Menu

ਖੇਤੀ ਮਸ਼ੀਨਰੀ ਉਪਰ ਸਬਸਿਡੀ ਲੈਣ ਲਈ ਕਿਸਾਨ 20 ਜੂਨ ਤੱਕ ਬਿਨੈਪਤਰ ਦੇ ਸਕਦੇ ਹਨ: ਡਿਪਟੀ ਕਮਿਸ਼ਨਰ

ਫਾਜ਼ਿਲਕਾ: 11 ਜੂਨ 2024 -ਜ਼ਿਲਾ ਫਾਜ਼ਿਲਕਾ ਵਿੱਚ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ ਤੇ ਲਿਆਉਣ ਲਈ ਪਰਾਲੀ ਦੀ ਖੇਤ ਦੇ ਅੰਦਰ ਅਤੇ ਬਾਹਰ ਸੰਭਾਲ ਲਈ ਸਬਸਿਡੀ ਤੇ ਖੇਤੀ ਮਸ਼ੀਨਰੀ ਖ੍ਰੀਦ ਕਰਨ ਲਈ ਕਿਸਾਨ ਆਨ ਲਾਈਨ ਬਿਨੈਪੱਤਰ 20 ਜੂਨ 2024 ਸ਼ਾਮ 5 ਵਜੇ ਤੱਕ ਭਰ ਸਕਦੇ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਕਿ ਸਾਲ 2023-24 ਦੌਰਾਨ ਜ਼ਿਲਾ ਫਾਜ਼ਿਲਕਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆ ਘਟਨਾਵਾਂ ਵਿਚ ਵੱਡੀ ਕਮੀ ਦਰਜ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਆਉਣ ਦਾ ਟੀਚਾ ਮਿਥਿਆ ਗਿਆ ਜਿਸ ਦੀ ਪੂਰਤੀ ਸਮੂਹ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ ਹੈ।

ਉਨ੍ਹਾਂ ਦੱਸਿਆ ਕਿ ਸਾਲ 2024-25 ਲਈ ਸੀ.ਆਰ.ਐਮ. ਸਕੀਮ ਅਧੀਨ ਪਰਾਲੀ ਦੀ ਸੁੱਚਜੀ ਸਾਂਭ ਸੰਭਾਲ ਕਰਨ ਵਾਲੇ ਖੇਤੀ ਸੰਦਾਂ ਉਪਰ ਪੰਜਾਬ ਸਰਕਾਰ ਵੱਲੋਂ ਸਬਸਿਡੀ ਦੇਣ ਲਈ ਸਕੀਮ ਜ਼ਾਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇੱਛੁਕ ਕਿਸਾਨ ਆਪਣੇ ਬਿਨੇਪੱਤਰ ਆਨਲਾਈਨ https://agrimachinerypb.com
ਪੋਰਟਲ ਉਪਰ ਮਿਤੀ 20 ਜੂਨ 2024 ਤੱਕ ਦੇ ਸਕਦੇ ਹਨ।ਉਨਾਂ ਦੱਸਿਆ ਕਿ ਇਸ ਸਕੀਮ ਅਧੀਨ ਨਿੱਜੀ ਕਿਸਾਨ (50% ਸਬਸਿਡੀ) ਅਤੇ ਕਸਟਮ ਹਾਇਰਿੰਗ ਸੈਂਟਰ (80% ਸਬਸਿਡੀ) ਜਿਵੇਂ ਕਿ ਪੰਚਾਇਤ, ਕਿਸਾਨ ਉਤਪਾਦਕ ਸੰਗਠਨ, ਰਜਿਸਟਰਡ ਫਾਰਮਰ ਗਰੁੱਪ, ਅਤੇ ਸਹਿਕਾਰੀ ਸਭਾ ਬਿਨੈਪੱਤਰ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਿਨੈਪੱਤਰ ਦੇਣ ਵਾਲੇ ਕਿਸਾਨ ਕੋਲ ਟਰੈਕਟਰ ਹੋਣਾ ਜ਼ਰੂਰੀ ਅਤੇ ਉਸ ਨੂੰ 5000/- ਰੁਪਏ ਬਤੌਰ ਟੋਕਨ ਮਨੀ ਆਨਲਾਈਨ ਜਮਾਂ ਕਰਵਾਉਣੀ ਹੋਵੇਗੀ ਜੋ ਮੋੜਨਯੋਗ ਹੈ।

