Menu

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ ਮਲਬਾ ; ਰਾਸ਼ਟਰਪਤੀ ਸਮੇਤ 9 ਲੋਕਾਂ ਦੀ ਮੌਤ ਦਾ ਖਦਸ਼ਾ!

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੇ ਇਕ ਦਿਨ ਬਾਅਦ ਸਥਾਨਕ ਸਰਕਾਰੀ ਮੀਡੀਆ ਨੇ ਸੋਮਵਾਰ ਨੂੰ ਦਸਿਆ ਕਿ ਹਾਦਸੇ ਵਾਲੀ ਥਾਂ ਤੇ ਕਿਸੇ ਦੇ ਜਿਊਂਦੇ ਬਚਣ ਦਾ ਕੋਈ ਸੰਕੇਤ ਨਹੀਂ ਹੈ। ਉਧਰ ਅਲ ਜਜ਼ੀਰਾ ਨੇ ਦਸਿਆ ਹੈ ਕਿ ਰੈੱਡ ਕ੍ਰੀਸੈਂਟ ਬਚਾਅ ਦਲ ਹੈਲੀਕਾਪਟਰ ਦੇ ਕਰੈਸ਼ ਸਾਈਟ ‘ਤੇ ਪਹੁੰਚ ਗਿਆ ਹੈ। ਹਾਲਾਂਕਿ ਇਹ ਨਹੀਂ ਦਸਿਆ ਗਿਆ ਹੈ ਕਿ ਇਹ ਕਿਸ ਹਾਲਤ ‘ਚ ਹੈ ਅਤੇ ਜਹਾਜ਼ ‘ਚ ਸਵਾਰ 9 ਲੋਕ ਜ਼ਿੰਦਾ ਹਨ ਜਾਂ ਨਹੀਂ।

ਮੀਡੀਆ ਰੀਪੋਰਟਾਂ ਅਨੁਸਾਰ ਮਲਬਾ ਮਿਲਣ ਤੋਂ ਬਾਅਦ ਇਬਰਾਹਿਮ ਰਾਇਸੀ ਦੇ ਮਾਰੇ ਜਾਣ ਦਾ ਖਦਸ਼ਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਹੈਲੀਕਾਪਟਰ ਹਾਦਸੇ ‘ਚ ਕੋਈ ਵੀ ਜ਼ਿੰਦਾ ਨਹੀਂ ਬਚਿਆ ਹੈ। ਈਰਾਨੀ ਬਚਾਅ ਸਮੂਹ ਰੈੱਡ ਕ੍ਰੀਸੈਂਟ ਨੇ ਇਕ ਬਿਆਨ ਵਿਚ ਕਿਹਾ, ‘ਰੈੱਡ ਕ੍ਰੀਸੈਂਟ ਦੀ ਖੋਜ ਅਤੇ ਬਚਾਅ ਟੀਮਾਂ ਰਾਸ਼ਟਰਪਤੀ ਰਈਸੀ ਨੂੰ ਲੈ ਕੇ ਜਾਣ ਵਾਲੇ ਹੈਲੀਕਾਪਟਰ ਦੇ ਹਾਦਸੇ ਵਾਲੀ ਥਾਂ ‘ਤੇ ਪਹੁੰਚ ਗਈਆਂ ਹਨ’। ਹਾਲਾਂਕਿ ਇਸ ਨੇ ਇਹ ਜਾਣਕਾਰੀ ਨਹੀਂ ਦਿਤੀ ਕਿ ਰਾਸ਼ਟਰਪਤੀ ਰਈਸੀ ਅਤੇ ਉਨ੍ਹਾਂ ਦੇ ਸਾਥੀ ਜ਼ਿੰਦਾ ਹਨ ਜਾਂ ਨਹੀਂ।

