Menu

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ ਭਾਰਤੀ ਕੈਨੇਡਾ ਦੀ ਅਦਾਲਤ ‘ਚ ਹੋਏ ਪੇਸ਼

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ੀ ਤਿੰਨ ਭਾਰਤੀ ਨਾਗਰਿਕਾਂ ਨੂੰ ਮੰਗਲਵਾਰ ਨੂੰ ਕੈਨੇਡਾ ਦੀ ਇਕ ਅਦਾਲਤ ‘ਚ ਪੇਸ਼ ਕੀਤਾ ਗਿਆ। ਜੱਜ ਨੇ ਉਨ੍ਹਾਂ ਨੂੰ ਭਾਈਚਾਰੇ ਦੇ ਲੋਕਾਂ ਨਾਲ ਸੰਪਰਕ ਨਾ ਰੱਖਣ ਦਾ ਆਦੇਸ਼ ਦਿੱਤਾ।

ਵੈਨਕੂਵਰ ਸਨ ਦੀ ਖ਼ਬਰ ਮੁਤਾਬਕ ਕਰਨ ਬਰਾੜ (22), ਕਮਲਪ੍ਰੀਤ ਸਿੰਘ (22) ਅਤੇ ਕਰਨਪ੍ਰੀਤ ਸਿੰਘ (28) ਸਰੀ ਦੀ ਬ੍ਰਿਟਿਸ਼ ਕੋਲੰਬੀਆ ਪ੍ਰੋਵਿੰਸ਼ੀਅਲ ਕੋਰਟ ਵਿਚ ਨਿੱਜੀ ਤੌਰ ‘ਤੇ ਪੇਸ਼ ਹੋਏ ਜਦਕਿ ਅਮਨਦੀਪ ਸਿੰਘ (22) ਵੀਡੀਓ ਕਾਨਫ਼ਰੰਸਿੰਗ ਰਾਹੀਂ ਸੁਣਵਾਈ ਲਈ ਪੇਸ਼ ਹੋਏ।

ਬ੍ਰਿਟਿਸ਼ ਕੋਲੰਬੀਆ ਦੇ ਇਕ ਜੱਜ ਨੇ ਚਾਰਾਂ ਨੂੰ ਅਦਾਲਤ ਵਿਚ ਪੇਸ਼ੀ ਦੌਰਾਨ ਭਾਈਚਾਰੇ ਦੇ ਮੈਂਬਰਾਂ ਨਾਲ ਸੰਪਰਕ ਨਾ ਕਰਨ ਦਾ ਆਦੇਸ਼ ਦਿੱਤਾ। ਅਦਾਲਤ ਵਿਚ ਪੇਸ਼ੀ ਦੌਰਾਨ ਮੁਲਜ਼ਮਾਂ ਨੇ ਜੇਲ੍ਹ ਦੀ ਵਰਦੀ ਪਹਿਨੀ ਹੋਈ ਸੀ। ਚੌਥਾ ਦੋਸ਼ੀ ਅਮਨਦੀਪ ਹਥਿਆਰਾਂ ਦੇ ਇਕ ਹੋਰ ਮਾਮਲੇ ‘ਚ ਓਨਟਾਰੀਓ ‘ਚ ਹਿਰਾਸਤ ‘ਚ ਹੈ।

