁਲਿਸ ਨੇ ਆਕਾਸ਼ਬੀਰ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਨਸ਼ਿਹੈਰਾ ਢਾਲਾ ਜ਼ਿਲ੍ਹਾ ਤਰਨ ਤਾਰਨ ਅਤੇ ਬੰਟੀ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਖਾਪੜਖੇੜੀ ਥਾਣਾ ਘਰਿੰਡਾ ਨੂੰ 510 ਗ੍ਰਾਮ ਹੈਰੋਇਨ, ਇੱਕ ਮੋਟਰਸਾਈਕਲ ਤੇ ਇੱਕ ਮੋਬਾਈਲ ਫੋਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਸ ਸਬੰਧੀ ਉਕਤ ਮੁਲਜ਼ਮਾਂ ਖਿਲਾਫ ਮੁਕੱਦਮਾ ਥਾਣਾ ਘਰਿੰਡਾ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਉਕਤ ਮੁਲਜ਼ਮਾਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਜਦ ਖੰਘਾਲਿਆ ਗਿਆ ਤਾਂ ਉਨ੍ਹਾਂ ਨੇ ਦੱਸਿਆ ਕਿ ਇਹ ਹੈਰੋਇਨ ਉਨ੍ਹਾਂ ਨੂੰ ਕਾਸਿਮ ਢਿੱਲੋਂ ਨਾਮਕ ਪਾਕਿਸਤਾਨੀ ਸਮੱਗਲਰ ਵੱਲੋਂ ਪਾਕਿਸਤਾਨ ਤੋਂ ਸਪਲਾਈ ਕੀਤੀ ਗਈ ਸੀ।

ਉਕਤ ਮੁਲਜ਼ਮਾਂ ਕੋਲੋਂ ਅੱਗੇ ਕੀਤੀ ਪੁੱਛਗਿਛ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਖ਼ਰੀਦ ਕੀਤੀ ਹੈਰੋਇਨ ਲਈ ਪੈਸਿਆਂ ਦਾ ਭੁਗਤਾਨ ਹਵਾਲਾ ਰਾਹੀਂ ਕੀਤਾ ਜਾਂਦਾ ਸੀ ਜਿਸ ਉਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਹਵਾਲਾ ਰੈਕੇਟ ਦਾ ਪਰਦਾਫਾਸ਼ ਕਰਦਿਆਂ ਮਾਨਿਕ ਪੁੱਤਰ ਅਸ਼ੋਕ ਕੁਮਾਰ ਅਰੋੜਾ ਵਾਸੀ ਮਕਾਨ ਨੰ. 60 ਚੰਦ ਐਵੀਨਿਊ ਅੰਮ੍ਰਿਤਸਰ ਨੂੰ 19,26,800/- ਰੁਪਏ ਹਵਾਲਾ ਦੀ ਰਕਮ ਅਤੇ ਇੱਕ ਨੋਟ ਕਾਊਂਟਿੰਗ ਮਸ਼ੀਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਕੋਲੋਂ ਬਾਰੀਕੀ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਹੋਰ ਕਈ ਖੁਲਾਸੇ ਹੋਣ ਦੀ ਉਮੀਦ ਹੈ। ਉਕਤ ਗ੍ਰਿਫ਼ਤਾਰ ਮੁਲਜ਼ਾਂ ਦੀ ਕਾਲੀ ਕਮਾਈ ਨਾਲ ਬਣਾਈ ਗਈ ਪ੍ਰਾਪਰਟੀ ਨੂੰ ਵੀ ਆਈਡੈਂਟੀਫਾਈ ਕਰਵਾਇਆ ਜਾ ਰਿਹਾ ਹੈ ਅਤੇ ਜੇਕਰ ਅਜਿਹੀ ਕੋਈ ਵੀ ਪ੍ਰਾਪਰਟੀ ਸਾਹਮਣੇ ਆਉਂਦੀ ਹੈ ਤਾਂ ਉਹ ਤੁਰੰਤ ਫ੍ਰੀਜ ਕਰਵਾਈ ਜਾਵੇਗੀ।

ਹਰਿਆਣਾ ‘ਚ ਰੋਡ ਸ਼ੋਅ, ਜਨਤਕ ਮੀਟਿੰਗਾਂ, ਜਲੂਸ…

ਹਰਿਆਣਾ, 23 ਮਈ -25 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ 2024 ਲਈ ਛੇਵੇਂ ਪੜਾਅ ਦੀ ਵੋਟਿੰਗ ਲਈ ਅੱਜ…

ਚੋਣ ਕਮਿਸ਼ਨ ਨੇ ਸੁਪਰੀਮ ਕੋਰਟ…

ਨਵੀਂ ਦਿੱਲੀ 23 ਮਈ  – ਚੋਣ ਕਮਿਸ਼ਨ…

ਭੋਜਪੁਰੀ ਸਟਾਰ ਪਵਨ ਸਿੰਘ ਨੂੰ…

ਨਵੀਂ ਦਿੱਲੀ, 22 ਮਈ, 2024 : ਭਾਜਪਾ…

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ…

Listen Live

Subscription Radio Punjab Today

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ ਭਾਰਤੀ ਕੈਨੇਡਾ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ੀ ਤਿੰਨ ਭਾਰਤੀ ਨਾਗਰਿਕਾਂ ਨੂੰ ਮੰਗਲਵਾਰ ਨੂੰ ਕੈਨੇਡਾ…

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Our Facebook

Social Counter

  • 40566 posts
  • 0 comments
  • 0 fans