ਬਠਿੰਡਾ, 15 ਮਈ : ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਲੋਕ ਸਭਾ ਹਲਕਾ 11-ਬਠਿੰਡਾ ਲਈ ਜਨਰਲ ਅਬਜ਼ਰਵਰ ਡਾ. ਐਸ. ਪ੍ਰਭਾਕਰ, (ਆਈ.ਏ.ਐਸ.) ਬਠਿੰਡਾ ਵਿਖੇ ਪਹੁੰਚੇ ਹੋਏ ਹਨ।
ਜ਼ਿਲ੍ਹਾ ਚੋਣ ਅਫਸਰ ਜਸਪ੍ਰੀਤ ਸਿੰਘ ਨੇ ਅੱਗੇ ਹੋਰ ਦੱਸਿਆ ਕਿ ਲੋਕ ਸਭਾ ਹਲਕਾ ਬਠਿੰਡੇ ਨਾਲ ਸਬੰਧਤ ਕਿਸੇ ਵੀ ਵਿਅਕਤੀ ਜਾਂ ਸਿਆਸੀ ਪਾਰਟੀਆਂ ਆਦਿ ਦੇ ਨੁਮਾਇੰਦਿਆਂ ਨੇ ਚੋਣਾਂ ਸਬੰਧੀ ਮਿਲਣਾ ਹੋਵੇ ਤਾਂ ਉਹ ਰੋਜ਼ਾਨਾ ਸਵੇਰੇ 10 ਤੋਂ ਸਵੇਰੇ 11 ਵਜੇ ਤੱਕ ਡੀਸੀ ਦਫਤਰ ਮੀਟਿੰਗ ਹਾਲ ਵਿਖੇ ਮਿਲ ਸਕਦੇ ਹਨ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਨਾਲ ਚੋਣਾਂ ਨਾਲ ਸਬੰਧਤ ਕੋਈ ਜਾਣਕਾਰੀ ਲੈਣੀ ਹੋਵੇ ਤਾਂ ਉਹ ਜਨਰਲ ਅਬਜ਼ਰਵਰ ਨਾਲ 0164-2987662, ਮੋਬਾਈਲ ਨੰਬਰ 88474-41164 ’ਤੇ ਜਾਂ ਈਮੇਲ ਆਈਡੀ [email protected] ਰਾਹੀਂ ਸੰਪਰਕ ਕਰ ਸਕਦੇ ਹਨ।