Menu

SDM ਦਾ ਸਟੈਨੋ 10000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ, 23 ਮਈ 2024 –  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਐਸ.ਡੀ.ਐਮ ਫਿਰੋਜ਼ਪੁਰ ਨਾਲ ਤਾਇਨਾਤ ਸਟੈਨੋ ਗੁਰਮੀਤ ਸਿੰਘ ਵਾਸਿ ਪਿੰਡ ਹਸਨ ਢੱਟ, ਜ਼ਿਲ੍ਹਾ ਫਿਰੋਜ਼ਪੁਰ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾ ਪੁਰਾਣਾ ਦੇ ਵਸਨੀਕ ਹਰਪ੍ਰੀਤ ਸਿੰਘ ਕੰਬੋ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਕਿ ਉਕਤ ਮੁਲਜ਼ਮ ਨੇ ਰਿਹਾਇਸ਼ੀ ਮਕਾਨ ਵਿੱਚੋਂ ਉਸ ਦੀ ਭੈਣ ਦੇ ਨਾਮ ਹਿੱਸਾ ਕਰਵਾਉਣ ਲਈ ਉਸ ਦੀ ਮੱਦਦ ਕਰਨ ਬਦਲੇ 25000 ਰੁਪਏ ਦੀ ਮੰਗ ਕੀਤੀ ਹੈ ਕਿਉਂਕਿ ਇਸ ਸਬੰਧੀ ਐਸਡੀਐਮ  ਦਫ਼ਤਰ ਵਿੱਚ ਅਰਜ਼ੀ ਲੰਬਿਤ ਪਈ ਹੈ।
ਬੁਲਾਰੇ ਨੇ  ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਕੇ ਉਕਤ ਸਟੈਨੋ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਯੂਨਿਟ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

AR FARMTRAC

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ…

ਚੰਡੀਗੜ੍ਹ, 18 ਜਨਵਰੀ-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸ਼ਿਵ ਚਰਨ ਗੋਇਲ…

5 ਫਰਵਰੀ ਨੂੰ ਦਿੱਲੀ ਵਿੱਚ…

ਚੰਡੀਗੜ੍ਹ, 18 ਜਨਵਰੀ -ਪੰਜਾਬ ਦੇ ਮੁੱਖ ਮੰਤਰੀ…

ਚਾਚੇ ਨੇ 1500 ਰੁਪਏ ਪਿੱਛੇ…

ਚੰਡੀਗੜ੍ਹ, 13 ਜਨਵਰੀ, ਹਰਿਆਣਾ ਦੇ ਪਾਣੀਪਤ ‘ਚ ਇਕ…

PMਮੋਦੀ ਨੇ ਜ਼ੈੱਡ-ਮੋੜ ਸੁਰੰਗ ਦਾ…

ਜੰਮੂ-ਕਸ਼ਮੀ : ਆਮ ਲੋਕਾਂ ਤੇ ਭਾਰਤੀ ਫ਼ੌਜ ਨੂੰ…

Listen Live

Subscription Radio Punjab Today

Subscription For Radio Punjab Today

ਪੀ.ਸੀ.ਏ. ਫਰਿਜ਼ਨੋ ਵੱਲੋ ਲ਼ਾਸ ਏਂਜਲਸ ਫਾਇਰ ਲਈ…

20 ਜਨਵਰੀ 2025 : ਫਰਿਜ਼ਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ਲੰਘੇ ਐਤਵਾਰ ਪੀ.ਸੀ. ਏ. (ਪੰਜਾਬੀ ਕਲਚਰਲ ਐਸੋਸੀਏਸ਼ਨ)…

ਨਾਈਜੀਰੀਆ ਵਿਚ ਗ਼ਲਤੀ ਨਾਲ ਨਾਗਰਿਕਾਂ…

ਨਾਈਜੀਰੀਆ : ਅਫ਼ਰੀਕੀ ਦੇਸ਼ ਨਾਈਜੀਰੀਆ ਦੇ ਉੱਤਰ-ਪੱਛਮੀ…

ਵਰਜੀਨੀਆ ਵਿਧਾਨ ਸਭਾ ਦੀਆਂ ਵਿਸ਼ੇਸ਼…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਵਰਜੀਨੀਆ ਵਿਧਾਨ ਸਭਾ ਦੀਆਂ…

ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ…

8 ਜਨਵਰੀ 2025: ਆਸਟਰੇਲੀਅਨ ਟੂਰਿਸਟ ਟਾਪੂ ਤੋਂ…

Our Facebook

Social Counter

  • 45173 posts
  • 0 comments
  • 0 fans