Menu

ਰਾਸ਼ਟਰੀ ਪਸ਼ੂ-ਧਨ ਮਿਸ਼ਨ ਸਕੀਮ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ ਸਰਕਾਰ ਦੇਵੇਗੀ 70 ਪ੍ਰਤੀਸ਼ਤ ਤੱਕ ਸਬਸਿਡੀ

ਮਾਲੇਰਕੋਟਲਾ 11 ਜੂਨ:-  ਇੰਸਪੈਕਟਰ ਡੇਅਰੀ ਵਿਕਾਸ ਵਿਭਾਗ  ਹਰਮੇਸ਼ ਸਿੰਘ ਗਿੱਲ ਨੇ ਦੱਸਿਆ ਕਿ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਮੂੰਹ ਖੁਰ, ਲੰਪੀ ਸਕਿਨ, ਗਲਘੋਟੂ ਆਦਿ ਕਾਰਨ ਕਈ ਵਾਰ ਪਸ਼ੂਆਂ ਦੀ ਮੌਤ ਹੋ ਜਾਂਦੀ ਹੈ। ਇਨ੍ਹਾਂ ਮੌਤਾਂ ਨਾਲ ਛੋਟੇ ਅਤੇ ਦਰਮਿਆਨੇ ਡੇਅਰੀ ਫਾਰਮਰਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ, ਭਾਵੇਂ ਕਿ ਇਨ੍ਹਾਂ ਬਿਮਾਰੀਆਂ ਦੇ ਰੋਕਥਾਮ ਲਈ ਸਰਕਾਰ ਵੱਲੋਂ ਪਸ਼ੂਆਂ ਦਾ ਸਮੇਂ ਸਮੇਂ ’ਤੇ ਟੀਕਾਕਰਨ ਕੀਤਾ ਜਾਂਦਾ ਹੈ,ਪਰ ਫਿਰ ਵੀ ਸਰਕਾਰ ਵੱਲੋਂ ਪਸ਼ੂ-ਧਨ ਦੇ ਵਿੱਤੀ ਨੁਕਸਾਨ ਨੂੰ ਘੱਟ ਕਰਨ ਲਈ ਬੀਮੇ ਦੀ ਰਾਸ਼ੀ ਤੇ ਸਬਸਿਡੀ ਦੀ ਸਹੂਲਤ ਵੀ ਦੇ ਦਿੱਤੀ ਗਈ ਹੈ।

          ਉਨ੍ਹਾਂ ਦੱਸਿਆ ਕਿ ਪਸ਼ੂਆਂ ਦੇ ਆਰਥਿਕ ਨੁਕਸਾਨ ਨੂੰ ਘੱਟ ਕਰਨ ਲਈ ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਰਾਸ਼ਟਰੀ ਪਸ਼ੂ-ਧਨ ਮਿਸ਼ਨ ਸਕੀਮ ਅਧੀਨ ਪਸ਼ੂਆਂ (ਮੱਝਾਂ ਅਤੇ ਗਾਵਾਂ) ਦੇ ਬੀਮੇ ਦੀ ਰਾਸ਼ੀ ਤੇ ਅਨੁਸੂਚਿਤ ਜਾਤੀ ਲਾਭਪਾਤਰੀਆਂ ਨੂੰ 70 ਪ੍ਰਤੀਸ਼ਤ ਸਬਸਿਡੀ ਅਤੇ ਜਨਰਲ ਜਾਤੀ ਲਾਭਪਾਤਰੀਆਂ ਨੂੰ 50 ਪ੍ਰਤੀਸ਼ਤ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਸਕੀਮ ਤਹਿਤ ਫਾਰਮਰ ਇੱਕ ਤੋਂ ਪੰਜ ਪਸ਼ੂਆਂ ਦਾ ਬੀਮਾਂ ਕਰਵਾ ਸਕਦਾ ਹੈ। ਇਸ ਸਕੀਮ ਤਹਿਤ ਪ੍ਰਤੀ ਪਸ਼ੂ ਦੀ ਕੀਮਤ 70 ਹਜਾਰ ਰੁਪਏ ਨਿਰਧਾਰਿਤ ਕੀਤੀ ਗਈ ਹੈ ।

ਉਨ੍ਹਾਂ ਹੋਰ ਦੱਸਿਆ ਕਿ ਇਸ ਸਕੀਮ ਅਧੀਨ ਇੱਕ ਸਾਲ ਦਾ ਬੀਮਾ ਐਸ.ਸੀ ਅਤੇ ਐਸ.ਟੀ ਲਾਭਪਾਤਰੀਆਂ ਦੇ ਪਸ਼ੂਆਂ ਦਾ  672 ਰੁਪਏ ਵਿੱਚ,ਦੋ ਸਾਲ ਦਾ ਬੀਮਾਂ 1260 ਅਤੇ ਤਿੰਨ ਸਾਲਾਂ ਲਈ 1680 ਰੁਪਏ ਪ੍ਰਤੀ ਪਸ਼ੂ ਅਦਾ ਕਰਕੇ ਕਰਵਾ ਸਕਦੇ ਹਨ । ਇਸ ਤਰ੍ਹਾਂ ਜਨਰਲ ਲਾਭਪਾਤਰੀ ਆਪਣੇ ਪਸ਼ੂਆਂ ਦਾ 1120 ਰੁਪਏ, ਦੋ ਸਾਲ ਦਾ ਬੀਮਾਂ 2100 ਅਤੇ ਤਿੰਨ ਸਾਲਾਂ ਲਈ 2800 ਰੁਪਏ ਪ੍ਰਤੀ ਪਸ਼ੂ ਅਦਾ ਕਰਕੇ ਪਸ਼ੂਆਂ ਦਾ ਬੀਮਾਂ ਕਰਵਾ ਸਕਦੇ ਹਨ। ਇਸ