ਉਨ੍ਹਾਂ ਦੱਸਿਆ ਕਿ ਜੋ ਕਿਸਾਨ  ਨਿੱਜੀ ਤੌਰ ਤੇ ਬਿਨੇਪਤਰ ਦੇਣਾ ਚਾਹੁੰਦੇ ਹਨ , ਉਨ੍ਹਾਂ ਕੋਲ ਪਿਛਲੇ ਸੀਜ਼ਨ ਦੇ ਝੋਨੇ ਦਾ ਜੇ-ਫਾਰਮ ਹੋਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਟਰੈਕਟਰ 60 ਹਾਰਸ ਪਾਵਰ ਜਾਂ  ਵੱਧ (ਕੇਵਲ ਗਰੁੱਪਾਂ ਲਈ), ਸੁਪਰ ਐਸ.ਐਮ.ਐਸ, ਹੈਪੀ ਸੀਡਰ, ਸਮਾਰਟ ਸੀਡਰ, ਪੈਡੀ ਸਟਰਾਅ ਚੌਪਰ, ਮਲਚਰ, ਰੋਟਰੀ ਸਲੈਸ਼ਰ, ਉਲਟਾਵੇਂ ਹਲ, ਜੀਰੋ ਟਿਲ ਡਰਿਲ, ਸੁਪਰ ਸੀਡਰ, ਸਰਫੇਸ ਸੀਡਰ, ਬੇਲਰ, ਰੇਕ ਅਤੇ ਕਰਾਪ ਰੀਪਰ ਉਪਰ ਸਬਸਿਡੀ ਲਈ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਬਾਰੇ ਵਧੇਰੇ ਜਾਣਕਾਰੀ ਲਈ ਫਾਜਿਲਕਾ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ, ਸਹਾਇਕ ਖੇਤੀਬਾੜੀ ਇੰਜੀਨੀਅਰ ਜਾਂ ਆਪਣੇ ਹਲਕੇ ਦੇ ਖੇਤੀਬਾੜੀ ਵਿਕਾਸ / ਵਿਸਥਾਰ ਅਫਸਰ ਨਾਲ ਸੰਪਰਕ ਕਰ ਸਕਦੇ ਹਨ ।

ਬਜੁਰਗ ਦਾ ਭੇਸ ਬਣਾ ਕੇ ਕੈਨੇਡਾ ਜਾ…

ਨਵੀਂ ਦਿੱਲੀ, 19 ਜੂਨ : ਦਿੱਲੀ ਕੌਮਾਂਤਰੀ ਹਵਾਈ ਅੱਡੇ ’ਤੇ ਇਕ 24 ਸਾਲ ਦੇ ਵਿਅਕਤੀ ਨੂੰ ਇਕ ਬਜ਼ੁਰਗ ਵਿਅਕਤੀ…

ਪਤਨੀ ਦੀ ਮੌਤ ਦਾ ਸਦਮਾ…

ਇੰਦੌਰ, 19 ਜੂਨ – ਅਸਾਮ ਦੇ ਗ੍ਰਹਿ…

ਸਵਾਤੀ ਮਾਲੀਵਾਲ ਨੇ ਇੰਡੀਆ ਗਠਜੋੜ…

ਨਵੀਂ ਦਿੱਲੀ, 18 ਜੂਨ -13 ਮਈ ਨੂੰ…

ਨਿਖਿਲ ਗੁਪਤਾ ’ਤੇ ਅਮਰੀਕੀ ਅਦਾਲਤ…

ਵਾਸ਼ਿੰਗਟਨ, 18 ਜੂਨ : ਅਮਰੀਕਾ ’ਚ ਇਕ…

Listen Live

Subscription Radio Punjab Today

ਨਿਖਿਲ ਗੁਪਤਾ ’ਤੇ ਅਮਰੀਕੀ ਅਦਾਲਤ ’ਚ ਮੁਕੱਦਮਾ…

ਵਾਸ਼ਿੰਗਟਨ, 18 ਜੂਨ : ਅਮਰੀਕਾ ’ਚ ਇਕ ਸਿੱਖ ਵੱਖਵਾਦੀ ਦਾ ਸੁਪਾਰੀ ਦੇ ਕੇ ਕਤਲ ਕਰਵਾਉਣ ਦੀ ਸਾਜ਼ਸ਼ ’ਚ ਸ਼ਾਮਲ…

ਇੰਸਟਾਗ੍ਰਾਮ ਦੀ ਲੋਕੇਸ਼ਨ ਤੋਂ ਲੱਭੀ…

14 ਜੂਨ 2024-ਬੁੱਧਵਾਰ ਨੂੰ ਅਮਰੀਕਾ ਦੇ ਸ਼ਹਿਰ…

ਕੁਵੈਤ ਅਗਜ਼ਨੀ ਹਾਦਸਾ: PM ਮੋਦੀ…

ਨਵੀਂ ਦਿੱਲੀ, 13 ਜੂਨ, 2024: ਕੁਵੈਤ ਵਿਚ…

ਮਾਲਾਵੀ ਦੇ ਉਪ ਰਾਸ਼ਟਰਪਤੀ ਦੀ…

11 ਜੁਨ 2024-ਪੂਰਬੀ ਅਫ਼ਰੀਕੀ ਦੇਸ਼ ਮਾਲਾਵੀ ਦੇ…

Our Facebook

Social Counter

  • 41107 posts
  • 0 comments
  • 0 fans