ਇਸ ਦੌਰਾਨ ਈਰਾਨ ਦੇ ਸੁਪਰੀਮ ਲੀਡਰ ਅਲੀ ਖਮੇਨੀ ਨੇ ਰਾਸ਼ਟਰਪਤੀ ਦੀ ਸੁਰੱਖਿਆ ਲਈ ਦੁਆ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਰਾਸ਼ਟਰਪਤੀ ਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਪ੍ਰਮਾਤਮਾ ਉਨ੍ਹਾਂ ਨੂੰ ਦੇਸ਼ ਵਿਚ ਵਾਪਸ ਲਿਆਵੇਗਾ। ਇਹ ਹਾਦਸਾ ਹੈ ਜਾਂ ਕੋਈ ਸਾਜ਼ਿਸ਼ ਇਸ ਬਾਰੇ ਬਹਿਸ ਜਾਰੀ ਹੈ ਪਰ ਅਜੇ ਤਕ ਕੋਈ ਸਾਰਥਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਬਜੁਰਗ ਦਾ ਭੇਸ ਬਣਾ ਕੇ ਕੈਨੇਡਾ ਜਾ…

ਨਵੀਂ ਦਿੱਲੀ, 19 ਜੂਨ : ਦਿੱਲੀ ਕੌਮਾਂਤਰੀ ਹਵਾਈ ਅੱਡੇ ’ਤੇ ਇਕ 24 ਸਾਲ ਦੇ ਵਿਅਕਤੀ ਨੂੰ ਇਕ ਬਜ਼ੁਰਗ ਵਿਅਕਤੀ…

ਪਤਨੀ ਦੀ ਮੌਤ ਦਾ ਸਦਮਾ…

ਇੰਦੌਰ, 19 ਜੂਨ – ਅਸਾਮ ਦੇ ਗ੍ਰਹਿ…

ਸਵਾਤੀ ਮਾਲੀਵਾਲ ਨੇ ਇੰਡੀਆ ਗਠਜੋੜ…

ਨਵੀਂ ਦਿੱਲੀ, 18 ਜੂਨ -13 ਮਈ ਨੂੰ…

ਨਿਖਿਲ ਗੁਪਤਾ ’ਤੇ ਅਮਰੀਕੀ ਅਦਾਲਤ…

ਵਾਸ਼ਿੰਗਟਨ, 18 ਜੂਨ : ਅਮਰੀਕਾ ’ਚ ਇਕ…

Listen Live

Subscription Radio Punjab Today

ਨਿਖਿਲ ਗੁਪਤਾ ’ਤੇ ਅਮਰੀਕੀ ਅਦਾਲਤ ’ਚ ਮੁਕੱਦਮਾ…

ਵਾਸ਼ਿੰਗਟਨ, 18 ਜੂਨ : ਅਮਰੀਕਾ ’ਚ ਇਕ ਸਿੱਖ ਵੱਖਵਾਦੀ ਦਾ ਸੁਪਾਰੀ ਦੇ ਕੇ ਕਤਲ ਕਰਵਾਉਣ ਦੀ ਸਾਜ਼ਸ਼ ’ਚ ਸ਼ਾਮਲ…

ਇੰਸਟਾਗ੍ਰਾਮ ਦੀ ਲੋਕੇਸ਼ਨ ਤੋਂ ਲੱਭੀ…

14 ਜੂਨ 2024-ਬੁੱਧਵਾਰ ਨੂੰ ਅਮਰੀਕਾ ਦੇ ਸ਼ਹਿਰ…

ਕੁਵੈਤ ਅਗਜ਼ਨੀ ਹਾਦਸਾ: PM ਮੋਦੀ…

ਨਵੀਂ ਦਿੱਲੀ, 13 ਜੂਨ, 2024: ਕੁਵੈਤ ਵਿਚ…

ਮਾਲਾਵੀ ਦੇ ਉਪ ਰਾਸ਼ਟਰਪਤੀ ਦੀ…

11 ਜੁਨ 2024-ਪੂਰਬੀ ਅਫ਼ਰੀਕੀ ਦੇਸ਼ ਮਾਲਾਵੀ ਦੇ…

Our Facebook

Social Counter

  • 41107 posts
  • 0 comments
  • 0 fans