                   ਇੰਸਪੈਕਟਰ ਡੇਅਰੀ ਵਿਕਾਸ ਵਿਭਾਗ ਰਾਜਨ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਕੋਈ ਵੀ ਦੁੱਧ ਉਤਪਾਦਕ ਜਿਸ ਨੇ ਬੈਂਕ ਤੋਂ ਡੇਅਰੀ ਕਰਜ਼ਾ ਲਿਆ ਹੈ ਜਾਂ ਨਹੀਂ ਲਿਆ ਹੈ, ਕਿਸਾਨ ਕ੍ਰੈਡਿਟ ਕਾਰਡ (ਕੇ.ਸੀ.ਸੀ) ਸਕੀਮ ਲਈ ਹੈ ਜਾਂ ਨਹੀਂ ਲਈ ਹੈ, ਸਕੀਮ ਦਾ ਲਾਭ ਲੈ ਸਕਦਾ ਹੈ। ਇਸ ਤੋਂ ਇਲਾਵਾ ਸਿੱਧੇ ਤੌਰ ਤੇ ਡੇਅਰੀ ਕਿੱਤਾ ਕਰਨ ਵਾਲੇ ਵੀ ਕਿਸਾਨ ਇਸ ਸਕੀਮ ਦਾ ਲਾਭ ਲੈ ਸਕਦੇ ਹਨ।

                    ਇੰਸਪੈਕਟਰ ਡੇਅਰੀ ਵਿਕਾਸ ਵਿਭਾਗ ਨੇ ਜ਼ਿਲ੍ਹੇ ਦੇ ਸਮੂਹ ਦੁੱਧ ਉਤਪਾਦਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ( ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਮਾਲੇਰਕੋਟਲਾ) ਵਿਖੇ ਦਫ਼ਤਰੀ ਸਮੇਂ ਦੌਰਾਨ ਜਾਂ 98788-60929 ਅਤੇ 83605-70662 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਬਜੁਰਗ ਦਾ ਭੇਸ ਬਣਾ ਕੇ ਕੈਨੇਡਾ ਜਾ…

ਨਵੀਂ ਦਿੱਲੀ, 19 ਜੂਨ : ਦਿੱਲੀ ਕੌਮਾਂਤਰੀ ਹਵਾਈ ਅੱਡੇ ’ਤੇ ਇਕ 24 ਸਾਲ ਦੇ ਵਿਅਕਤੀ ਨੂੰ ਇਕ ਬਜ਼ੁਰਗ ਵਿਅਕਤੀ…

ਪਤਨੀ ਦੀ ਮੌਤ ਦਾ ਸਦਮਾ…

ਇੰਦੌਰ, 19 ਜੂਨ – ਅਸਾਮ ਦੇ ਗ੍ਰਹਿ…

ਸਵਾਤੀ ਮਾਲੀਵਾਲ ਨੇ ਇੰਡੀਆ ਗਠਜੋੜ…

ਨਵੀਂ ਦਿੱਲੀ, 18 ਜੂਨ -13 ਮਈ ਨੂੰ…

ਨਿਖਿਲ ਗੁਪਤਾ ’ਤੇ ਅਮਰੀਕੀ ਅਦਾਲਤ…

ਵਾਸ਼ਿੰਗਟਨ, 18 ਜੂਨ : ਅਮਰੀਕਾ ’ਚ ਇਕ…

Listen Live

Subscription Radio Punjab Today

ਨਿਖਿਲ ਗੁਪਤਾ ’ਤੇ ਅਮਰੀਕੀ ਅਦਾਲਤ ’ਚ ਮੁਕੱਦਮਾ…

ਵਾਸ਼ਿੰਗਟਨ, 18 ਜੂਨ : ਅਮਰੀਕਾ ’ਚ ਇਕ ਸਿੱਖ ਵੱਖਵਾਦੀ ਦਾ ਸੁਪਾਰੀ ਦੇ ਕੇ ਕਤਲ ਕਰਵਾਉਣ ਦੀ ਸਾਜ਼ਸ਼ ’ਚ ਸ਼ਾਮਲ…

ਇੰਸਟਾਗ੍ਰਾਮ ਦੀ ਲੋਕੇਸ਼ਨ ਤੋਂ ਲੱਭੀ…

14 ਜੂਨ 2024-ਬੁੱਧਵਾਰ ਨੂੰ ਅਮਰੀਕਾ ਦੇ ਸ਼ਹਿਰ…

ਕੁਵੈਤ ਅਗਜ਼ਨੀ ਹਾਦਸਾ: PM ਮੋਦੀ…

ਨਵੀਂ ਦਿੱਲੀ, 13 ਜੂਨ, 2024: ਕੁਵੈਤ ਵਿਚ…

ਮਾਲਾਵੀ ਦੇ ਉਪ ਰਾਸ਼ਟਰਪਤੀ ਦੀ…

11 ਜੁਨ 2024-ਪੂਰਬੀ ਅਫ਼ਰੀਕੀ ਦੇਸ਼ ਮਾਲਾਵੀ ਦੇ…

Our Facebook

Social Counter

  • 41107 posts
  • 0 comments
  • 0 fans