ਕਰਨ ਬਰਾੜ ਦੇ ਵਕੀਲ ਰਿਚਰਡ ਫਾਊਲਰ ਨੇ ਵੈਨਕੂਵਰ ਸਨ ਨੂੰ ਦੱਸਿਆ, “ਭਾਈਚਾਰਾ ਇਸ ਕੇਸ ਨੂੰ ਲੈ ਕੇ ਇੰਨਾ ਚਿੰਤਤ ਕਿਉਂ ਹੈ, ਇਹ ਪੂਰੀ ਤਰ੍ਹਾਂ ਸਮਝਣ ਯੋਗ ਹੈ। ਇਸ ਨੂੰ ਦੇਖਦੇ ਹੋਏ ਮੈਨੂੰ ਲੱਗਦਾ ਹੈ ਕਿ ਜਿਨ੍ਹਾਂ ‘ਤੇ ਅਪਰਾਧ ਦੇ ਦੋਸ਼ ਲੱਗੇ ਹਨ, ਉਨ੍ਹਾਂ ਨੂੰ ਨਿਰਪੱਖ ਸੁਣਵਾਈ ਦਿੱਤੀ ਜਾਣੀ ਚਾਹੀਦੀ ਹੈ। ’’ਸੈਂਕੜੇ ਸਮਰਥਕ ਗਰਮਖਿਆਲੀਆਂ ਦੇ ਹੱਕ ਵਿਚ ਝੰਡੇ ਤੇ ਪੋਸਟਰ ਲੈ ਕੇ ਅਦਾਲਤ ਵਿਚ ਆਏ।  ਗਰਮਖਿਆਲੀ ਨਿੱਜਰ (45) ਦਾ 18 ਜੂਨ, 2023 ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿਚ ਗੁਰੂ ਨਾਨਕ ਸਿੱਖ ਗੁਰਦੁਆਰੇ ਦੇ ਬਾਹਰ ਕਤਲ ਕਰ ਦਿੱਤਾ ਗਿਆ ਸੀ।

ਬਜੁਰਗ ਦਾ ਭੇਸ ਬਣਾ ਕੇ ਕੈਨੇਡਾ ਜਾ…

ਨਵੀਂ ਦਿੱਲੀ, 19 ਜੂਨ : ਦਿੱਲੀ ਕੌਮਾਂਤਰੀ ਹਵਾਈ ਅੱਡੇ ’ਤੇ ਇਕ 24 ਸਾਲ ਦੇ ਵਿਅਕਤੀ ਨੂੰ ਇਕ ਬਜ਼ੁਰਗ ਵਿਅਕਤੀ…

ਪਤਨੀ ਦੀ ਮੌਤ ਦਾ ਸਦਮਾ…

ਇੰਦੌਰ, 19 ਜੂਨ – ਅਸਾਮ ਦੇ ਗ੍ਰਹਿ…

ਸਵਾਤੀ ਮਾਲੀਵਾਲ ਨੇ ਇੰਡੀਆ ਗਠਜੋੜ…

ਨਵੀਂ ਦਿੱਲੀ, 18 ਜੂਨ -13 ਮਈ ਨੂੰ…

ਨਿਖਿਲ ਗੁਪਤਾ ’ਤੇ ਅਮਰੀਕੀ ਅਦਾਲਤ…

ਵਾਸ਼ਿੰਗਟਨ, 18 ਜੂਨ : ਅਮਰੀਕਾ ’ਚ ਇਕ…

Listen Live

Subscription Radio Punjab Today

ਨਿਖਿਲ ਗੁਪਤਾ ’ਤੇ ਅਮਰੀਕੀ ਅਦਾਲਤ ’ਚ ਮੁਕੱਦਮਾ…

ਵਾਸ਼ਿੰਗਟਨ, 18 ਜੂਨ : ਅਮਰੀਕਾ ’ਚ ਇਕ ਸਿੱਖ ਵੱਖਵਾਦੀ ਦਾ ਸੁਪਾਰੀ ਦੇ ਕੇ ਕਤਲ ਕਰਵਾਉਣ ਦੀ ਸਾਜ਼ਸ਼ ’ਚ ਸ਼ਾਮਲ…

ਇੰਸਟਾਗ੍ਰਾਮ ਦੀ ਲੋਕੇਸ਼ਨ ਤੋਂ ਲੱਭੀ…

14 ਜੂਨ 2024-ਬੁੱਧਵਾਰ ਨੂੰ ਅਮਰੀਕਾ ਦੇ ਸ਼ਹਿਰ…

ਕੁਵੈਤ ਅਗਜ਼ਨੀ ਹਾਦਸਾ: PM ਮੋਦੀ…

ਨਵੀਂ ਦਿੱਲੀ, 13 ਜੂਨ, 2024: ਕੁਵੈਤ ਵਿਚ…

ਮਾਲਾਵੀ ਦੇ ਉਪ ਰਾਸ਼ਟਰਪਤੀ ਦੀ…

11 ਜੁਨ 2024-ਪੂਰਬੀ ਅਫ਼ਰੀਕੀ ਦੇਸ਼ ਮਾਲਾਵੀ ਦੇ…

Our Facebook

Social Counter

  • 41107 posts
  • 0 comments
  • 0 fans